India vs Pakistan T20I series: ICC ਟੀ-20 ਵਰਲਡ ਕੱਪ 2021 ਵਿੱਚ ਭਾਰਤ ਅਤੇ ਪਾਕਿਸਤਾਨ ਆਹਮੋ-ਸਾਹਮਣੇ ਦੇਖੇ ਜਾ ਸਕਦੇ ਹਨ, ਪਰ ਇਸ ਤੋਂ ਪਹਿਲਾਂ ਦੀਆਂ ਖਬਰਾਂ ਆ ਰਹੀਆਂ ਹਨ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਇੱਕ ਵਾਰ ਫਿਰ ਤੋਂ ਦੁਵੱਲੀ ਅੰਤਰਰਾਸ਼ਟਰੀ ਕ੍ਰਿਕਟ ਦੀ ਸ਼ੁਰੂਆਤ ਹੋ ਸਕਦੀ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ ਕ੍ਰਿਕਟ ਸਬੰਧ ਬਹਾਲ ਹੋ ਸਕਦੇ ਹਨ, ਕਿਉਂਕਿ ਦੋਵੇਂ ਦੇਸ਼ ਇਸ ਸਾਲ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਖੇਡ ਸਕਦੇ ਹਨ।
ਪਾਕਿਸਤਾਨੀ ਅਖਬਾਰ ਦੀ ਰਿਪੋਰਟ ਦੇ ਅਨੁਸਾਰ ਭਾਰਤ ਅਤੇ ਪਾਕਿਸਤਾਨ ਇਸ ਸਾਲ ਟੀ-20 ਮੈਚਾਂ ਦੀ ਇੱਕ ਛੋਟੀ ਸੀਰੀਜ਼ ਖੇਡ ਸਕਦੇ ਹਨ । ਸੂਤਰਾਂ ਅਨੁਸਾਰ ਕਿ ਪਾਕਿਸਤਾਨ ਪਾਕਿਸਤਾਨ ਆਪਣੇ ਗੁਆਂਢੀ ਦੇਸ਼ ਭਾਰਤ ਨਾਲ ਇੱਕ ਦੁਵੱਲੀ ਸੀਰੀਜ਼ ਖੇਡਣ ‘ਤੇ ਵਿਚਾਰ ਕਰ ਰਿਹਾ ਹੈ । ਪਾਕਿਸਤਾਨ ਕ੍ਰਿਕਟ ਬੋਰਡ ਦੇ ਇੱਕ ਅਧਿਕਾਰੀ ਨੇ ਪਹਿਲਾਂ ਤਾਂ ਇਸ ਮਾਮਲੇ ‘ਤੇ ਬੋਲਣ ਤੋਂ ਇਨਕਾਰ ਕਰ ਦਿੱਤਾ, ਪਰ ਬਾਅਦ ਵਿੱਚ ਉਨ੍ਹਾਂ ਕਿਹਾ ਕਿ ਇਸਦੇ ਲਈਤਿਆਰੀ ਕਰਨ ਲਈ ਕਿਹਾ ਗਿਆ ਹੈ।
ਸੂਤਰਾਂ ਨੇ ਕਿਹਾ ਹੈ ਕਿ ਦੋਵੇਂ ਟੀਮਾਂ ਸਿਰਫ ਤਿੰਨ ਮੈਚਾਂ ਦੀ ਟੀ-20 ਕੌਮਾਂਤਰੀ ਸੀਰੀਜ਼ ਵਿੱਚ ਹਿੱਸਾ ਲੈ ਸਕਦੀਆਂ ਹਨ ਅਤੇ ਇਸ ਲਈ ਛੇ ਦਿਨਾਂ ਦੇ ਵਿੰਡੋ ਦੀ ਭਾਲ ਕੀਤੀ ਜਾ ਰਹੀ ਹੈ, ਕਿਉਂਕਿ ਭਾਰਤੀ ਟੀਮ ਦਾ ਕਾਰਜਕਾਲ ਬਹੁਤ ਵਿਅਸਤ ਹੈ । ਅਖਬਾਰ ਨੇ ਦਾਅਵਾ ਕੀਤਾ ਹੈ ਅਤੇ ਕਿਹਾ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੇਕਰ ਇਸ ਸੀਰੀਜ਼ ਦੀ ਸ਼ੁਰੂਆਤ ਹੁੰਦੀ ਹੈ ਤਾਂ ਭਾਰਤੀ ਟੀਮ ਪਾਕਿਸਤਾਨ ਦਾ ਦੌਰਾ ਕਰੇਗੀ, ਕਿਉਂਕਿ ਆਖਰੀ ਵਾਰ ਜਦੋਂ ਦੋਵਾਂ ਟੀਮਾਂ ਵਿਚਾਲੇ ਸਾਲ 2012-13 ਵਿਚ ਦੁਵੱਲੀ ਸੀਰੀਜ਼ ਖੇਡੀ ਗਈ ਸੀ, ਤਾਂ ਪਾਕਿਸਤਾਨ ਦੀ ਟੀਮ ਨੇ ਭਾਰਤੀ ਟੀਮ ਦਾ ਦੌਰਾ ਕੀਤਾ ਸੀ।
ਹਾਲਾਂਕਿ, ਪੀਸੀਬੀ ਦੇ ਚੇਅਰਮੈਨ ਅਹਿਸਾਨ ਮਨੀ ਨੇ ਕਿਹਾ ਹੈ ਕਿ ਇਸ ਸੀਰੀਜ਼ ਬਾਰੇ ਅਜੇ ਤੱਕ ਕਿਸੇ ਨੇ ਉਨ੍ਹਾਂ ਨਾਲ ਸੰਪਰਕ ਨਹੀਂ ਕੀਤਾ ਹੈ ਅਤੇ ਨਾ ਹੀ ਭਾਰਤੀ ਬੋਰਡ ਨੇ ਇਸ ਸਬੰਧੀ ਉਨ੍ਹਾਂ ਨਾਲ ਗੱਲਬਾਤ ਕੀਤੀ ਹੈ। ਗੌਰਤਲਬ ਹੈ ਕਿ ਭਾਰਤ ਅਤੇ ਪਾਕਿਸਤਾਨ ਨੇ 2012-13 ਤੋਂ ਬਾਅਦ ਕੋਈ ਦੁਵੱਲੀ ਲੜੀ ਨਹੀਂ ਖੇਡੀ, ਪਰ ਦੋਵੇਂ ਟੀਮਾਂ ਆਈਸੀਸੀ ਟੂਰਨਾਮੈਂਟਾਂ ਵਿੱਚ ਇੱਕ ਦੂਜੇ ਦੇ ਵਿਰੁੱਧ ਖੇਡਦੀਆਂ ਰਹੀਆਂ ਹਨ।