Sanyukt Kisan Morcha took : ਕਿਸਾਨ ਅੰਦੋਲਨ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਸਰਹੱਦਾਂ ’ਤੇ ਸੰਘਰਸ਼ ਕਰਦਿਆਂ ਅੱਜ 115ਵਾਂ ਦਿਨ ਹੈ। ਕਿਸਾਨ ਤਿੰਨ ਕਾਨੂੰਨ ਰੱਦ ਕਰਵਾਏ ਬਿਨਾਂ ਅੰਦੋਲਨ ਖਤਮ ਕਰਨ ਲਈ ਨਹੀਂ ਤਿਆਰ ਤਾਂ ਸਰਕਾਰ ਆਪਣਾ ਫੈਸਲਾ ਨਹੀਂ ਬਦਲਣਾ ਚਾਹੁੰਦੀ। ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਦੀ ਮੀਟਿੰਗ ਵਿੱਚ ਵੱਡੇ ਫੈਸਲੇ ਲਏ ਗਏ, ਜਿਸ ਮੁਤਾਬਕ 22 ਮਾਰਚ ਨੂੰ ਦੇਸ਼ ਭਰ ਵਿਚ ਜ਼ਿਲ੍ਹਾ ਪੱਧਰ ‘ਤੇ ਸਮਾਜਿਕ-ਜਥੇਬੰਦੀਆਂ ਦੀ ਇੱਕ ਮੀਟਿੰਗ ਕੀਤੀ ਜਾਵੇਗੀ, ਜਿਸ ਵਿਚ 26 ਮਾਰਚ ਦੇ ਸੰਪੂਰਨ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਤਿਆਰੀਆਂ ਕੀਤੀਆਂ ਜਾਣਗੀਆਂ।
23 ਮਾਰਚ ਨੂੰ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੇ ਸ਼ਹੀਦੀ-ਦਿਹਾੜੇ ਮੌਕੇ ਪੂਰੇ ਦੇਸ਼ ਤੋਂ ਆਉਣ ਵਾਲੇ ਨੌਜਵਾਨਾਂ ਦਾ ਦਿੱਲੀ ਦੇ ਕਿਸਾਨ-ਮੋਰਚਿਆਂ ‘ਤੇ ਸਵਾਗਤ ਕੀਤਾ ਜਾਵੇਗਾ। ਭਾਰਤ 26 ਮਾਰਚ ਨੂੰ ਪੂਰੀ ਤਰ੍ਹਾਂ ਬੰਦ ਰਹੇਗਾ। ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਸਾਰੀਆਂ ਸੇਵਾਵਾਂ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਬੰਦ ਰਹਿਣਗੀਆਂ। ਸੜਕ ਅਤੇ ਰੇਲ ਆਵਾਜਾਈ ਬੰਦ ਰਹੇਗਾ। 28 ਮਾਰਚ ਨੂੰ ਹੋਲੀ ਵਾਲੇ ਦਿਨ ਤਿੰਨ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। 5 ਅਪ੍ਰੈਲ ਨੂੰ ਦੇਸ਼ ਭਰ ਦੇ ਐਫਸੀਆਈ ਦਫਤਰਾਂ ਨੂੰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਘੇਰਿਆ ਜਾਵੇਗਾ।