The Congress sarpanch husband : ਪੰਜਾਬ ਦੇ ਕਪੂਰਥਲਾ ਦੇ ਹਲਕਾ ਭੁਲੱਥ ਵਿਚ ਤਲਵੰਡੀ ਪੁਰਦਲ ਵਿਖੇ ਕਾਂਗਰਸ ਦੇ ਸਰਪੰਚ ਦੇ ਪਤੀ ਨੂੰ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਚੋਣ ਰੰਜਿਸ਼ ਕਾਰਨ ਮੁਲਜ਼ਮ ਦੇ ਭਤੀਜੇ ਨੇ ਉਸ ਦੀ ਹੱਤਿਆ ਕਰ ਦਿੱਤੀ ਹੈ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਸਦਰ ਅਤੇ ਡੀਐਸਪੀ ਸੰਦੀਪ ਸਿੰਘ ਮੰਡ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਥਾਣਾ ਭੁਲੱਥ ਦੀ ਐਸਐਚਓ ਅਮਨਦੀਪ ਕੌਰ ਨੇ ਦੱਸਿਆ ਕਿ ਜਿਸ ਸਮੇਂ ਬੁੱਧਵਾਰ ਦੀ ਰਾਤ ਨੂੰ ਇਨ੍ਹਾਂ ਲੋਕਾਂ ਦਾ ਝਗੜਾ ਹੋਇਆ ਸੀ, ਉਸ ਸਮੇਂ ਰਣਦੀਪ ਸਿੰਘ ਅਤੇ ਉਸ ਦਾ ਰਿਸ਼ਤੇਦਾਰ ਸੁਖਪਾਲ ਸਿੰਘ ਵੀ ਜ਼ਖ਼ਮੀ ਹੋ ਗਏ ਸਨ। ਪੁਲਿਸ ਨੇ ਸੁਖਪਾਲ ਸਿੰਘ ਦੇ ਬਿਆਨਾਂ ‘ਤੇ 6 ਲੋਕਾਂ ਖਿਲਾਫ ਕਤਲ ਦਾ ਕੇਸ ਦਰਜ ਕੀਤਾ ਹੈ। ਪੁਲਿਸ ਨੇ ਮੌਕੇ ਤੋਂ ਅਸਲਾ ਵੀ ਬਰਾਮਦ ਕਰ ਲਿਆ ਹੈ।
ਡੀਐਸਪੀ ਸੰਦੀਪ ਸਿੰਘ ਮੰਡ ਨੇ ਦੱਸਿਆ ਕਿ ਪਿੰਡ ਤਲਵੰਡੀ ਪੁਰਦਲ ਦੀ ਮੌਜੂਦਾ ਕਾਂਗਰਸ ਦੀ ਸਰਪੰਚ ਇੰਦਰਜੀਤ ਕੌਰ ਦੇ ਪਤੀ ਰਣਦੀਪ ਸਿੰਘ (32) ਨੂੰ ਦੇਰ ਰਾਤ ਮਨਜੋਤ ਸਿੰਘ ਨੇ ਗੋਲੀ ਮਾਰ ਦਿੱਤੀ। ਥਾਣਾ ਭੁਲੱਥ ਦੀ ਐਸਐਚਓ ਅਮਨਦੀਪ ਕੌਰ ਨੇ ਦੱਸਿਆ ਕਿ ਮ੍ਰਿਤਕ ਰਣਦੀਪ ਸਿੰਘ ਅਤੇ ਦੋਸ਼ੀ ਮਨਜੋਤ ਸਿੰਘ ਚਾਚਾ ਭਤੀਜਾ ਹਨ। ਡੀਐਸਪੀ ਮੰਡ ਨੇ ਦੱਸਿਆ ਕਿ ਇਹ ਪਰਿਵਾਰ ਲੰਬੇ ਸਮੇਂ ਤੋਂ ਪਿੰਡ ਦੀ ਸਰਪੰਚੀ ਰਿਹਾ ਹੈ। ਇਸ ਦੇ ਨਾਲ ਹੀ ਮੁਲਜ਼ਮ ਦਾ ਪਿਤਾ ਸਾਬਕਾ ਸਰਪੰਚ ਵੀ ਹੈ। ਉਨ੍ਹਾਂ ਕਿਹਾ ਕਿ ਮਾਮਲਾ ਚੋਣ ਰੰਜਿਸ਼ ਦਾ ਹੈ। ਡੀਐਸਪੀ ਸੰਦੀਪ ਸਿੰਘ ਮੰਡ ਨੇ ਦੱਸਿਆ ਕਿ ਮ੍ਰਿਤਕ ਰਣਦੀਪ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਤਨੀ ਅਤੇ ਸਰਪੰਚ ਦੇ ਬਿਆਨ ਲਏ ਜਾ ਰਹੇ ਹਨ।