Students strike in protest : ਪਟਿਆਲਾ ਦੀ ਮਸ਼ਹੂਰ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਸਰਕਾਰ ਖਿਲਾਫ ਧਰਨੇ ‘ਤੇ ਉਤਰ ਆਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾ ਦਾ ਡਰਾਮਾ ਕਰਕੇ ਵਿਦਿਆਰਥੀਆਂ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਹ ਯੂਨੀਵਰਸਿਟੀ ਬੰਦ ਕਰਨ ਦੇ ਹੁਕਮ ਨੂੰ ਨਹੀਂ ਮੰਨਣਗੇ ਅਤੇ ਅੱਜ ਰਾਤ ਤੋਂ ਹੀ ਯੂਨੀਵਰਸਿਟੀ ਵਿੱਚ ਧਰਨਾ ਲਗਾ ਕੇ ਬੈਠਣਗੇ। ਉਨ੍ਹਾਂ ਕਿਹਾ ਕਿ ਉਹ ਨਾ ਤਾਂ ਹੋਸਟਲ ਛੱਡਣਗੇ ਅਤੇ ਨਾ ਹੀ ਲਾਇਬ੍ਰੇਰੀ। ਦੱਸਣਯੋਗ ਪੰਜਾਬ ਸਰਕਾਰ ਨੇ ਵਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ 31 ਮਾਰਚ ਤੱਕ ਸਕੂਲ ਅਤੇ ਕਾਲਜ ਬੰਦ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਕਿਹਾ ਹੈ ਕਿ ਇਸ ਦੌਰਾਨ ਹੋਣ ਵਾਲੀਆਂ ਕਾਲਜਾਂ ਦੀਆਂ ਪ੍ਰੀਖਿਆਵਾਂ ਵੀ ਰੱਦ ਕਰ ਦਿੱਤੀਆਂ ਜਾਣਗੀਆਂ।
ਜ਼ਿਕਰਯੋਗ ਹੈ ਕਿ ਅੱਜ ਰਾਤ ਤੋਂ ਹੀ ਸਖਤ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ, ਇਹ ਹੜਤਾਲ ਵਿਦਿਆਰਥੀਆਂ ਦੀ ਤਰਫੋਂ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾ ਸਿਰਫ ਅਤੇ ਸਿਰਫ ਸਰਕਾਰ ਦਾ ਸਿਆਸੀ ਡਰਾਮਾ ਹੈ। ਚੋਣਾਂ ਜਾਂ ਮੁੱਖ ਮੰਤਰੀ ਦੀ ਪੋਤੀ ਦੇ ਵਿਆਹ ‘ਤੇ ਕੋਰੋਨਾ ਛੁੱਟੀ ‘ਤੇ ਚਲਾ ਜਾੰਦਾ ਹੈ ਅਤੇ ਵਿਦਿਆਰਥੀਆਂ ਦੀ ਜ਼ਿੰਦਗੀ ਨਾਲ ਖੇਡਣ ਲਈ ਹੀ ਆਉਂਦਾ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਭਾਵੇਂ ਕੋਈ ਫਰਮਾਨ ਆ ਜਾਵੇ ਤਾਂ ਵਿਦਿਆਰਥੀ ਇਥੋ ਨਹੀਂ ਹਟਣਗੇ ਅਤੇ ਨਾ ਹੀ ਆਪਣੇ ਘਰਾਂ ਨੂੰ ਜਾਣਗੇ। ਉਹ ਇਥੇ ਲਾਇਬ੍ਰੇਰੀ ਦੇ ਬਾਹਰ ਪੱਕਾ ਧਰਨਾ ਲਗਾ ਕੇ ਡਟੇ ਰਹਿਣਗੇ।