Punjab Haryana Weather: ਸੂਬੇ ਵਿੱਚ ਮੌਸਮ ਦਾ ਮਿਜਾਜ਼ ਲਗਾਤਾਰ ਬਦਲ ਰਿਹਾ ਹੈ। ਇਸੇ ਵਿਚਾਲੇ ਮੌਸਮ ਵਿਭਾਗ ਵੱਲੋਂ ਅੱਜ ਤੋਂ 23 ਮਾਰਚ ਤੱਕ ਮੌਸਮ ਦੇ ਮਿਜਾਜ਼ ਨੂੰ ਲੈ ਕੇ ਵਿਸ਼ੇਸ਼ ਬੁਲੇਟਿਨ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਅਗਲੇ 2 ਦਿਨਾਂ ਲਈ ਫਿਰੋਜ਼ਪੁਰ, ਮੋਗਾ, ਫਾਜ਼ਿਲਕਾ, ਮਾਨਸਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂਕਿ ਬਾਕੀ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਚੱਕਰਵਾਤ ਕਾਰਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਧੂੜ ਭਰੀ ਹਨੇਰੀ ਦੇ ਨਾਲ-ਨਾਲ ਮੀਂਹ ਵੀ ਪੈ ਸਕਦਾ ਹੈ ।
ਇਸਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਕਿਸਾਨਾਂ ਲਈ ਵੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਫ਼ਸਲਾਂ ਨੂੰ ਪਾਣੀ ਲਗਾਉਣ ਅਤੇ ਸਪ੍ਰੇਅ ਕਰਨ ਦੀ ਹਿਦਾਇਤ ਦਿੱਤੀ ਹੈ । ਜਿੱਥੇ ਇੱਕ ਪਾਸੇ ਪਹਾੜਾਂ ‘ਤੇ ਬਰਫ਼ਬਾਰੀ ਹੋ ਰਹੀ ਹੈ, ਉੱਥੇ ਹੀ ਦੂਜੇ ਪਾਸੇ ਪੰਜਾਬ ਵਿੱਚ ਹੋਈ ਬੂੰਦਾਬਾਂਦੀ ਦੇ ਨਾਲ ਮੌਸਮ ਠੰਡਾ ਹੋ ਗਿਆ ਹੈ।
ਇਸ ਸਬੰਧੀ ਮੌਸਮ ਵਿਭਾਗ ਦੇ ਨਿਰਦੇਸ਼ਕ ਮਨਮੋਹਨ ਸਿੰਘ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਕਾਰਨ ਅਗਲੇ 2 ਦਿਨ ਸੂਬੇ ਦੇ ਮੈਦਾਨੀ ਅਤੇ ਮੱਧ ਪਹਾੜੀ ਖੇਤਰਾਂ ਵਿੱਚ ਮੌਸਮ ਖ਼ਰਾਬ ਰਹੇਗਾ। ਦੱਸਿਆ ਜਾ ਰਿਹਾ ਹੈ ਕਿ ਇਸ ਸਮੇਂ ਦੋ ਪੱਛਮੀ ਗੜਬੜੀਆਂ ਸਰਗਰਮ ਹਨ। ਇਨ੍ਹਾਂ ਵਿੱਚੋਂ ਇੱਕ ਪੱਛਮੀ ਗੜਬੜੀ ਕੇਂਦਰੀ ਪਾਕਿਸਤਾਨ ਤੋਂ ਹਿਮਾਲਿਆ ਤੱਕ ਪ੍ਰਭਾਵਿਤ ਕਰ ਰਹੀ ਹੈ ਤੇ ਦੂਜੀ ਪੱਛਮੀ ਰਾਜਸਥਾਨ ਤੱਕ ਹੈ। ਜਿਸ ਕਾਰਨ ਚੱਕਰਵਾਤੀ ਹਵਾਵਾਂ ਕਾਰਨ ਝੱਖੜ ਚੱਲਣਗੇ ਤੇ ਬਾਰਿਸ਼ ਹੋਵੇਗੀ।
ਇਹ ਵੀ ਦੇਖੋ: ਭਿਖੀਵਿੰਡ ਨੇੜੇ ਪੁਲਿਸ ਨੇ ਦੋ ਨਿਹੰਗ ਸਿੰਘਾਂ ਦਾ ਕੀਤਾ ENCOUNTER, ਦੋ ਥਾਣਾ ਮੁਖੀਆਂ ਦੇ ਵੱਢੇ ਗੁੱਟ.