Punjab Govt withdraws orders : ਚੰਡੀਗੜ੍ਹ : ਰਾਜ ਸਰਕਾਰ ਦੀਆਂ ਹਿਦਾਇਤਾਂ ‘ਤੇ ਕੋਵਿਡ -19 ਕਾਰਨ ਆਪਣੀ ਜਾਨ ਗੁਆਉਣ ਵਾਲਿਆਂ ਦੀ ਯਾਦ’ ਚ ‘ਇਕ ਘੰਟਾ ਮੌਨ’ ਰੱਖਣ ਲਈ ਕਿਹਾ ਗਿਆ ਸੀ, ਪਰ ਹੁਣ ਤੋਂ ਸਬੇ ਦੇ ਜ਼ਿਲ੍ਹਿਆਂ ਵਿੱਚ ਅਜਿਹਾ ਨਹੀਂ ਕੀਤਾ ਜਾਵੇਗਾ। ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਦੇ ਨਵੇਂ ਹੁਕਮਾਂ ਮੁਤਾਬਕ ‘ਇਕ ਘੰਟੇ ਦੀ ਮੌਨ’ ਪ੍ਰੋਗਰਾਮ ਨੂੰ ਸੂਬੇ ਵਿਚ ਲਾਗੂ ਨਹੀਂ ਕੀਤਾ ਜਾਵੇਗਾ। ਹਾਲਾਂਕਿ, ਰਾਜ ਸਰਕਾਰ ਦੇ ਅਗਲੇ ਹੁਕਮਾਂ ਤੱਕ ਹੋਰ ਸਾਰੀਆਂ ਹਿਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ। ਇਹ ਫੈਸਲਾ ਇਸ ਲਈ ਲਿਆ ਗਿਆ ਕਿਉਂਕਿ ਪਿਛਲੇ ਸ਼ਨੀਵਾਰ, ਯਾਤਰਾ ‘ਤੇ ਪਾਬੰਦੀਆਂ ਕਾਰਨ ਸਵੇਰੇ 11 ਵਜੇ ਤੋਂ 12 ਵਜੇ ਤੱਕ ਯਾਤਰੀਆਂ ਨੂੰ ਕਈ ਥਾਵਾਂ ‘ਤੇ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
26 ਮਾਰਚ ਨੂੰ ਰਾਜ ਸਰਕਾਰ ਨੇ ਉਨ੍ਹਾਂ ਸਾਰਿਆਂ ਦੀ ਯਾਦ ਵਿਚ ਸਾਰੇ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤਕ ਇਕ ਘੰਟੇ ਦੀ ਮੌਨ ਰੱਖਣ ਦਾ ਫੈਸਲਾ ਕੀਤਾ ਸੀ, ਜਿਨ੍ਹਾਂ ਨੇ ਕੋਵਿਡ ਕਾਰਨ ਆਪਣੀ ਜਾਨ ਗੁਆਈ ਸੀ। ਉਸ ਸਮੇਂ ਇਹ ਵੀ ਹਿਦਾਇਤ ਦਿੱਤੀ ਗਈ ਸੀ ਕਿ ਸਾਰੇ ਰਾਜ ਅਤੇ ਰਾਸ਼ਟਰੀ ਰਾਜਮਾਰਗਾਂ ‘ਤੇ ਵਾਹਨਾਂ ਦੀ ਆਵਾਜਾਈ ‘ਤੇ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ 12 ਵਜੇ ਤੱਕ ਪਾਬੰਦੀ ਰਹੇਗੀ।
ਦੱਸਣਯੋਗ ਹੈ ਕਿ ਬੀਤੇ ਸ਼ਨੀਵਾਰ ਕੋਵਿਡ-19 ਕਾਰਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਲਈ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਇਕ ਘੰਟੇ ਦਾ ਮੌਨ ਵਰਤ ਰੱਖਿਆ। ਪਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਆਵਾਜਾਈ ਰੋਕਣ ਦਾ ਲੋਕਾਂ ਨੇ ਸਖਤ ਵਿਰੋਧ ਕੀਤਾ ਅਤੇ ਰਾਹਗੀਰ ਭੜਕ ਗਏ। ਲੋਕਾਂ ਨੇ ਮੁੱਖ ਮੰਤਰੀ ਦੀ ਅਪੀਲ ਨੂੰ ਨਹੀਂ ਮੰਨਿਆ ਤੇ ਬਿਨਾਂ ਮਾਸਕ ਪਾਏ ਸੜਕਾਂ ’ਤੇ ਘੁੰਮਦੇ ਰਹੇ। ਸੜਕਾਂ ’ਤੇ ਟ੍ਰੈਫਿਕ ਆਮ ਵਾਂਗ ਰਿਹਾ।