Malkit Singh kisan protest: ਪੰਜਾਬੀ ਗਾਇਕ ਮਲਕੀਤ ਸਿੰਘ ਹਾਲ ਹੀ ਵਿਚ ਇੰਗਲੈਂਡ ਤੋਂ ਸਿੱਧਾ ਪੰਜਾਬ ਦੀ ਧਰਤੀ ਤੇ ਪਹੁੰਚੇ ਇਸ ਦੌਰਾਨ ਭਗਤ ਸਿੰਘ ਦੇ ਸ਼ਹੀਦੀ ਦਿਵਸ ਤੇ ਕੁਝ ਬਿਆਨ ਦਿੱਤਾ ਹੈ ਜੋ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਿਹਾ ਹੈ। ਮਲਕੀਤ ਸਿੰਘ ਨੇ ਭਗਤ ਸਿੰਘ ਨੂੰ ਯਾਦ ਕਰਦਿਆਂ ਕਿਹਾ ਕਿ ਅਸੀਂ ਅੱਜ ਵੀ ਉਸ ਘੜੀ ਨੂੰ ਯਾਦ ਕਰਦਿਆਂ ਰੋ ਪੈਂਦੇ ਹਾਂ ਜਦੋਂ ਸਾਡੇ ਜਵਾਨ ਸ਼ਹੀਦ ਹੋਏ ਸੀ। ਸਿੰਘੂ ਬਾਰਡਰ ਤੇ ਭਾਸ਼ਣ ਦਿੰਦਿਆਂ ਮਲਕੀਤ ਸਿੰਘ ਨੇ ਕਿਹਾ ਕਿ ਮੈਂ ਬਾਹਰੋਂ ਤੋਂ ਆਇਆ ਹਾਂ। ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਬੇਸ਼ੱਕ ਅਸੀਂ ਫੋਰਨ ‘ਚ ਰਹਿੰਦਿ ਹਾਂ ,ਲੇਕਿਨ ਫਿਰ ਵੀ ਅਸੀਂ ਪੰਜਾਬ ਦੇ ਲੋਕਾਂ ਦੇ ਨਾਲ ਖੜੇ ਹਾਂ ਅਤੇ ਖੜ੍ਹੇ ਰਹਾਂਗੇ।
ਕਿਸਾਨ ਮੋਰਚੇ ਦੌਰਾਨ ਭਾਸ਼ਣ ਦਿੰਦਿਆਂ ਮਲਕੀਤ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਕਿਉਂਕਿ ਇਹ ਮੰਗਾਂ ਉਨ੍ਹਾਂ ਦੇ ਹਿੱਤ ਵਿਚ ਨੇ ਅਤੇ ਜਾਇਜ਼ ਹਨ। ਮੋਦੀ ਸਰਕਾਰ ਕਿਸਾਨਾਂ ਤੇ ਜ਼ੁਲਮ ਢਾਹ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਾ ਖਾਮਿਆਜ਼ਾ ਮੋਦੀ ਸਰਕਾਰ ਨੂੰ ਭੁਗਤਣਾ ਪਵੇਗਾ।
ਮਲਕੀਤ ਸਿੰਘ ਨੇ ਕਿਹਾ ਕਿ ਕਿਸਾਨ ਪੂਰੇ ਦੇਸ਼ ਦਾ ਅੰਨਦਾਤਾ ਹੈ ਅਤੇ ਲੋਕਾਂ ਦਾ ਭਲਾ ਕਰਨ ਵਿੱਚ ਕਿਸਾਨ ਸਭ ਤੋਂ ਪਹਿਲੇ ਨੰਬਰ ਤੇ ਆਉਂਦਾ ਹੈ ਅਤੇ ਉਹੀ ਕਿਸਾਨਾਂ ਤੇ ਮੋਦੀ ਸਰਕਾਰ ਜ਼ੁਲਮ ਢਾਹ ਰਹੀ ਹੈ ਜੋ ਕਿ ਬੇਹੱਦ ਸ਼ਰਮਨਾਕ ਗੱਲ ਹੈ। ਮਲਕੀਤ ਸਿੰਘ ਨੇ ਕਿਹਾ ਕਿ ਅੱਜ ਦੀ ਘੜੀ ਨੂੰ ਦੇਖ ਕੇ ਉਨ੍ਹਾਂ ਨੂੰ ਕਾਫੀ ਮਾਣ ਮਹਿਸੂਸ ਹੁੰਦਾ ਹੈ ਕਿਉਂਕਿ ਸਾਡੇ ਬਜ਼ੁਰਗ ਮਾਤਾਵਾਂ ਬੱਚੇ ਸਾਰੇ ਇਸ ਮੋਰਚੇ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ।