Night curfew in : ਪੰਜਾਬ ‘ਚ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਦਿਨੋ-ਦਿਨ ਤੇਜ਼ ਕਰ ਦਿੱਤੇ ਹਨ। ਰੋਜ਼ਾਨਾ ਬਹੁਤ ਵੱਡੀ ਗਿਣਤੀ ‘ਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ। ਅੱਜ ਜਿਲ੍ਹਾ ਰੂਪਨਗਰ ‘ਚ ਵੀ ਨਾਈਟ ਕਰਫਿਊ ਦਾ ਐਲਾਨ ਕਰ ਦਿੱਤਾ ਗਿਆ ਹੈ। ਮਨੁੱਖੀ ਜਾਨਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਉਣ ਲਈ ਡੀ. ਸੀ. ਸੋਨਾਲੀ ਗਿਰੀ ਆਈ. ਏ. ਐੱਸ. ਜਿਲ੍ਹਾ ਮੈਜਿਸਟ੍ਰੂੇਟ ਰੂਪਨਗਰ ਵੱਲੋਂਇਹ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਰਾਤ ਨੂੰ 11.00 ਵਜੇ ਤੋਂ ਸਵੇਰੇ 5.00 ਵਜੇ ਤਕ ਨਾਈਟ ਕਰਫਿਊ ਲਾ ਦਿੱਤਾ ਗਿਆ ਹੈ ਤੇ ਇਹ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ।
ਦੱਸ ਦੇਈਏ ਕਿ ਪੰਜਾਬ ‘ਚ ਪਹਿਲਾਂ ਹੀ 8 ਹੋਰ ਜ਼ਿਲ੍ਹਿਆਂ ’ਚ ਰਾਤ ਨੂੰ ਨਾਈਟ ਕਰਫਿਊ ਲਗਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਲੁਧਿਆਣਾ, ਪਟਿਆਲਾ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ ਅਤੇ ਨਵਾਂ ਸ਼ਹਿਰ ਤੇ ਮੋਹਾਲੀ ਵਿਚ ਰਾਤ ਦਾ ਕਰਫਿਊ ਲਗਾਇਆ ਗਿਆ ਹੈ। ਇਕ ਵਾਰ ਫਿਰ ਰਾਜ ਵਿਚ ਕੋਰੋਨਾ ਦੇ ਸਰਗਰਮ ਮਾਮਲੇ 10 ਹਜ਼ਾਰ ਨੂੰ ਪਾਰ ਕਰ ਗਏ ਹਨ, ਜਿਸ ਦੇ ਮੱਦੇਨਜ਼ਰ ਹਰ ਜਿਲ੍ਹੇ ‘ਚ ਡੀ. ਸੀ. ਵੱਲੋਂ ਗਾਈਡਲਾਈਨਜ਼ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕੋਰੋਨਾ ਦੀ ਵਧਦੀ ਲਾਗ ਨੂੰ ਕੰਟਰੋਲ ਕੀਤਾ ਜਾ ਸਕੇ।