After attack on Rakesh Tikait Rahul Gandhi said: ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਵਾਹਨ ‘ਤੇ ਕਥਿਤ ਤੌਰ ਹਮਲੇ ਦੇ ਪਿਛੋਕੜ ਵਿੱਚ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਰਾਸ਼ਟਰੀ ਸਵੈ ਸੇਵਕ ਸੰਘ (RSS) ਹਮਲਾ ਕਰਨਾ ਸਿਖਾਉਂਦਾ ਹੈ । ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਮਿਲ ਕੇ ਸੰਘ ਦਾ ਸਾਹਮਣਾ ਕਰਨਗੇ ਅਤੇ ਤਿੰਨੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਕਰਵਾ ਕੇ ਦਮ ਲੈਣਗੇ।
ਇਸ ਸਬੰਧੀ ਰਾਹੁਲ ਗਾਂਧੀ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਉਨ੍ਹਾਂ ਦਾ ਸੰਘ ਹਮਲਾ ਕਰਨਾ ਸਿਖਾਉਂਦਾ ਹੈ, ਅਹਿੰਸਕ ਸੱਤਿਆਗ੍ਰਹਿ ਕਿਸਾਨ ਨੂੰ ਨਿਡਰ ਬਣਾਉਂਦਾ ਹੈ। ਸੰਘ ਦਾ ਸਾਹਮਣਾ ਮਿਲ ਕੇ ਕਰਾਂਗੇ- ਤਿੰਨੋਂ ਖੇਤੀ ਅਤੇ ਦੇਸ਼ ਵਿਰੋਧੀ ਕਾਨੂੰਨ ਵਾਪਸ ਕਰਵਾ ਕੇ ਹੀ ਦਮ ਲਵਾਂਗੇ !”
ਦੱਸ ਦੇਈਏ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਗੱਡੀਆਂ ਦੇ ਕਾਫ਼ਲੇ ‘ਤੇ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਅਲਵਰ ਜ਼ਿਲ੍ਹੇ ਨਚ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ ਸੀ । ਇਸ ਘਟਨਾ ਵਿੱਚ ਕਿਸੇ ਨੂੰ ਸੱਟ ਤਾਂ ਨਹੀਂ ਲੱਗੀ ਪਰ ਟਿਕੈਤ ਦੀ ਕਾਰ ਦਾ ਪਿੱਛਲਾ ਸ਼ੀਸ਼ਾ ਨੁਕਸਾਨਿਆ ਗਿਆ । ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਇਸ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।