Punjab govt fully : ਪੰਜਾਬ ਸਰਕਾਰ ਵੱਲੋਂ ਕੋਰੋਨਾ ਦੀ ਦੂਜੀ ਲਹਿਰ ਦੇ ਪ੍ਰਭਾਵ ਨੂੰ ਰੋਕਣ ਲਈ ਮੁਕੰਮਲ ਪ੍ਰਬੰਧ ਕੀਤੇ ਗਏ ਹਨ ਅਤੇ ਲੋਕਾਂ ਨੂੰ ਕੋਰੋਨਾ ਦੀ ਰੋਕਥਾਮ ਲਈ ਖੁਦ ਜਾਗਰੂਕ ਹੋ ਕੇ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਇਸ ਬੀਮਾਰੀ ਦਾ ਪੂਰੀ ਤਰ੍ਹਾਂ ਖਾਤਮਾ ਕੀਤਾ ਜਾ ਸਕੇ। ਇਹ ਪ੍ਰਗਟਾਵਾ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ਼੍ਰੀ ਓ.ਪੀ. ਸੋਨੀ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿਖੇ ਕੋਰੋਨਾ ਦੀ ਰੋਕਥਾਮ ਅਤੇ ਇਲਾਜ ਸਬੰਧੀ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਯੂਨੀਵਰਸਿਟੀ ਦੇ ਵੀ.ਸੀ. ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਸ: ਕੁਸ਼ਲਦੀਪ ਸਿੰਘ ਢਿੱਲੋਂ, ਐਮ.ਐਲ.ਏ. ਕੋਟਕਪੂਰਾ ਸ:ਕੁਲਤਾਰ ਸਿੰਘ ਸੰਧਵਾਂ, ਪ੍ਰਿੰਸੀਪਲ ਸਕੱਤਰ ਸ਼੍ਰੀ ਡੀ.ਕੇ. ਤਿਵਾੜੀ, ਡਾ. ਰਾਜ ਬਹਾਦਰ ਉਪ ਕੁੱਲਪਤੀ, ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਮਲ ਕੁਮਾਰ ਸੇਤੀਆ, ਡਾ. ਕੋਸ਼ੋਤੁਭ ਸ਼ਰਮਾ ਆਈ.ਜੀ. ਫਰੀਦਕੋਟ ਰੇਂਜ , ਐਸ.ਐਸ.ਪੀ. ਸ: ਸਵਰਨਦੀਪ ਸਿੰਘ ਅਤੇ ਮੈਡਮ ਰੂਹੀ ਦੁੱਗ ਰਜਿਸਟਰਾਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਕੈਬਨਿਟ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਲੋਕਾਂ ਦੀ ਸਿਹਤ ਸੰਭਾਲ ਅਤੇ ਕੋਵਿਡ ਦੀ ਦੂਜੀ ਲਹਿਰ ਦੇ ਟਾਕਰੇ ਲਈ ਪੂਰੀ ਤਰਾਂ ਚੌਕਸ ਹੈ ਅਤੇ ਰੋਜ਼ਾਨਾ ਹੀ ਰਾਜ ਦੀਆਂ ਕੋਵਿਡ ਲੈਬਾਰਟਰੀਆਂ ਵਿੱਚ 30 ਹਜ਼ਾਰ ਦੇ ਕਰੀਬ ਕੋਵਿਡ ਸੈਂਪਲਾਂ ਦੀ ਟੈਸਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਸੈਂਪਲ ਕਰਵਾਉਣ ਅਤੇ ਹੋਰਨਾਂ ਨੂੰ ਵੀ ਜਾਗਰੂਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਵੱਲੋਂ ਸਰਕਾਰ ਦੀਆਂ ਅਪੀਲਾਂ ਦੇ ਬਾਵਜੂਦ ਕੋਵਿਡ ਸੁਰੱਖਿਆਂ ਤੇ ਸਾਵਧਾਨੀਆਂ ਪ੍ਰਤੀ ਅਣਗਹਿਲੀ ਵਰਤਣ ਕਰਨ ਕੋਵਿਡ ਦੇ ਕੇਸਾਂ ਵਿੱਚ ਮੁੜ ਵਾਧਾ ਹੋ ਰਿਹਾ ਹੈ। ਜਿਸ ਦੀ ਰੋਕਥਾਮ ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕੋਵਿਡ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਤੇ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਇਹ ਵੈਕਸੀਨ ਬਿਲਕੁਲ ਮੁਫਤ ਲਗਾਈ ਜਾ ਰਹੀ ਹੈ। ਕੋਵਿਡ ਦੀ ਰੋਕਥਾਮ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਕੋਰੋਨਾ ਵੈਕਸੀਨ ਲਗਾਉਣ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਦੱਸਿਆ ਕਿ ਕੋਟਕਪੂਰਾ ਦੇ ਵਿਧਾਇਕ ਸ:ਕੁਲਤਾਰ ਸਿੰਘ ਸੰਧਵਾਂ ਅਤੇ ਸਾਥੀਆਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਹੋ ਰਹੇ ਇਲਾਜ ਸਬੰਧੀ ਕੁਝ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਸਨ ਅਤੇ ਉਨ੍ਹਾਂ ਨੇ ਅਸੈਂਬਲੀ ‘ਚ ਇਹ ਯਕੀਨ ਦਵਾਇਆ ਸੀ ਕਿ ਉਹ ਖੁਦ ਜਾ ਕੇ ਵਿਧਾਇਕ ਵੱਲੋਂ ਉਠਾਏ ਮਸਲਿਆਂ ਦਾ ਹੱਲ ਕਰਨਗੇ। ਜਿਸ ਕਾਰਨ ਉਨ੍ਹਾਂ ਇਸ ਸਬੰਧੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਅਧਿਕਾਰੀਆਂ ਅਤੇ ਉਪ ਕੁਲਪਤੀ ਨਾਲ ਮੀਟਿੰਗ ਕੀਤੀ ਅਤੇ ਇਸ ਤੋਂ ਇਲਾਵਾ ਜਿਲ੍ਹੇ ਦੇ ਐਨ.ਜੀ.ਓ. ਤੋਂ ਵੀ ਇਸ ਸਮੱਸਿਆ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ ਹੈ ਜਿੰਨਾ ਦੇ ਹੱਲ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ । ਉਨਾਂ ਕਿਹਾ ਕਿ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਲੋਕਾਂ ਦੇ ਇਲਾਜ ਸਬੰਧੀ ਕੋਈ ਅਣਗਹਿਲੀ ਨਹੀਂ ਵਰਤਣ ਦਿੱਤੀ ਜਾਵੇਗੀ। ਇਸ ਉਪਰੰਤ ਸ੍ਰੀ ਓ.ਪੀ. ਸੋਨੀ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ 3.80 ਕਰੋੜ ਰੁਪਏ ਦੀ ਲਾਗਤ ਨਾਲ ਬਾਬੂ ਜਗਜੀਵਨ ਰਾਮ ਛਾਤਰਾਵਾਸ ਯੋਜਨਾ ਤਹਿਤ ਨਵੇਂ ਬਣੇ ਲੜਕੀਆਂ ਦੇ ਹੋਸਟਲ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਹੋਸਟਲ ਦੇ 64 ਕਮਰੇ ਹਨ ਅਤੇ ਸਾਰਿਆਂ ਨਾਲ ਅਟੈਂਚ ਬਾਥਰੂਮ ਹਨ, ਇਨਾਂ ਵਿਚੋਂ 48 ਕਮਰੇ ਕੇਂਦਰ ਸਰਕਾਰ ਦੀ ਮਦਦ ਜਦਕਿ 16 ਕਮਰੇ ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਤਿਆਰ ਕਰਵਾਏ ਗਏ ਹਨ, ਜਿਸ ਨਾਲ ਡਾਕਟਰੀ ਸਿੱਖਿਆ ਪ੍ਰਾਪਤ ਕਰ ਰਹੀਆ ਵਿਦਿਆਰਥਣਾਂ ਨੂੰ ਆਪਣੇ ਸੁਰੱਖਿਅਤ ਆਵਾਸ ਲਈ ਵਧੀਆ ਸਹੂਲਤ ਮਿਲੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ: ਗੁਰਜੀਤ ਸਿੰਘ, ਵੀ ਹਾਜ਼ਰ ਸਨ