Animal feed at the children : ਮਹਾਰਾਸ਼ਟਰ ਦੇ ਪੁਣੇ ਵਿੱਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਇਥੇ ਦੇ ਇੱਕ ਸਕੂਲ ਵਿੱਚ ਮਿਡ ਡੇ ਮੀਲ ਵਿੱਚ ਦਿੱਤੇ ਜਾਣ ਵਾਲੇ ਖਾਣੇ ਵਿੱਚ ਪਸ਼ੂਆਂ ਦਾ ਖਾਣਾ ਪਹੁੰਚਾ ਦਿੱਤਾ ਗਿਆ। ਮਾਮਲਾ ਪੁਣੇ ਮਿਊਂਸੀਪਲ ਕਾਰਪੋਰੇਸ਼ਨ ਅਧੀਨ ਆਉਣ ਵਾਲੇ ਸਕੂਲ ਨੰਬਰ 58 ਦਾ ਹੈ। ਇਥੇ ਬੱਚਿਆਂ ਲਈ ਮਿਡ ਡੇ ਮੀਲ ਵਿੱਚ ਖਾਣੇ ਲਈ ਜਦੋਂ ਖਾਣਾ ਮੰਗਾਇਆ ਗਿਆ, ਤਾਂ ਉਹ ਖਾਣਾ ਪਹੁੰਚਾ ਦਿੱਤਾ ਗਿਆ ਜੋ ਪਸ਼ੂਆਂ ਨੂੰ ਦਿੱਤਾ ਜਾਂਦਾ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਸਾਰਾ ਸਾਮਾਨ ਜ਼ਬਤ ਕੀਤਾ।
ਮਿਡ ਡੇ ਮੀਲ ਦੀ ਯੋਜਨਾ ਸੂਬਾ ਸਰਕਾਰ ਚਲਾਉਂਦੀ ਹੈ, ਜਿਸ ਅਧੀਨ ਸਕੂਲੀ ਬੱਚਿਆਂ ਨੂੰ ਇੱਕ ਸਮੇਂ ਦਾ ਖਾਣਾ ਮੁਫਤ ਦਿੱਤਾ ਜਾਂਦਾ ਹੈ, ਕਿਉਂਕਿ ਕੋਰੋਨਾ ਮਹਾਮਾਰੀ ਕਾਰਨ ਅਜੇ ਸਕੂਲ ਬੰਦ ਹਨ, ਇਸ ਲਈ ਇਹ ਖਾਣਾ ਬੱਚਿਆਂ ਨੂੰ ਘਰਾਂ ‘ਚ ਪਹੁੰਚਾਇਆ ਜਾ ਰਿਹਾ ਸੀ।
ਜਦੋਂ ਪੁਣੇ ਦੇ ਮੇਅਰ ਮੁਰਲੀਧਰ ਮੋਹੋਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਇਸ ਨੂੰ ਸ਼ਰਮਨਾਕ ਦੱਸਿਆ। ਉਨ੍ਹਾਂ ਕਿਹਾ ਕਿ ਮਿਡ-ਡੇਅ ਮੀਲ ਸਕੀਮ ਰਾਜ ਸਰਕਾਰ ਚਲਾਉਂਦੀ ਹੈ। ਖਾਣਾ ਬੱਚਿਆਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਨਗਰ ਨਿਗਮ ਦੀ ਹੈ। ਇਹ ਬਹੁਤ ਸ਼ਰਮਨਾਕ ਹੈ ਕਿ ਬੱਚਿਆਂ ਨੂੰ ਮਿਡ-ਡੇਅ ਮੀਲ ਵਿੱਚ ਪਸ਼ੂਆਂ ਦਾ ਭੋਜਨ ਦਿੱਤਾ ਗਿਆ ਹੈ। ਸਾਡੀ ਮੰਗ ਹੈ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਮੋਹੋਲ ਦਾ ਕਹਿਣਾ ਹੈ ਕਿ ਮਿਡ-ਡੇਅ ਮੀਲ ਯੋਜਨਾ ਮਹਾਰਾਸ਼ਟਰ ਸਰਕਾਰ ਚਲਾਉਂਦੀ ਹੈ. ਪੁਣੇ ਮਿਊਂਸੀਪਲ ਕਾਰਪੋਰੇਸ਼ਨ ਸਿਰਫ ਵਿਦਿਆਰਥੀਆਂ ਵਿੱਚ ਮਿਡ-ਡੇਅ ਮੀਲ ਦੀ ਵੰਡ ਲਈ ਜ਼ਿੰਮੇਵਾਰ ਹੈ।