Punjab Govt does not intend : ਚੰਡੀਗੜ੍ਹ : ਪੰਜਾਬ ਤੋਂ ਹਿਮਾਚਲ ’ਚ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਲਈ ਚੰਗੀ ਖਬਰ ਹੈ। ਪੰਜਾਬ ਸਰਕਾਰ ਫਿਲਹਾਲ ਹਿਮਾਚਲ ਜਾਣ ‘ਤੇ ਪਾਬੰਦੀ ਲਗਾਉਣ ਦੇ ਮੂਡ ਵਿੱਚ ਨਹੀਂ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਿਆ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਧਾਰਮਿਕ ਯਾਤਰਾ ਲਈ ਪੰਜਾਬ ਤੋਂ ਹਿਮਾਚਲ ਜਾਣ ਵਾਲੇ ਲੋਕਾਂ ‘ਤੇ ਪਾਬੰਦੀ ਦੀ ਮੰਗ ਕੀਤੀ ਹੈ। ਕੈਪਟਨ ਨੇ ਕਿਹਾ ਕਿ ਕੋਰੋਨਾ ਮਾਮਲੇ ਲਗਾਤਾਰ ਵੱਧ ਰਹੇ ਹਨ ਪਰ ਉਹ ਧਾਰਮਿਕ ਯਾਤਰਾਵਾਂ ‘ਤੇ ਪਾਬੰਦੀ ਦੇ ਹੱਕ ਵਿੱਚ ਨਹੀਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਨੂੰ ਕੰਟਰੋਲ ਕਰਨ ਦੀ ਲੋੜ ਹੈ ਅਤੇ ਗੁਆਂਢੀ ਸੂਬੇ ਦੇ ਮੁੱਖ ਮੰਤਰੀ ਤੋਂ ਰਸਮੀ ਪੱਤਰ ਮਿਲਣ ‘ਤੇ ਇਸ ਮੁੱਦੇ’ ਤੇ ਕੋਈ ਢੁਕਵਾਂ ਫੈਸਲਾ ਲਿਆ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੋਰੋਨਾ ਪਾਜ਼ੀਟਿਵ ਆਏ ਹਨ। ਉਹ ਜਦੋਂ ਮੁਹਾਲੀ ਫੋਰਟਿਸ ਹਸਪਤਾਲ ਵਿੱਚ ਦਾਖਲ ਸਨ ਤਾਂ ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਫੋਨ ਕੀਤਾ ਸੀ। ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਜੇ ਕਿਸੇ ਕਿਸਮ ਦੀ ਮਦਦ ਦੀ ਜਰੂਰਤ ਹੈ, ਤਾਂ ਸਰਕਾਰ ਮਦਦ ਲਈ ਤਿਆਰ ਹੈ। ਇਸ ਦੌਰਾਨ ਸੁਖਬੀਰ ਬਾਦਲ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਮੁੱਖ ਮੰਤਰੀ ਨੇ ਉਮੀਦ ਕੀਤੀ ਕਿ ਸੁਖਬੀਰ ਜਲਦੀ ਠੀਕ ਹੋ ਜਾਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੰਤਰੀ ਮੰਡਲ ਦੇ ਕਈ ਸਹਿਯੋਗੀ ਅਤੇ ਪਾਰਟੀ ਦੇ ਵਿਧਾਇਕ ਅਤੇ ਰਾਜ ਸਰਕਾਰ ਦੇ ਅਧਿਕਾਰੀ ਵੀ ਕੋਰਨਾ ਪਾਜ਼ੀਟਿਵ ਪਾਏ ਗਏ ਹਨ। ਉਹ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦੇ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਕੋਰੋਨਾ ਦੇ ਫੈਲਣ ਨੂੰ ਰੋਕਣ ਲਈ ਸਾਰੇ ਸਾਵਧਾਨੀ ਕਦਮ ਚੁੱਕ ਰਹੀ ਹੈ। ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਕੇਂਦਰ ਵਿੱਚ ਨੌਜਵਾਨਾਂ ਵਿੱਚ ਟੀਕਾਕਰਨ ਦੇ ਉਨ੍ਹਾਂ ਦੇ ਸੁਝਾਅ ਨੂੰ ਸੁਣਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਵਿੱਚ ਇਹ ਮੁੱਦਾ ਚੁੱਕਿਆ।