In Punjab today : ਚੰਡੀਗੜ੍ਹ : ਪੰਜਾਬ ‘ਚ ਕੋਰੋਨਾ ਦੀ ਰਫਤਾਰ ਵਧਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 56 ਮੌਤਾਂ ਹੋਈਆਂ ਹਨ ਜਦੋਂ ਕਿ 2452 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 23832 ਹੋ ਗਈ ਹੈ। ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 239734 ਹੋ ਗਈ ਹੈ ਜਦੋਂ ਕਿ 209034 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਅੱਜ ਜਿਲ੍ਹਾ ਜਲੰਧਰ ਤੋਂ ਸਭ ਤੋਂ ਵਧ ਕੇਸ ਸਾਹਮਣੇ ਆਏ ਉਥੇ 328 ਨਵੇਂ ਕੇਸਾਂ ਦੀ ਪੁਸ਼ਟੀ ਹੋਈ। ਇਸੇ ਤਰ੍ਹਾਂ ਲੁਧਿਆਣੇ ਤੋਂ 328, ਪਟਿਆਲੇ ਤੋਂ 205, ਅੰਮ੍ਰਿਤਸਰ ਤੋਂ 296, ਐੱਸ. ਏ. ਐੱਸ. ਨਗਰ ਤੋਂ 254, ਬਠਿੰਡੇ ਤੋਂ 144 ਤੇ ਗੁਰਦਾਸਪੁਰ ਤੋਂ 127 ਨਵੇਂ ਪਾਜੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ।
ਸੂਬੇ ‘ਚ ਵਧਦੇ ਕੋਰੋਨਾ ਕੇਸਾਂ ਕਾਰਨ ਪ੍ਰਸ਼ਾਸਨ ਦੀ ਚਿੰਤਾ ਵਧਦੀ ਜਾ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਅੱਜ ਕਿਹਾ ਗਿਆ ਹੈ ਕਿ ਜੇਕਰ ਹਫਤੇ ਦੇ ਅੰਦਰ ਵਧਦੇ ਕੋਰੋਨਾ ਕੇਸਾਂ ਵਿੱਚ ਕਮੀ ਨਾ ਆਈ ਤਾਂ ਸਖਤੀ ਨੂੰ ਹੋਰ ਵਧਾਇਆ ਜਾ ਸਕਦਾ ਹੈ। ਦੱਸ ਦੇਈਏ ਕਿ ਅੱਜ ਕੋਰੋਨਾ ਨਾਲ ਜਿਹੜੀਆਂ 56 ਮੌਤਾਂ ਹੋਈਆਂ ਉਨ੍ਹਾਂ ਵਿਚੋਂ ਅੰਮ੍ਰਿਤਸਰ ਤੋਂ 3, ਫਰੀਦਕੋਟ ਤੋਂ 2, ਗੁਰਦਾਸਪੁਰ ਤੋਂ 2, ਹੁਸ਼ਿਆਰਪੁਰ ਤੋਂ 9, ਜਲੰਧਰ ਤੋਂ 9, ਕਪੂਰਥਲਾ ਤੋਂ 4, ਲੁਧਿਆਣੇ ਤੋਂ 8, ਮੋਗੇ ਤੋਂ 1, ਐੱਸ. ਏ. ਐੱਸ. ਨਗਰ ਤੋਂ 5, ਪਠਾਨਕੋਟ ਤੋਂ 1, ਪਟਿਆਲੇ ਤੋਂ 8, ਸੰਗਰੂਰ ਤੋਂ 3 ਤੇ ਤਰਨਤਾਰਨ ਤੋਂ 1-1 ਵਿਅਕਤੀ ਦੀ ਮੌਤ ਹੋ ਗਈ।