3 mobile phones : ਕੇਂਦਰੀ ਜੇਲ੍ਹ ਫਿਰੋਜ਼ਪੁਰ ਤੋਂ ਮੋਬਾਈਲਾਂ ਦੇ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਮੋਬਾਈਲਾਂ ਦੇ ਮਿਲਣ ਨਾਲ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਹੋ ਗਏ ਹਨ। ਅੱਜ ਫਿਰ ਤੋਂ ਸਰਚ ਮੁਹਿੰਮ ਦੌਰਾਨ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਤੋਂ 3 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਪਿਛਲੇ 2 ਮਹੀਨਿਆਂ ਵਿਚ 25 ਤੋਂ ਵੱਧ ਮੋਬਾਈਲ ਜੇਲ੍ਹ ਤੋਂ ਫੜੇ ਜਾ ਚੁੱਕੇ ਹਨ। ਕੇਂਦਰੀ ਜੇਲ੍ਹ ਪੁਲਿਸ ਨੇ ਹਵਾਲਾਤੀਆਂ ਖਿਲਾਫ 3 ਕੇਸ ਦਰਜ ਕੀਤੇ।
ਤਲਾਸ਼ੀ ਅਭਿਆਨ ਤਹਿਤ ਕੈਦੀ ਹਰਪ੍ਰੀਤ ਸਿੰਘ, ਹਵਾਲਾਤੀ ਰਾਜੇਸ਼ ਕੁਮਾਰ ਉਰਫ ਰਾਕੇਸ਼ ਅਤੇ ਵਿੱਕੀ ਕੋਲੋਂ ਤਿੰਨ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਥਾਣਾ ਸਿਟੀ ਫਿਰੋਜ਼ਪੁਰ ਦੇ ASI ਸ਼ਰਮਾ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸਹਾਇਕ ਸੁਪਰਡੈਂਟ ਸੁਖਵੰਤ ਸਿੰਘ ਤੋਂ ਲਿਖਤੀ ਪੱਤਰ ਮਿਲਿਆ ਸੀ ਜਿਸ ‘ਚ ਦੱਸਿਆ ਗਿਆ ਸੀ ਕਿ ਜੇਲ੍ਹ ‘ਚ ਬੰਦ ਉਕਤ ਕੈਦੀਆਂ ਤੋਂ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ ਜਿਸ ਦੇ ਆਧਾਰ ‘ਤੇ ਕੇਂਦਰੀ ਜੇਲ੍ਹ ਫਿਰੋਜ਼ਪੁਰ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਇਨ੍ਹਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਹੁਣ ਬਣਦੀ ਕਾਰਵਾਈ ਕੀਤੀ ਜਾਵੇਗੀ। ਜੇਲ੍ਹ ਸੁਰੱਖਿਆ ਨੂੰ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।