Family members of : ਪੰਜਾਬ ਸਰਕਾਰ ਵੱਲੋਂ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਕਰੀਬ ਪੈਂਤੀ ਗੈਂਗਸਟਰਾਂ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਤਬਦੀਲ ਕਰਨ ਦਾ ਮਾਮਲਾ ਭਖ਼ਦਾ ਹੋਇਆ ਨਜ਼ਰ ਆ ਰਿਹਾ ਹੈ ਕਿਉਂਕਿ ਗੈਂਗਸਟਰਾਂ ਦੇ ਪਰਿਵਾਰਕ ਮੈਂਬਰਾਂ ਨੇ ਜੇਲ੍ਹ ਪ੍ਰਸ਼ਾਸਨ ਤੇ ਦੋਸ਼ ਲਾਉਂਦਿਆਂ ਕਿਹਾ ਕਿ ਜੇਲ੍ਹ ਦੇ ਅਧਿਕਾਰੀ ਅਤੇ ਸੀਆਰਪੀਐਫ ਪੁਲਸ ਤੇ ਚਵਾਨ ਗੈਂਗਸਟਰਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ ਇੱਥੋਂ ਤੱਕ ਕਿ ਉਨ੍ਹਾਂ ਨੂੰ ਪੀਣ ਵਾਲਾ ਪਾਣੀ ਵੀ ਗੰਦਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਖਾਣ ਨੂੰ ਰੋਟੀ ਸਣੇ ਹੋਰ ਸਾਮਾਨ ਵੀ ਮੁਹੱਈਆ ਨਹੀਂ ਕਰਵਾਇਆ ਜਾ ਰਿਹਾ। ਬਠਿੰਡਾ ਕੋਰਟ ਕੰਪਲੈਕਸ ਵਿਚ ਪੱਤਰਕਾਰ ਵਾਰਤਾ ਦੌਰਾਨ ਗੈਂਗਸਟਰ ਰਮਨਦੀਪ ਸਿੰਘ ਰੰਮੀ ਮਛਾਣਾ ਦੇ ਪਿਤਾ ਜਰਨੈਲ ਸਿੰਘ ਨੇ ਕਿਹਾਕਿ ਉਸਦਾ ਬੇਟਾ 5 ਸਾਲ ਤੋਂ ਜੇਲ੍ਹ ਵਿੱਚ ਬੰਦ ਹੈ ਅਤੇ ਪਹਿਲਾਂ ਪਟਿਆਲਾ ਜੇਲ੍ਹ ਵਿੱਚ ਸੀ ਜਿਸ ਨੂੰ ਕਰੀਬ 15 ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਜਿੱਥੇ ਕਿ ਕਈ ਵਿਰੋਧੀ ਗੁੱਟ ਆਹਮੋ ਸਾਹਮਣੇ ਹੋ ਗਏ ਹਨ ਜਿਨ੍ਹਾਂ ਵਿਚ ਜੱਗੂ ਭਗਵਾਨਪੁਰੀਆ ਮੇਨ ਵਿਰੋਧੀ ਗਰੁੱਪ ਹੈ ਅਤੇ ਉਨ੍ਹਾਂ ਨੂੰ ਇੱਕ ਦੂਜੇ ਤੋਂ ਜਾਨ ਮਾਲ ਦਾ ਖਤਰਾ ਹੈ।
ਗੈਂਗਸਟਰ ਮਨਬੀਰ ਸਿੰਘ ਸੇਖੋਂ ਦੇ ਪਿਤਾ ਅਤੇ ਗੈਂਗਸਟਰ ਗੁਰਪ੍ਰੀਤ ਸੇਖੋਂ ਤੇ ਚਾਚਾ ਸੁਖਦੇਵ ਸਿੰਘ ਮੁੱਦਕੀ ਨੇ ਕਿਹਾਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਸਾਡੇ ਵੱਲੋਂ ਭੇਜੇ ਕੱਪੜੇ ਤੱਕ ਉਨ੍ਹਾਂ ਨੂੰ ਪਹੁੰਚਾਏ ਨਹੀਂ ਜਾਂਦੇ ਅਤੇ ਪੰਜਾਬ ਸਰਕਾਰ ਆਪਣੀ ਕਾਰਗੁਜ਼ਾਰੀ ਛੁਪਾਉਣ ਲਈ ਇਨ੍ਹਾਂ ਗੈਂਗਸਟਰਾਂ ਨੂੰ ਮਰਵਾਉਣ ‘ਤੇ ਤੁਲੀ ਹੈ ਅਤੇ ਜੇਕਰ ਜੇਲ੍ਹ ਵਿਚ ਬੰਦ ਸਾਰੇ ਹੀ ਗੈਂਗਸਟਰਾਂ ਦਾ ਕੋਈ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਤਾਂ ਉਸ ਲਈ ਜੇਲ੍ਹ ਪ੍ਰਸ਼ਾਸਨ ਅਤੇ ਪੰਜਾਬ ਦੀ ਕੈਪਟਨ ਸਰਕਾਰ ਜ਼ਿੰਮੇਵਾਰ ਹੋਵੇਗੀ। ਵਕੀਲ ਅਮਰਜੀਤ ਸਿੰਘ ਬੈਨੀਵਾਲ ਨੇ ਕਿਹਾ ਕਿ ਪੁਲਿਸ ਜੇਲ੍ਹ ਵਿੱਚ ਬੰਦ ਨੌਜਵਾਨਾਂ ਨੂੰ ਗੈਂਗਸਟਰ ਦਰਸਾਕੇ ਮਰਵਾਉਣਾ ਚਾਹੁੰਦੀ ਹੈ ਜਦਕਿ ਕਈ ਗੈਂਗਸਟਰ ਕਈ ਮਾਮਲਿਆਂ ਵਿੱਚ ਬਰੀ ਹੋ ਚੁੱਕੇ ਹਨ ਅਤੇ ਅੰਡਰਟ੍ਰਾਇਲ ਹਨ ਪਰ ਪੁਲਿਸ ਪ੍ਰਸ਼ਾਸਨ ਜਾਣਬੁੱਝ ਕੇ ਝੂਠੇ ਪਰਚੇ ਦਰਜ ਕਰ ਕੇ ਉਨ੍ਹਾਂ ਨੂੰ ਜੇਲ੍ਹ ਤੋਂ ਬਾਹਰ ਨਹੀਂ ਆਉਣ ਦੇ ਰਿਹਾ ।