Punjab State Commission : ਚੰਡੀਗੜ੍ਹ : ਮੋਗਾ ਜ਼ਿਲ੍ਹੇ ਦੀਆਂ ਦੋ ਭੈਣਾਂ ਨੂੰ ਅਗਵਾ ਕਰਨ ਅਤੇ ਕਤਲ ਕਰਨ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿੱਚ ਐਸ.ਐਸ.ਪੀ. ਮੋਗਾ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਮੀਡੀਆ ਰਾਹੀਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਜਿਸ ‘ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਮੋਗਾ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਮਾਮਲੇ ਸਬੰਧੀ ਕੋਰਟ ਵਿੱਚ ਚਲਾਨ ਪੇਸ਼ ਕਰਕੇ 7 ਅਪ੍ਰੈਲ 2021 ਨੂੰ ਸਬੰਧਤ ਡਿਪਟੀ ਸੁਪਰਡੈਂਟ ਆਫ ਪੁਲਿਸ ਰਾਹੀਂ ਐਕਸ਼ਨ ਟੇਕਨ ਰਿਪੋਰਟ ਤਲਬ ਕੀਤੀ ਹੈ ।
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਣੂਕੋ ਗਿੱਲ ਦੇ ਬੱਸ ਅੱਡੇ ’ਤੇ ਪਿੰਡ ਸੇਖਾਂ ਖੁਰਦ ਦੇ ਸਰਪੰਚ ਦੇ ਪੁੱਤਰ ਨੇ ਆਪਣੀ ਕਥਿਤ ਪ੍ਰੇਮਿਕਾ ਅਤੇ ਉਸ ਦੀ ਸਹੇਲੀ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਇਕ ਕੁੜੀ ਨੇ ਹਸਪਤਾਲ ਲਿਜਾਂਦੇ ਸਮੇਂ ਰਾਹ ਵਿੱਚ ਦਮ ਤੋੜ ਦਿੱਤਾ, ਜਦਕਿ ਦੂਜੀ ਦੀ ਅਗਲੇ ਦਿਨ ਇਲਾਜ ਦੌਰਾਨ ਮੌਤ ਹੋ ਗਈ। ਦੋਸ਼ੀ ਪਿੰਡ ਦੇ ਸਾਬਕਾ ਸਰਪੰਚ ਦਾ ਮੁੰਡਾ ਹੈ। ਮ੍ਰਿਤਕ ਕੁੜੀਆਂ ਅਮਨਦੀਪ ਕੌਰ (24) ਅਤੇ ਕਮਲਪ੍ਰੀਤ ਕੌਰ (18) ਦਾ ਸੰਸਕਾਰ ਪਰਿਵਾਰ ਵਲੋਂ ਕਰ ਦਿੱਤਾ ਗਿਆ ਹੈ।
ਦੋਵਾਂ ਭੈਣਾਂ ਨੂੰ ਪਰਿਵਾਰ ਵਲੋਂ ਲਾਲ ਚੁੰਨੀਆਂ ਪਾ ਕੇ ਵਿਦਾ ਕੀਤਾ ਗਿਆ ਅਤੇ ਸ਼ਮਸ਼ਾਨਘਾਟ ‘ਚ ਇਕੋ ਚਿਖਾ ‘ਤੇ ਦੋਵਾਂ ਦਾ ਸੰਸਕਾਰ ਕੀਤਾ ਗਿਆ।ਇਸ ਸਮੇਂ ਪਰਿਵਾਰ ਦੀਆਂ ਧਾਹਾਂ ਨੇ ਸ਼ਮਸਾਨਘਾਟ ‘ਚ ਮੌਜੂਦ ਹਰ ਵਿਅਕਤੀ ਦੀਆਂ ਅੱਖਾਂ ਨਮ ਸਨ।ਦੱਸਣਯੋਗ ਹੈ ਕਿ ਸਾਬਕਾ ਸਰਪੰਚ ਜਗਦੇਵ ਸਿੰਘ ਦੇ ਪੁੱਤਰ ਗੁਰਵੀਰ ਸਿੰਘ ਨੇ ਦੋਵਾਂ ਭੈਣਾਂ ਨੂੰ ਗੋਲੀਆਂ ਮਾਰ ਦਿੱਤੀਆਂ ਸਨ।