Kejriwal’s nature is : ਅੱਜ ਮੋਗਾ ਵਿਖੇ ਆਮ ਆਦਮੀ ਪਾਰਟੀ ਵੱਲੋਂ ਕਿਸਾਨ ਮਹਾ ਰੈਲੀ ਕੀਤੀ ਗਈ, ਜਿਸ ‘ਚ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਸਮੇਤ ਹੋਰਨਾਂ ਆਗੂਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਖੇਤੀ ਕਾਨੂੰਨਾਂ ਦਾ ਸਖਤ ਵਿਰੋਧ ਕੀਤਾ ਜਿਸ ‘ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਮੁਖੀ ਭਗਵੰਤ ਮਾਨ ‘ਤੇ ਤੰਜ ਕੱਸਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਅੱਜ ਬਾਘਾਪੁਰਾਣਾ ਵਿਖੇ ਫਾਰਮ ਕਾਨੂੰਨਾਂ ਦਾ ਵਿਰੋਧ ਕਰਨ ਦਾ ਦਾਅਵਾ ਕੀਤਾ ਹੈ ਜਦੋਂਕਿ ਉਨ੍ਹਾਂ ਦਾ ਪੰਜਾਬ ਮੁਖੀ ਭਾਗਵਤ ਮਾਨ ਪਾਰਲ ਸਟੈਂਡਿੰਗ ਕਮੇਟੀ ਦੇ ਹਿੱਸੇ ਵਜੋਂ ਜਲਦੀ ਤੋਂ ਜਲਦੀ ਜ਼ਰੂਰੀ ਵਸਤੂਆਂ ਬਾਰੇ ਐਕਟ ਲਾਗੂ ਕਰਨ ਦੀ ਸਿਫਾਰਸ਼ ਕਰਦਾ ਹੈ। ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ 2022 ‘ਚ ਉਨ੍ਹਾਂ ਦੀ ਸਰਕਾਰ ਬਣੇਗੀ। ਇਸ ‘ਤੇ ਹਰਸਿਮਰਤ ਬਾਦਲ ਨੇ ਕਿਹਾ ਕਿ ਉਹ ਫਿਰ ਤੋਂ 2022 ‘ਚ ਬੇਇਮਾਨੀ ਦੀ ਰਾਜਨੀਤੀ ਖੇਡਣਾ ਚਾਹੁੰਦੇ ਹਨ।
ਬੀਬਾ ਬਾਦਲ ਨੇ ਕਿਹਾ ਕਿ ਕੇਜਰੀਵਾਲ ਸ਼ੁਰੂ ਤੋਂ ਹੀ ਲੋਕਾਂ ਨਾਲ ਧੋਖੇ ਦੀਆਂ ਭਵਿੱਖਬਾਣੀਆਂ ਕਰਦੇ ਆਏ ਹਨ। ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਕੇਜਰੀਵਾਲ ਨੇ ਕਿਸਾਨ ਅੰਦੋਲਨ ਸ਼ੁਰੂ ਹੋਣ ਤੋਂ ਸਿਰਫ 2 ਦਿਨ ਪਹਿਲਾਂ ਦਿੱਲੀ ਵਿਚ ਖੇਤੀ ਕਾਨੂੰਨਾਂ ਬਾਰੇ ਸੂਚਿਤ ਕੀਤਾ ਸੀ ਜਦੋਂ ਕਿ ਇਸ ਦੇ ਨਾਲ ਹੀ ਉਨ੍ਹਾਂ ਨੇ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸਮਰਥਨ ਕਰਨ ਦਾ ਦਾਅਵਾ ਵੀ ਕੀਤਾ। ਉਹ ਹਮੇਸ਼ਾ ਦੋਗਲੀਆਂ ਗੱਲਾਂ ਕਰਦੇ ਰਹੇ ਹਨ ਅਤੇ ਲੋਕਾਂ ਨੂੰ ਧੋਖਾ ਦੇਣਾ ਉਨ੍ਹਾਂ ਦੀ ਫਿਤਰਤ ਹੈ।
ਅੱਜ ਮੋਗਾ ਵਿਖੇ ਹੋਈ ਰੈਲੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਪੰਜਾਬੀਆਂ ਨੂੰ ਸੂਬੇ ਦੀ ਸਰਕਾਰ ਵਲੋਂ 2017 ਚ ਕੀਤੇ ਚੋਣ ਵਾਅਦੇ ਯਾਦ ਕਰਵਾਏ ਅਤੇ ਕਿਹਾ ਮੁਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ‘ਤੇ ਸਿਰਫ ਸਿਆਸੀ ਗੱਲਾਂ ਕਰ ਵਾਅਦਾ ਖਿਲਾਫੀ ਦਾ ਇਲਜ਼ਾਮ ਲਗਾਇਆ। ਕੇਜਰੀਵਾਲ ਨੇ ਕਿਹਾ ਕਿ 22 ਚ ਆਪ ਦੀ ਸਰਕਾਰ ਬਣਨ ਜਾ ਰਹੀ ਹੈ ਇਸ ਕਰਕੇ ਸਰਕਾਰ ਆਉਣ ਤੇ ਇਕੱਲੇ ਇਕੱਲੇ ਮਾਫੀਏ ਦਾ ਹਿਸਾਬ ਲਿਆ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਿਆਸੀ ਤਰਕੀਰਾਂ ਕਰ ਪੰਜਾਬ ਦਾ ਸਿਆਸੀ ਪਾਰਾ ਸਿਰੇ ਚੜਾ ਦਿੱਤਾ ਹੈ। ਅਰਵਿੰਦ ਕੇਜਰੀਵਾਲ 1 ਤੀਰ ਨਾਲ 2-2 ਨਿਸ਼ਾਨੇ ਤਾਂ ਲਗਾਉਂਦੇ ਦਿਖਾਈ ਦਿੱਤੇ ਜਿੱਥੇ ਪੰਜਾਬ ਦੀ ਕੈਪਟਨ ਸਰਕਾਰ ਦੀਆਂ ਨਾਕਾਮੀਆਂ ਗਿਣਵਾਈਆਂ ਉਥੇ ਹੀ ਕਿਸਾਨ ਅੰਦੋਲਨ ‘ਤੇ ਕੇਂਦਰ ਸਰਕਾਰ ‘ਤੇ ਵੀ ਨਿਸ਼ਾਨੇ ਸਾਧੇ।