ਸੋਰਠਿ ਮਹਲਾ ੫ ॥
ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥
ਐਤਵਾਰ, ੧੫ ਚੇਤ (ਸੰਮਤ ੫੫੩ ਨਾਨਕਸ਼ਾਹੀ) ਅੰਗ: ੬੦੯
ਸੋਰਠਿ ਮਹਲਾ ੫ ॥
ਹੇ ਭਾਈ ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ । ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ ।੧। ਹੇ ਮਨੁੱਖ ! (ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ । ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ । ਰਹਾਉ । ਹੇ ਭਾਈ ! (ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ । ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ ।੨। ਹੇ ਭਾਈ ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ । ਹੇ ਨਿਮਾਣੇ ਜੀਵ ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ ।੩। ਹੇ ਭਾਈ ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ । ਹੇ ਦਾਸ ਨਾਨਕ ! (ਅਰਦਾਸ ਕਰ ਤੇ ਆਖ) ਹੇ ਪ੍ਰਭੂ ! (ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ ।੪।੪।
SORAT’H, FIFTH MEHL:
Children, spouses, men and women in one’s household, are all bound by Maya. At the very last moment, none of them shall stand by you; their love is totally false. || 1 || O man, why do you pamper your body so? It shall disperse like a cloud of smoke; vibrate upon the One, the Beloved Lord. || Pause || There are three ways in which the body can be consumed — it can be thrown into water, given to the dogs, or cremated to ashes. He considers himself to be immortal; he sits in his home, and forgets the Lord, the Cause of causes. || 2 || In various ways, the Lord has fashioned the beads, and strung them on a slender thread. The thread shall break, O wretched man, and then, you shall repent and regret. || 3 || He created you, and after creating you, He adorned you — meditate on Him day and night. God has showered His Mercy upon servant Nanak; I hold tight to the Support of the True Guru. || 4 || 4||
Sunday, 15th Chayt (Samvat 553 Nanakshahi) Page: 609