ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲਾਬਾਦ ਦੇ ਸਰਕਾਰੀ ਸਿਵਲ ਹਸਪਤਾਲ ਵਿਖੇ ਚੱਲ ਰਹੇ ਬਾਬਾ ਫਰੀਦ ਨਰਸਿੰਗ ਕਾਲਜ ਦੇ ਹੋਸਟਲ ਦੀਆਂ 13 ਵਿਦਿਆਰਥਣਾਂ ਕੋਰੋਨਾ ਪਾਜ਼ੀਟਿਵ ਆਈਆਂ ਹਨ। ਵੱਡੀ ਗਿਣਤੀ ‘ਚ ਵਿਦਿਆਰਥੀਆਂ ਦੇ ਪਾਜ਼ੀਟਿਵ ਆਉਣ ਤੋਂ ਬਾਅਦ ਹੋਸਟਲ ਨੂੰ ਮਾਈਕਰੋ ਕੰਟੇਨਮੈਂਟ ਜੋਨ ਬਣਾ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੁੱਝ ਲੜਕੀਆਂ ਸ਼ਨੀਵਾਰ ਨੂੰ ਘਰ ਚਲੀਆਂ ਗਈਆਂ ਸਨ ਅਤੇ ਉਨ੍ਹਾਂ ‘ਚੋਂ 2 ਲੜਕੀਆਂ ਪਾਜ਼ੀਟਿਵ ਆਈਆਂ ਸਨ। ਉਨ੍ਹਾਂ ਲੜਕੀਆਂ ਨੂੰ ਵੀ ਘਰ ‘ਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਰੋਜਾਨਾ ਵੱਡੀ ਗਿਣਤੀ ‘ਚ ਕੋਰੋਨਾ ਦੇ ਮਾਮਲੇ ਸਾਹਮਣੇ ਆਉਂਦੇ ਹਨ ਜਿਹੜਾ ਸਿਹਤ ਵਿਭਾਗ ਤੇ ਪ੍ਰਸ਼ਾਸ਼ਨ ਲਈ ਮੁੜ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ।