ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ 17 ਮਾਰਚ ਨੂੰ ਬਠਿੰਡਾ ਦੇ ਨਿਵਾਰਨ ਸੁਪਰ ਸਪੈਸ਼ਲਿਟੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਹੋਏ ਹਨ। ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਕਟਰਾਂ ਨੇ ਦੱਸਿਆ ਕਿ ਜੋਗਿੰਦਰ ਸਿੰਘ ਉਗਰਾਹਾਂ ਦੀ ਹਾਲਤ ਸਥਿਰ ਹੈ।