Corona cases in india : ਪੂਰੇ ਵਿਸ਼ਵ ਵਿੱਚ ਤਬਾਹੀ ਮਚਾਉਣ ਵਾਲਾ ਕੋਰੋਨਾ ਇੱਕ ਵਾਰ ਤੋਂ ਆਪਣੇ ਪੈਰ ਪਸਾਰ ਰਿਹਾ ਹੈ, ਪਿੱਛਲੇ ਕੁੱਝ ਦਿਨਾਂ ਤੋਂ ਭਾਰਤ ਵਿੱਚ ਕੋਰੋਨਾ ਦੀ ਰਫਤਾਰ ਇੱਕ ਵਾਰ ਫਿਰ ਬੇਕਾਬੂ ਹੁੰਦੀ ਜਾਪ ਰਹੀ ਹੈ। ਰੋਜ਼ਾਨਾ ਬਹੁਤ ਵੱਡੀ ਗਿਣਤੀ ‘ਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ ਦੌਰਾਨ ਭਾਰਤ ਵਿੱਚ ਕੋਰੋਨਾ ਵਾਇਰਸ (ਕੋਵਿਡ-19) ਦੇ 56,211 ਨਵੇਂ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਨਾਲ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ ਕੁੱਲ ਕੇਸ 1,20,95,855 ਹੋ ਗਏ ਹਨ। ਜਦਕਿ ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 1,13,93,021 ਹੋ ਗਈ ਹੈ। ਸਰਗਰਮ ਮਾਮਲਿਆਂ ਦੀ ਗਿਣਤੀ ਵਿੱਚ ਪਿਛਲ਼ੇ ਹਫ਼ਤਿਆਂ ਵਿੱਚ ਕਾਫੀ ਵਾਧਾ ਹੋਇਆ ਹੈ। ਸਿਹਤ ਮੰਤਰਾਲੇ ਦੇ ਅਪਡੇਟ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 271 ਤਾਜ਼ਾ ਮੌਤਾਂ ਦਰਜ ਕੀਤੀਆਂ ਗਈਆਂ, ਜਿਸ ਨਾਲ ਮੌਤ ਦੀ ਕੁੱਲ ਸੰਖਿਆ 1,62,114 ਹੋ ਗਈ ਹੈ।
ਦੇਸ਼ ਵਿੱਚ ਕੋਵਿਡ -19 ਦੇ ਕਿਰਿਆਸ਼ੀਲ ਕੇਸ ਵੱਧ ਕੇ 5,40,720 ਹੋ ਗਏ ਹਨ। ਹਾਲਾਂਕਿ, ਬੀਤੇ 24 ਘੰਟਿਆਂ ਵਿੱਚ 37,028 ਲੋਕ ਇਸ ਮਹਾਂਮਾਰੀ ਤੋਂ ਠੀਕ ਹੋਏ ਹਨ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਦੁਆਰਾ ਜਾਰੀ ਅੰਕੜਿਆਂ ਅਨੁਸਾਰ, ਕੱਲ੍ਹ ਤੱਕ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਕੁੱਲ 24,26,50,025 ਨਮੂਨੇ ਦੇ ਟੈਸਟ ਲਏ ਗਏ ਸਨ, ਜਿਨ੍ਹਾਂ ਵਿੱਚੋਂ ਕੱਲ੍ਹ 7,85,864 ਲੱਖ ਨਮੂਨਿਆਂ ਦਾ ਟੈਸਟ ਲਿਆ ਗਿਆ ਸੀ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਮਹਾਰਾਸ਼ਟਰ, ਕਰਨਾਟਕ, ਪੰਜਾਬ, ਮੱਧ ਪ੍ਰਦੇਸ਼, ਗੁਜਰਾਤ, ਕੇਰਲ, ਤਾਮਿਲਨਾਡੂ ਅਤੇ ਛੱਤੀਸਗੜ ਦੇਸ਼ ਦੇ ਅਜਿਹੇ ਅੱਠ ਰਾਜ ਹਨ ਜਿੱਥੇ ਹਰ ਦਿਨ ਕੋਰੋਨਾ ਦੇ ਨਵੇਂ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਨ੍ਹਾਂ 8 ਰਾਜਾਂ ਤੋਂ ਲੱਗਭਗ 86 ਫੀਸਦੀ ਨਵੇਂ ਕੇਸ ਆ ਰਹੇ ਹਨ। ਦੇਸ਼ ਵਿੱਚ ਇਕੱਲੇ ਮਹਾਂਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ 63 ਫੀਸਦੀ ਕਿਰਿਆਸ਼ੀਲ ਮਾਮਲੇ ਹਨ।