Pakistan PM Imran Khan: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੂੰ ਕੋਵਿਡ-19 ਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਜਾ ਚੁੱਕੀ ਹੈ। ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨਮੰਤਰੀ ਘਰ ਵਿੱਚ ਕੁਆਰੰਟੀਨ ਹੋ ਗਏ ਹਨ। ਸਿਹਤ ਮੰਤਰੀ ਨੇ ਇਸ ਮਾਮਲੇ ਬਾਰੇ ਜਾਣਕਾਰੀ ਦਿੱਤੀ। ਗੌਰਤਲਬ ਹੈ ਕਿ 68 ਸਾਲਾਂ ਪਾਕਿਸਤਾਨੀ ਪ੍ਰਧਾਨ ਮੰਤਰੀ ਆਪਣੀ ਸ਼ੁਰੂਆਤੀ ਜ਼ਿੰਦਗੀ ਵਿੱਚ ਟਾਪ ਅਥਲੀਟ ਅਤੇ ਸਪੋਰਟਮੈਨ ਰਹੇ ਹਨ।
ਦੱਸ ਦੇਈਏ ਕਿ ਪਾਕਿਸਤਾਨ ਵਿੱਚ ਇਸ ਸਾਲ ਸ਼ਨੀਵਾਰ ਨੂੰ ਇੱਕ ਦਿਨ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਸਭ ਤੋਂ ਵੱਧ 3,876 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਦੇ ਨਾਲ ਦੇਸ਼ ਵਿੱਚ ਲਾਗ ਦੀ ਦਰ 9.4 ਪ੍ਰਤੀਸ਼ਤ ਹੋ ਗਈ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਹੁਣ ਤੱਕ 623,135 ਲੋਕ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ 40 ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 13,799 ਹੋ ਗਈ ਹੈ। ਮੰਤਰਾਲੇ ਨੇ ਕਿਹਾ ਕਿ ਹੁਣ ਤੱਕ ਦੇਸ਼ ਵਿੱਚ ਕੁੱਲ 5 ਲੱਖ 79 ਹਜ਼ਾਰ 760 ਵਿਅਕਤੀ ਇਸ ਲਾਗ ਤੋਂ ਠੀਕ ਹੋ ਚੁੱਕੇ ਹਨ ਤੇ 2 ਹਜ਼ਾਰ 122 ਮਰੀਜ਼ਾਂ ਦੀ ਹਾਲਤ ਨਾਜ਼ੁਕ ਹੈ।