Education department starts : ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ‘ਚ 3704 ਨਵੇਂ ਨਿਯੁਕਤ ਕੀਤੇ ਅਧਿਆਪਕਾਂ ਦੀ ਚਾਰ ਰੋਜ਼ਾ ਸਿਖਲਾਈ 19 ਮਾਰਚ 2021 ਤੋਂ ਸ਼ੁਰੂ ਹੋਵੇਗੀ। ਇਥੇ ਇਹ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਨਵ ਨਿਯੁਕਤ ਅਧਿਆਪਕਾਂ ਦੀ ਸਿਖਲਾਈ 19 ਮਾਰਚ ਤੋਂ ਲੈ ਕੇ ਮਾਰਚ 23, 2021 ਤੱਕ ਹੋਵੇਗੀ। ਟ੍ਰੇਨਿੰਗ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਦਾ ਹੋਵੇਗਾ। ਇਸ ਦੌਰਾਨ 21 ਮਾਰਚ ਨੂੰ ਟ੍ਰੇਨਿੰਗ ਨਹੀਂ ਦਿੱਤੀ ਜਾਵੇਗੀ।

ਸਿੱਖਿਆ ਵਿਭਾਗ ਵੱਲੋ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪ੍ਰੋਟੋਕਾਲ ਦੀ ਪਾਲਣਾ ਲਈ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ ਤੇ ਨਵ-ਨਿਯੁਕਤ ਅਧਿਆਪਕਾਂ ਨੂੰ ਆਪਣੇ ਆਈਕਾਰਡ ਅਤੇ ਨਿਯੁਕਤੀ ਪੱਤਰ ਵੀ ਨਾਲ ਲਿਆਉਣ ਵਾਸਤੇ ਕਿਹਾ ਗਿਆ ਹੈ। ਇਹ ਟ੍ਰੇਨਿੰਗ ਵੱਖ-ਵੱਖ ਜਿਲ੍ਹਿਆਂ ‘ਚ ਡੀ. ਐੱਮਜ਼/ਸਟੇਟ ਰਿਸੋਰਸ ਪਰਸਨ ਤੇ ਰਿਸੋਰਸ ਟੀਚਰਾਂ ਵੱਲੋਂ ਦਿੱਤੀ ਜਾਵੇਗੀ। ਇਸ ਨਾਲ ਸਬੰਧਤ ਸਾਰੇ ਵੇਰਵੇ ਸਬੰਧਤ ਅਧਿਕਾਰੀਆਂ ਤੇ ਅਧਿਆਪਕਾਂ ਨੂੰ ਭੇਜ ਦਿਤੇ ਗਏ ਹਨ।






















