ਫਾਜ਼ਿਲਕਾ ਅਧੀਨ ਪੈਂਦੀ ਮੰਡੀ ਰੋੜਾਂਵਾਲੀ ‘ਚ ਪੁਲਿਸ ਹਿਰਾਸਤ ਵਿੱਚ 30 ਸਾਲਾਂ ਨੌਜਵਾਨ ਜਰਨੈਲ ਸਿੰਘ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ 30 ਸਾਲਾਂ ਨੌਜਵਾਨ ਕਾਠਗੜ੍ਹ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਨੂੰ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਇਲਜ਼ਾਮ ਵਿੱਚ ਹਿਰਾਸਤ ਵਿੱਚ ਲਿਆ ਸੀ। ਬੀੜੀ ਦੇਰ ਰਾਤ ਸਿਹਤ ਵਿਗੜਨ ਤੋਂ ਬਾਅਦ ਨੌਜਵਾਨ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਜਿੱਥੇ ਉਸਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਲਾਸ਼ ਨੂੰ ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜਿਆ ਗਿਆ ਹੈ।