Congress MP Ravneet Bittu : ਕੋਰੋਨਾ ਵਾਇਰਸ ਦੇ ਮਾਮਲੇ ਮੁੜ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਵੱਡੇ-ਵੱਡੇ ਮੰਤਰੀ ਤੇ ਸਿਆਸੀ ਆਗੂ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਅੱਜ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਵੀ ਕੋਰੋਨਾ ਦੀ ਲਪੇਟ ਵਿੱਚ ਆ ਗਏ ਹਨ। ਉਨ੍ਹਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਬੁਖਾਰ ਸੀ, ਜਿਸ ਦੇ ਚੱਲਦਿਆਂ ਉਨ੍ਹਾਂ ਨੇ ਕੋਰੋਨਾ ਟੈਸਟ ਕਰਵਾਇਆ, ਜਿਸ ਵਿੱਚ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।
ਬਿੱਟੂ ਨੇ ਆਪਣੇ ਆਪ ਨੂੰ ਦਿੱਲੀ ਦੇ ਘਰ ‘ਚ ਕੁਆਰੰਟਾਈਨ ਕਰ ਲਿਆ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਰਵਨੀਤ ਬਿੱਟੂ ਨੇ ਸੰਸਦ ਦੀ ਕਾਰਵਾਈ ‘ਚ ਵੀ ਹਿੱਸਾ ਲਿਆ ਸੀ ਅਤੇ ਇਸ ਦੌਰਾਨ ਉਹ ਕਈ ਸੰਸਦ ਮੈਂਬਰਾਂ ਦੇ ਸੰਪਰਕ ‘ਚ ਆਏ ਸਨ।
ਜ਼ਿਕਰਯੋਗ ਹੈ ਕਿ ਪੰਜਾਬ ‘ਚ ਕੋਰੋਨਾ ਦੇ ਕੇਸ ਦਿਨੋ-ਦਿਨ ਵੱਧ ਰਹੇ ਹਨ ਜਿਸ ਕਾਰਨ ਪ੍ਰਸ਼ਾਸਨ ਦੀਆਂ ਚਿੰਤਾਵਾਂ ਵਧਦੀਆਂ ਜਾ ਰਹੀਆਂ ਹਨ। ਅੱਜ ਫਿਰ ਤੋਂ ਪੰਜਾਬ ‘ਚ ਕੋਵਿਡ-19 ਦੇ 2914 ਪਾਜੀਟਿਵ ਕੇਸ ਸਾਹਮਣੇ ਆਏ ਹਨ ਤੇ 59 ਮੌਤਾਂ ਕੋਰੋਨਾ ਕਾਰਨ ਹੋਈਆਂ। ਹੁਣ ਤੱਕ 2,34,602 ਪਾਜੀਟਿਵ ਕੇਸ ਹੋ ਚੁੱਕੇ ਹਨ ਪਰ ਰਾਹਤ ਭਰੀ ਗੱਲ ਇਹ ਵੀ ਹੈ ਕਿ 2,03,710 ਮਰੀਜ਼ ਕੋਰੋਨਾ ਖਿਲਾਫ ਆਪਣੀ ਜੰਗ ਨੂੰ ਜਿੱਤ ਵੀ ਚੁੱਕੇ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੂਬੇ ‘ਚ ਐਕਟਿਵ ਕੇਸਾਂ ਦੀ ਗਿਣਤੀ 24,143 ਤੱਕ ਪੁੱਜ ਗਈ ਹੈ ਤੇ 6749 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।