Corona cases rises again: ਸੂਬੇ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਮੁੜ ਵਧਦਾ ਜਾ ਰਿਹਾ ਹੈ। ਜਿਸਦੇ ਮੱਦੇਨਜ਼ਰ ਹੁਣ ਮਹਾਂਨਗਰ ਵਿੱਚ ਕੋਰੋਨਾ ਦੇ ਵੱਧ ਰਹੇ ਖ਼ਤਰੇ ਦਾ ਅਸਰ ਕਾਰੋਬਾਰ ‘ਤੇ ਪੈਣਾ ਸ਼ੁਰੂ ਹੋ ਗਿਆ ਹੈ। ਬਜ਼ਾਰਾਂ ਵਿਚੋਂ ਪੂਰੀ ਤਰ੍ਹਾਂ ਗਾਇਬ ਹੋ ਗਈ ਹੈ। ਕੋਰੋਨਾ ਦੀ ਦੂਜੀ ਲਹਿਰ ਨੂੰ ਵਧਣ ਤੋਂ ਰੋਕਣ ਲਈ ਸਰਕਾਰ ਨੇ ਐਤਵਾਰ ਨੂੰ ਮਾਲ ਮਲਟੀਪਲੈਕਸਾਂ, ਰੈਸਟੋਰੈਂਟਾਂ ਅਤੇ ਥੀਏਟਰਾਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਸਨ । ਇਸ ਦੇ ਤਹਿਤ ਐਤਵਾਰ ਨੂੰ ਸ਼ਹਿਰ ਦੇ ਸਾਰੇ ਮਾਲਾਂ ਅਤੇ ਮਲਟੀਪਲੈਕਸਾਂ ਵਿੱਚ ਸੰਨਾਟਾ ਪਸਰਿਆ ਹੋਇਆ ਹੈ।
ਇੱਥੋਂ ਤੱਕ ਕਿ ਮਾਲ ਪ੍ਰਬੰਧਨ ਵੱਲੋਂ ਬੈਰੀਕੇਟ ਲਗਾ ਕੇ ਮਾਲ ਦੇ ਐਂਟਰੀ ਪੁਆਇੰਟ ਨੂੰ ਬੰਦ ਕਰ ਦਿੱਤਾ ਹੈ। ਸ਼ਹਿਰ ਦੇ ਸਿਲਵਰ ਆਰਕ ਮਾਲ, ਅੰਸਲ ਪਲਾਜ਼ਾ, ਵੇਵਜ਼ ਮਾਲ ਅਤੇ ਐਮਬੀਡੀ ਮਾਲ ਆਦਿ ਵਿਖੇ ਖਰੀਦਦਾਰੀ ਅਤੇ ਮਨੋਰੰਜਨ ਦੀਆਂ ਗਤੀਵਿਧੀਆਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ ਖਰੀਦਦਾਰੀ ਲਈ ਆਉਣ ਵਾਲੇ ਲੋਕਾਂ ਨੂੰ ਨਿਰਾਸ਼ਾ ਨਾਲ ਵਾਪਸ ਪਰਤਣਾ ਪੈ ਰਿਹਾ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿੱਚ ਕੰਮ ਕਰਨਾ ਆਮ ਹੈ । ਸਰਾਭਾ ਨਗਰ ਵਿਖੇ ਕਿਪਸ ਮਾਰਕੀਟ, ਘੁਮਾਰ ਮੰਡੀ ਆਦਿ ਵਿਖੇ ਦੁਕਾਨਾਂ ਖੁੱਲ੍ਹੀਆਂ ਹੋਈਆਂ ਹਨ । ਐਤਵਾਰ ਹੋਣ ਕਾਰਨ ਸੜਕਾਂ ‘ਤੇ ਆਵਾਜਾਈ ਆਮ ਨਾਲੋਂ ਅੱਧੀ ਹੈ । ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਸਭ ਤੋਂ ਵੱਧ ਲੁਧਿਆਣਾ ਜ਼ਿਲ੍ਹੇ ਵਿੱਚ ਕੋਰੋਨਾ ਦੇ ਮਾਮਲੇ ਦਰਜ ਹੋ ਰਹੇ ਹਨ।
ਦੱਸ ਦੇਈਏ ਕਿ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਦਾਖਲ ਅੱਠ ਮਰੀਜ਼ਾਂ ਦੀ ਮੌਤ ਹੋ ਗਈ । ਇਨ੍ਹਾਂ ਵਿੱਚੋਂ ਦੋ ਜ਼ਿਲ੍ਹੇ ਦੇ ਵਸਨੀਕ ਸਨ ਜਦਕਿ ਛੇ ਹੋਰ ਜ਼ਿਲ੍ਹਿਆਂ ਦੇ ਸਨ । ਜ਼ਿਲ੍ਹੇ ਵਿੱਚ ਹੁਣ ਮਰਨ ਵਾਲਿਆਂ ਦੀ ਗਿਣਤੀ 1075 ਹੋ ਗਈ ਹੈ । ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਸਰਗਰਮ ਮਾਮਲੇ ਵੱਧ ਕੇ 1765 ਹੋ ਗਏ ਹਨ।