Crop damage due to rain : ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ 3 ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਪਿੱਛਲੇ ਸਾਢੇ ਤਿੰਨ ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆ ਸਰਹਦਾਂ ‘ਤੇ ਡਟੇ ਹੋਏ ਹਨ। ਇਸ ਦੌਰਾਨ ਹੁਣ ਬੀਤੇ ਦਿਨ ਤੋਂ ਪੂਰੇ ਪੰਜਾਬ ਦੇ ਵਿੱਚ ਪੈ ਰਹੇ ਮੀਂਹ ਨੇ ਕਿਸਾਨਾਂ ਦੀਆ ਚਿੰਤਾਵਾਂ ਵਿੱਚ ਹੋਰ ਵੀ ਵਾਧਾ ਕਰ ਦਿੱਤਾ ਹੈ। ਹਲਕੇ ਮੀਂਹ ਤੋਂ ਬਾਅਦ ਤੇਜ਼ ਹਵਾਵਾਂ ਨੇ ਪੱਕਣ ‘ਤੇ ਆਈ ਫਸਲ ਵਿਛਾ ਦਿੱਤੀ ਹੈ। ਤੇਜ਼ ਹਵਾਵਾਂ ਕਾਰਨ ਕਣਕ ਅਤੇ ਸਰ੍ਹੋਂ ਦੀ ਫਸਲ ‘ਤੇ ਕਾਫੀ ਜਿਆਦਾ ਅਸਰ ਪਿਆ ਹੈ। ਜ਼ਿਕਰਯੋਗ ਹੈ ਕੇ ਕਣਕ ਦੀ ਫ਼ਸਲ ਪੱਕਣ ਕਿਨਾਰੇ ਹੈ ,ਜਿਸ ਕਰਕੇ ਕਿਸਾਨ ਚਿੰਤਾ ‘ਚ ਹਨ। ਮੌਸਮ ਦੇ ਬਦਲੇ ਮਿਜ਼ਾਜ ਨੂੰ ਲ਼ੈ ਕੇ ਕਿਸਾਨ ਚਿੰਤਤ ਹਨ ਕਿਉਂਕਿ ਕਣਕ ਦੀ ਫ਼ਸਲ ਕੁੱਝ ਦਿਨਾਂ ਤੱਕ ਵਾਢੀ ਲਈ ਤਿਆਰ ਹੋ ਜਾਵੇਗੀ। ਕਣਕ ਦੀ ਫ਼ਸਲ ਆਮ ਤੌਰ ਉਤੇ ਅਪ੍ਰੈਲ ਦੇ ਪਹਿਲੇ ਹਫ਼ਤੇ ਮੰਡੀਆਂ ‘ਚ ਆ ਜਾਂਦੀ ਹੈ। ਜਦਕਿ ਹੁਣ ਇਨ੍ਹਾਂ ਤੇਜ਼ ਹਵਾਵਾਂ ਕਾਰਨ ਕਈ ਹਿੱਸਿਆਂ ‘ਚ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਕਣਕ ਦੀ ਫ਼ਸਲ ਖੇਤਾਂ ‘ਚ ਵਿਛ ਗਈ ਹੈ।
ਖੇਤੀਬਾੜੀ ਮਾਹਿਰਾਂ ਅਨੁਸਾਰ ਕਣਕ ਦੇ ਝਾੜ ਉੱਪਰ ਅਸਰ ਪਵੇਗਾ। ਕਿਸਾਨਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕਣਕ ਡਿੱਗਣ ਨਾਲ ਝਾੜ ‘ਤੇ ਕਾਫੀ ਫ਼ਰਕ ਪਵੇਗਾ। ਜਿਸ ਨਾਲ ਕਿਸਾਨਾਂ ਦਾ ਵੱਡਾ ਆਰਥਿਕ ਨੁਕਸਾਨ ਹੋਵੇਗਾ। ਇਸ ਦੌਰਾਨ ਪੰਜਾਬ ਦੇ ਖੇਤੀ ਵਿਭਾਗ ਦੇ ਡਾਇਰੈਕਟਰ ਸੁਖਦੇਵ ਸਿੰਘ ਸਿੱਧੂ ਨੇ ਕਿਹਾ ਹੈ ਕੇ ਤਾਪਮਾਨ ਘੱਟਣ ਦੇ ਨਾਲ ਕਣਕ ਦੀ ਫਸਲ ਨੂੰ ਲਾਭ ਪਹੁੰਚਿਆ ਹੈ ਅਤੇ ਕਿਸੇ ਜਗ੍ਹਾ ਵੀ ਕੋਈ ਨੁਕਸਾਨ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕੇ ਕੁੱਝ ਜਗ੍ਹਾ ਪਹਿਲਾ ਤੋਂ ਪਾਣੀ ਲੱਗੇ ਹੋਣ ਕਾਰਨ ਫਸਲਾਂ ਡਿੱਗੀਆਂ ਹਨ। ਖੇਤੀ ਮਹਿਕਮੇ ਅਨੁਸਾਰ ਪੰਜਾਬ ਵਿੱਚ ਔਸਤਨ 1.97 ਐਮ.ਐਮ ਬਾਰਿਸ਼ ਹੋਈ ਹੈ।
ਇਹ ਵੀ ਦੇਖੋ : ਤਰਸੇਮ ਸਿੰਘ ਮੋਰਾਂਵਾਲੀ ਨੇ ਕਰ ‘ਤੀ ਸਰਕਾਰਾਂ ਦੀ ਖਿੱਚਾਈ, ਖਾੜਕੂ ਕੋਈ ਬਣਦਾ ਨੀ, ਇਹ ਬਣਾਉਂਦੇ ਨੇ