Farooq Abdullah hospitalized: ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ । 30 ਮਾਰਚ ਨੂੰ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਉਹ ਹੋਮ ਆਈਸੋਲੇਸ਼ਨ ਵਿੱਚ ਸੀ। ਫਾਰੂਕ ਅਬਦੁੱਲਾ ਦੇ ਬੇਟੇ ਅਤੇ ਸਾਬਕਾ ਸੀਐਮ ਉਮਰ ਅਬਦੁੱਲਾ ਨੇ ਆਪਣੇ ਪਿਤਾ ਦੇ ਜਲਦੀ ਸਿਹਤਯਾਬੀ ਲਈ ਅਰਦਾਸ ਕਰਨ ਦੀ ਅਪੀਲ ਕੀਤੀ ਹੈ।
ਦਰਅਸਲ, ਉਮਰ ਅਬਦੁੱਲਾ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ, “ਮੇਰੇ ਪਿਤਾ ਦੀ ਬਿਹਤਰ ਨਿਗਰਾਨੀ ਲਈ ਡਾਕਟਰਾਂ ਦੀ ਸਲਾਹ’ ਤੇ ਉਨ੍ਹਾਂ ਨੂੰ ਸ੍ਰੀਨਗਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸਾਡਾ ਪਰਿਵਾਰ ਤੁਹਾਡੇ ਸਾਰਿਆਂ ਦਾ ਉਨ੍ਹਾਂ ਦੇ ਸਮਰਥਨ ਅਤੇ ਸਹਾਇਤਾ ਲਈ ਧੰਨਵਾਦ ਕਰਦਾ ਹੈ ।”
ਦੱਸ ਦੇਈਏ ਕਿ 2 ਮਾਰਚ ਨੂੰ ਫਾਰੂਕ ਅਬਦੁੱਲਾ ਨੂੰ ਕੋਰੋਨਾ ਟੀਕੇ ਦੀ ਪਹਿਲੀ ਖੁਰਾਕ ਲੱਗ ਚੁੱਕੀ ਹੈ । ਪਰ ਟੀਕਾ ਲਗਵਾਉਣ ਦੇ 28 ਦਿਨਾਂ ਬਾਅਦ ਫਾਰੂਕ ਅਬਦੁੱਲਾ ਕੋਰੋਨਾ ਪੀੜਤ ਹੋ ਗਏ । ਪਹਿਲਾਂ, ਉਨ੍ਹਾਂ ਨੇ ਆਪਣੇ ਆਪ ਨੂੰ ਪਰਿਵਾਰਕ ਮੈਂਬਰਾਂ ਨਾਲ ਕੁਆਰੰਟੀਨ ਕੀਤਾ ਸੀ, ਪਰ ਅੱਜ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।