Sikhs of America supported farmers protest: ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨ ਅੰਦੋਲਨ ਜਾਰੀ ਹੈ। ਕਿਸਾਨ ਅੰਦੋਲਨ ਦੀ ਗੂੰਜ ਵਿਦੇਸ਼ਾਂ ਤੱਕ ਵੀ ਪਹੁੰਚ ਗਈ ਹੈ। ਇਸੇ ਵਿਚਾਲੇ ਸਿੱਖਸ ਫਾਰ ਅਮਰੀਕਾ ਵੱਲੋਂ ਭਾਰਤ ਵਿੱਚ ਜਾਰੀ ਕਿਸਾਨ ਅੰਦੋਲਨ ਨੂੰ ਹਰ ਤਰ੍ਹਾਂ ਦੀ ਸੰਭਵ ਮਦਦ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਸਿੱਖਸ ਆਫ ਅਮਰੀਕਾ ਦੇ ਮੁਖੀ ਅਤੇ ਅਮਰੀਕਾ ਦੇ ਪ੍ਰਮੁੱਖ ਸਿੱਖ ਆਗੂ ਜਸਦੀਪ ਸਿੰਘ ਜੱਸੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਬਲਜਿੰਦਰ ਸਿੰਘ ਸ਼ੰਮੀ ਨੂੰ ਸਿੱਖਸ ਫਾਰ ਅਮਰੀਕਾ ਦਾ ਰਾਜਦੂਤ ਬਣਾ ਕੇ ਭਾਰਤ ਭੇਜਿਆ ਗਿਆ ਹੈ, ਜਿਨ੍ਹਾਂ ਨੇ ਯੂ.ਪੀ. ਦੇ ਕਿਸਾਨ ਆਗੂ ਰਾਕੇਸ਼ ਟਿਕੈਤ ਨਾਲ ਮੁਲਾਕਾਤ ਕੀਤੀ ।
ਉਨ੍ਹਾਂ ਨੇ ਅੱਗੇ ਦੱਸਿਆ ਕਿ ਬਲਜਿੰਦਰ ਸਿੰਘ ਸ਼ੰਮੀ ਨੇ ਭਾਰਤ ਜਾ ਕੇ ਕਿਸਾਨ ਅੰਦੋਲਨ ਨੂੰ ਪੂਰੀ ਤਰ੍ਹਾਂ ਵਾਚਿਆ ਹੈ ਅਤੇ ਇਹ ਪਤਾ ਲਗਾਇਆ ਹੈ ਕਿ ਕਿੱਥੇ ਕੀ-ਕੀ ਲੋੜ ਹੈ? ਉਨ੍ਹਾਂ ਕਿਹਾ ਕਿ ਸਿੱਖਸ ਫਾਰ ਅਮਰੀਕਾ ਕਿਸਾਨੀ ਸੰਘਰਸ਼ ਦਾ ਪੂਰੀ ਤਰ੍ਹਾਂ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਦੀ ਹਰ ਲੋੜ ਪੂਰੀ ਕਰਾਂਗੇ। ਇਸ ਤੋਂ ਇਲਾਵਾ ਜਸਦੀਪ ਸਿੰਘ ਜੱਸੀ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ‘ਤੇ ਗੌਰ ਕਰਦਿਆਂ ਜਲਦੀ ਹੀ ਖੇਤੀ ਕਾਨੂੰਨਾਂ ਨੂੰ ਰੱਦ ਕਰ ਦੇਣ, ਤਾਂ ਜੋ ਕਿਸਾਨ ਇਸ ਅੰਦੋਲਨ ਨੂੰ ਖਤਮ ਕਰ ਕੇ ਆਪੋ-ਆਪਣੇ ਘਰਾਂ ਨੂੰ ਵਾਪਸ ਚਲੇ ਜਾਣ।
ਦੱਸ ਦੇਈਏ ਕਿ ਕਿਸਾਨ ਅੰਦੋਲਨ ਨੂੰ 120 ਦਿਨ ਦਾ ਸਮਾਂ ਹੋ ਚੁੱਕਿਆ ਹੈ। ਦਿੱਲੀ ਦੇ ਬਾਰਡਰਾਂ ‘ਤੇ ਡਟੇ ਕਿਸਾਨਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਸਮਾਂ ਸਰਕਾਰ ਵੱਲੋਂ ਇਹ ਕਾਲੇ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਹ ਇੱਥੇ ਹੀ ਬੈਠੇ ਰਹਿਣਗੇ।
ਇਹ ਵੀ ਦੇਖੋ: ਜਲੰਧਰ ਬਾਈਪਾਸ ਜਿੱਥੇ ਹਜ਼ਾਰਾ ਦੀ ਗਿਣਤੀ ਵਿੱਚ ਰੋਜ਼ਾਨਾ ਬੱਸਾਂ ਨਿਕਲਦੀਆਂ,ਦੇਖੋ ਕਿਵੇਂ ਪਿਆ ਸੁਨਸਾਨ