16 College students in Patiala : ਸਕੂਲਾਂ-ਕਾਲਜਾਂ ਵਿੱਚ ਕੋਰੋਨਾ ਦਾ ਖਤਰਾ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਹੁਣ ਪਟਿਆਲਾ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ, ਜਿਥੇ ਜ਼ਿਲ੍ਹੇ ਦੇ ਥਾਪਰ ਕਾਲਜ ਵਿੱਚੋਂ 16 ਵਿਦਿਆਰਥੀ ਕਰੋਨਾ ਪਾਜ਼ੀਟਿਵ ਮਿਲੇ ਹਨ, ਇਹ ਵਿਦਿਆਰਥੀ ਹੋਸਟਲ ਵਿੱਚ ਰਹਿ ਰਹੇ ਸਨ। ਪ੍ਰਸ਼ਾਸਨ ਨੇ ਕਾਰਵਾਈ ਕਰਦੇ ਹੋਏ ਹੋਸਟਲ ਨੂੰ ਹੋਸਟਲ ਨੂੰ ਹੀ ਕੰਟੋਨਮੈਂਟ ਜ਼ੋਨ ਬਣਾ ਕੇ ਬੱਚਿਆਂ ਨੂੰ ਹੋਸਟਲ ਵਿੱਚ ਰੱਖਿਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਪਤਾ ਲੱਗਾ ਹੈ ਕਿ ਇਹ 16 ਬੱਚੇ ਇੰਜੀਨੀਅਰਿੰਗ ਦੇ ਵਿਦਿਆਰਥੀ ਹਨ ਅਤੇ ਪ੍ਰਸ਼ਾਸ਼ਨ ਵੱਲੋਂ ਇਨ੍ਹਾਂ ਦੇ ਪਾਜ਼ੀਟਿਵ ਆਉਣ ਤੋਂ ਬਾਅਦ ਹੋਸਟਲ ਨੂੰ ਕੰਟੇਨਮੈਂਟ ਬਣਾ ਦਿੱਤਾ ਗਿਆ ਹੈ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਹੋਸਟਲ ਦੇ 100 ਤੋਂ 150 ਦੇ ਕਰੀਬ ਬੱਚਿਆਂ ਦੇ ਸੈਂਪਲ ਲਏ ਗਏ ਹਨ ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ। ਦੱਸ ਦੇਈਏ ਕਿ ਪਟਿਆਲਾ ਦੇ ਕਈ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਕੋਰੋਨਾ ਪਾਜ਼ੀਟਿਵ ਹੋਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ।
ਦੱਸਣਯੋਗ ਹੈ ਕਿ ਪੰਜਾਬ ਵਿੱਚ ਕੋਰੋਨਾ ਦਾ ਖਤਰਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਵੇਲੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਇਨਫੈਕਟਿਡ ਹੋਣ ਨਾਲ ਉਨ੍ਹਾਂ ਦੇ ਪਰਿਵਾਰ ਵਾਲਿਆਂ ਦੇ ਵੀ ਇਸ ਮਹਾਮਾਰੀ ਦੇ ਲਪੇਟ ਵਿੱਚ ਆਉਣ ਦਾ ਖਤਰਾ ਵਧ ਰਿਹਾ ਹੈ। ਪੰਜਾਬ ਸਰਕਾਰ ਨੇ ਇਸ ਦੇ ਲਈ ਲੋੜੀਂਦੇ ਕਦਮ ਚੁੱਕਦੇ ਹੋਏ ਸਕੂਲਾਂ ਵਿੱਚ 10ਵੀਂ ਤੇ 12ਵੀਂ ਦੀਆਂ ਜਮਾਤਾਂ ਨੂੰ ਛੱਡ ਕੇ ਬਾਕੀ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਲਈ ਪ੍ਰੈਪਰੇਟਰੀ ਛੱਟੀਆਂ ਦਾ ਐਲਾਨ ਕਰ ਦਿੱਤਾ ਹੈ ਉਥੇ ਹੀ ਅੱਜ ਸੂਬੇ ਦੇ ਆਂਗਣਵਾੜੀ ਕੇਂਦਰਾਂ ਨੂੰ ਵੀ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ, ਤਾਂ ਜੋ ਬੱਚਿਆਂ ਨੂੰ ਇਸ ਮਹਾਮਾਰੀ ਤੋਂ ਬਚਾਇਆ ਜਾ ਸਕੇ। ਉਥੇ ਹੀ ਪੰਜਾਬ ਦੇ ਅੱਠ ਜ਼ਿਲ੍ਹਿਆਂ ਵਿੱਚ ਨਾਈਟ ਕਰਫਿਊ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਨ੍ਹਾਂ ਵਿੱਚੋਂ ਪਟਿਆਲਾ ਵੀ ਇੱਕ ਹੈ।