Punjabi student commits suicide: ਕੈਨੇਡਾ ਦੇ ਟਰਾਂਟੋ ਦੇ ਨੇੜੇ ਕਿੰਗ ਸਿਟੀ ਵਿਖੇ ਇੱਕ ਅੰਤਰ-ਰਾਸ਼ਟਰੀ ਵਿਦਿਆਰਥੀ ਵਰਿੰਦਰ ਸਿੰਘ ਸੰਧੂ ਵੱਲੋ ਟ੍ਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਵਰਿੰਦਰ ਵਿੱਤੀ ਅਤੇ ਇਮੀਗ੍ਰੇਸ਼ਨ ਨਾਲ ਸਬੰਧਿਤ ਆ ਰਹੀਆਂ ਮੁਸ਼ਕਿਲਾਂ ਕਾਰਨ ਮਾਨਸਿਕ ਤਣਾਅ ਦਾ ਸ਼ਿਕਾਰ ਸੀ । ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸਦਰਵਾਲਾ ਨਾਲ ਸਬੰਧਤ ਸੀ ਤੇ ਕੈਨੇਡਾ ਪੜ੍ਹਾਈ ਕਰਨ ਲਈ ਆਇਆ ਸੀ । ਨੌਜਵਾਨ ਦਾ ਸਟੱਡੀ ਪਰਮਿਟ ਖਤਮ ਹੋ ਗਿਆ ਸੀ। ਪਰ ਆਰਥਿਕ ਹਾਲਾਤ ਖਰਾਬ ਹੋਣ ਕਾਰਨ ਉਸ ਕੋਲ ਪੈਸੇ ਵੀ ਨਹੀਂ ਸਨ ਤੇ ਕਾਲਜ ਵੱਲੋ ਉਸਨੂੰ ਸਸਪੈਂਡ ਕਰ ਦਿੱਤਾ ਗਿਆ ਸੀ । ਇਸ ਤੋ ਪਹਿਲਾਂ ਵੀ ਨੌਜਵਾਨ ਮਾਨਸਿਕ ਤਣਾਅ ਦੇ ਚੱਲਦਿਆਂ ਹਸਪਤਾਲ ਵੀ ਭਰਤੀ ਰਿਹਾ ਸੀ । ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੇ ਦੋਸਤਾਂ ਵੱਲੋ ਉਸਦਾ ਕੈਨੇਡਾ ਵਿਖੇ ਹੀ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ ।
ਦੱਸ ਦੇਈਏ ਕਿ ਕੈਨੇਡਾ ਵਿੱਚ ਆ ਰਹੀਆਂ ਕੰਮਾ ਕਾਰਾਂ ਦੀਆਂ ਮੁਸ਼ਕਿਲਾਂ ਤੇ ਫਿਰ ਪੱਕੇ ਨਾ ਹੋਣ ਦਾ ਡਰ ਤੇ ਨਾਲ ਹੀ ਕਰਜ਼ੇ ਚੁੱਕ ਕੇ ਵਾਪਸ ਨਾ ਮੋੜ ਸਕਣ ਕਾਰਨ ਬਹੁਤ ਸਾਰੇ ਵਿਦਿਆਰਥੀਆਂ ਨੂੰ ਮਾਨਸਿਕ ਤਣਾਅ ਜਿਹੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਠੱਗ ਟਰੈਵਲ ਏਜੰਟਾਂ ਵੱਲੋਂ ਵੀ ਵਿਦਿਆਰਥੀਆਂ ਦੇ ਸ਼ੋਸ਼ਣ ਅਤੇ ਪੱਕੇ ਨਾ ਕਰਵਾਉਣ ਦੇ ਮਾਮਲੇ ਅਕਸਰ ਹੀ ਸਾਹਮਣੇ ਆਉਂਦੇ ਰਹਿੰਦੇ ਹਨ । ਇਹੋ ਜਿਹੀਆਂ ਹੀ ਮੁਸ਼ਕਿਲਾਂ ਦਾ ਸਾਹਮਣਾ ਹੋਰਨਾਂ ਵਰਗ ਦੇ ਲੋਕਾਂ ਨੂੰ ਵੀ ਕਰਨਾ ਪੈ ਰਿਹਾ ਹੈ ਕਿਉਂਕਿ ਕੋਰੋਨਾ ਕਾਰਨ ਬਹੁਤ ਸਾਰੇ ਕਾਰੋਬਾਰ ਵੀ ਪ੍ਰਭਾਵਿਤ ਵੀ ਹੋਏ ਹਨ। ਜਿਸ ਕਾਰਨ ਮੌਜੂਦਾ ਸਮੇਂ ਵਿੱਚ ਜਾਗਰੂਕਤਾ ਮੁਹਿੰਮ ਚਲਾਉਣ ਦੀ ਲੋੜ ਹੈ ਤਾਂ ਜੋ ਆਰਥਿਕ ਹਾਲਾਤਾਂ ਕਾਰਨ ਮਾਨਸਿਕ ਤਣਾਅ ਦੇ ਸ਼ਿਕਾਰ ਲੋਕਾਂ ਦੀ ਮਦਦ ਕੀਤੀ ਜਾ ਸਕੇ ।
ਇਹ ਵੀ ਦੇਖੋ: ਭਿਖੀਵਿੰਡ ਨੇੜੇ ਪੁਲਿਸ ਨੇ ਦੋ ਨਿਹੰਗ ਸਿੰਘਾਂ ਦਾ ਕੀਤਾ ENCOUNTER, ਦੋ ਥਾਣਾ ਮੁਖੀਆਂ ਦੇ ਵੱਢੇ ਗੁੱਟ.