DC Firozepur issued new orders : ਫ਼ਿਰੋਜ਼ਪੁਰ ਦੇ ਜ਼ਿਲ੍ਹਾ ਕਮਿਸ਼ਨਰ ਨੇ ਪੰਜਾਬ ਵਿੱਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਦੇ ਮੱਦੇਨਜ਼ਰ ਅੱਜ ਧਾਰਾ 144 ਅਧੀਨ ਪਾਬੰਦੀਆਂ ਲਾਉਣ ਦੇ ਹੁਕਮ ਦਿੱਤੇ ਹਨ, ਜਿਸ ਅਧੀਨ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਸਾਰੇ ਧਾਰਮਿਕ ਸਥਾਨ, ਦੁਕਾਨਾਂ, ਰੈਸਟੋਰੈਂਟ, ਢਾਬੇ, ਮੈਰਿਜ ਪੈਲੇਸ, ਹੋਟਲ, ਫੂਡ ਪੁਆਇੰਟ ਰਾਤ ਦਸ ਵਜੇ ਤੋਂ ਬਾਅਦ ਪੂਰੀ ਤਰ੍ਹਾਂ ਤੋਂ ਬੰਦ ਰੱਖੇ ਜਾਣਗੇ। ਇਹ ਕਦਮ ਉਨ੍ਹਾਂ ਨੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਉਣ ਲਈ ਚੁੱਕਿਆ ਹੈ।
ਜ਼ਿਲ੍ਹਾ ਮੈਜਿਸਟ੍ਰੇਟ, ਫਿਰਜ਼ਪੁਰ ਗੁਰਪਾਲ ਸਿੰਘ ਚਹਿਲ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਕਿਸੇ ਵੀ ਧਾਰਮਿਕ, ਸਮਾਜਿਕ ਅਤੇ ਸਿਆਸੀ ਸਮਾਗਮਾਂ ਆਦਿ ਵਿੱਚ ਹਣ ਵਾਲੇ ਭਾਰੀ ਇਕੱਠ ਨੂੰ ਰੋਕਣ ਲਈ ਧਾਰਮਿਕ ਸਥਾਨਾਂ, ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ, ਬਾਰ, ਢਾਬੇ, ਮਾਲ, ਦੁਕਾਨਾਂ, ਫੂਡ ਪੁਆਇੰਟ ਆਦਿ ਰਾਤ 10 ਵਜੇ ਤੋਂ ਬਾਅਦ ਪੂਰੀ ਤਰ੍ਹਾਂ ਬੰਦ ਰੱਖੇ ਜਾਣਗੇ। ਅਜਿਹੇ ਸਮਾਗਮਾਂ ਵਿੱਚ ਕੋਵਿਡ-19 ਅਧੀਨ ਜਾਰੀ ਹੋਈਆਂਹਿਦਾਇਤਾਂ ਦੀ ਲਗਾਤਾਰਤਾ ਵਿੱਚ ਇਨਡੋਰ 100 ਤੇ ਆਊਟਡੋਰ 200 ਵਿਅਕਤੀ ਤੋਂ ਵਧੇਰੇ ਇਕੱਠ ਨਾ ਕੀਤਾ ਜਾਵੇ। ਦੱਸਣਯੋਗ ਹੈ ਅੱਜ ਜ਼ਿਲ੍ਹੇ ਵਿੱਚ ਕੋਰੋਨਾ ਦੇ ਕੋਰੋਨਾ ਦੇ 31 ਨਵੇਂ ਕੇਸ ਸਾਹਮਣੇ ਆਏ ਹਨ।
ਦੱਸਣਯੋਗ ਹੈ ਕਿ ਪੰਜਾਬ ਵਿੱਚ ਵੀਰਵਾਰ ਨੂੰ 32 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ, ਜਦੋਂਕਿ ਪਿਛਲੇ 24 ਘੰਟਿਆਂ ਵਿੱਚ 2387 ਨਵੇਂ ਕੇਸ ਸਾਹਮਣੇ ਆਏ। ਰਾਜ ਵਿੱਚ ਮਹਾਮਾਰੀ ਨਾਲ ਕੁੱਲ ਮੌਤਾਂ ਦੀ ਗਿਣਤੀ 6204 ਹੋ ਗਈ ਹੈ। ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਇਸ ਸਮੇਂ ਰਾਜ ਵਿੱਚ ਕੋਰੋਨਾ ਦੇ 14366 ਮਰੀਜ਼ ਇਲਾਜ ਅਧੀਨ ਹਨ। ਇਨ੍ਹਾਂ ਵਿੱਚੋਂ 274 ਮਰੀਜ਼ ਆਕਸੀਜਨ ਤੇ 21 ਵੈਂਟੀਲੇਟਰਾਂ ‘ਤੇ ਹਨ।