BKU Ekta Ugrahan : ਕੋਰੋਨਾ ਵਾਇਰਸ ਦਿਨੋਂ-ਦਿਨ ਰਫਤਾਰ ਫੜਦਾ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ 17 ਮਾਰਚ ਨੂੰ ਬਠਿੰਡਾ ਦੇ ਨਿਵਾਰਨ ਸੁਪਰ ਸਪੈਸ਼ਲਿਟੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਅੱਜ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਕਟਰਾਂ ਨੇ ਦੱਸਿਆ ਕਿ ਜੋਗਿੰਦਰ ਸਿੰਘ ਉਗਰਾਹਾਂ ਦੀ ਹਾਲਤ ਸਥਿਰ ਹੈ।