Pm modi promise if bjp : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਚੋਣ ਪ੍ਰਚਾਰ ਲਈ ਅਸਾਮ ਅਤੇ ਬੰਗਾਲ ਪਹੁੰਚੇ ਹਨ। ਬੰਗਾਲ ਦੇ ਤਾਰਕੇਸ਼ਵਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਜਨਤਾ ਨਾਲ ਵਾਅਦਾ ਕੀਤਾ ਕਿ ਬੰਗਾਲ ਵਿੱਚ ਭਾਜਪਾ ਦੀ ਸਰਕਾਰ ਆਉਣ ਤੋਂ ਬਾਅਦ ਸਭ ਤੋਂ ਪਹਿਲਾਂ ਕੰਮ ਕਿਸਾਨਾਂ ਦੇ ਹਿੱਤ ਵਿੱਚ ਕੀਤਾ ਜਾਵੇਗਾ। ਪਹਿਲੇ ਮੰਤਰੀ ਮੰਡਲ ਵਿੱਚ ਹੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਨੂੰ ਬੰਗਾਲ ਵਿੱਚ ਲਾਗੂ ਕਰਨ ਦਾ ਫੈਸਲਾ ਲਿਆ ਜਾਵੇਗਾ। ਮਮਤਾ ‘ਤੇ ਕਿਸਾਨਾਂ ਨੂੰ ਨਜ਼ਰ ਅੰਦਾਜ਼ ਕਰਨ ਦਾ ਦੋਸ਼ ਲਗਾਉਂਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਦੀਦੀ ਨੇ ਬੰਗਾਲ ਦੇ ਕਿਸਾਨਾਂ ਨਾਲ ਆਪਣੀ ਵਿਸ਼ੇਸ਼ ਨਫਰਤ ਦਿਖਾਈ ਹੈ।
ਦੇਸ਼ ਭਰ ਦੇ 10 ਕਰੋੜ ਤੋਂ ਵੱਧ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦਾ ਲਾਭ ਮਿਲਿਆ ਹੈ। ਸਵਾ ਲੱਖ ਕਰੋੜ ਰੁਪਏ ਸਿੱਧੇ ਬੈਂਕ ਖਾਤੇ ਵਿੱਚ ਜਮ੍ਹਾਂ ਕਰਵਾਏ ਗਏ ਹਨ, ਨਾ ਕੋਈ ਕੱਟਮਨੀ, ਨਾ ਕੋਈ ਰਿਸ਼ਵਤ। ਪੀਐਮ ਮੋਦੀ ਨੇ ਕਿਹਾ ਕਿ ਬੀਜੇਪੀ ਦੀ ਸਰਕਾਰ ਬੰਗਾਲ ਵਿੱਚ ਆਉਣ ਤੋਂ ਬਾਅਦ ਸਭ ਤੋਂ ਪਹਿਲਾਂ ਕੰਮ ਕਿਸਾਨਾਂ ਦੇ ਹਿੱਤ ਵਿੱਚ ਫੈਸਲਾ ਲੈਣਾ ਹੋਵੇਗਾ। ਬੰਗਾਲ ਦੇ ਹਰ ਇੱਕ ਕਿਸਾਨ ਨੂੰ ਜੋ ਦੀਦੀ ਨੇ ਨਹੀਂ ਦਿੱਤਾ, ਜਿਹੜਾ ਕਿ ਬਕਾਇਆ ਪੈਸਾ ਹੈ, ਇਹ ਜੋੜ ਕੇ, ਹਰ ਕਿਸਾਨ ਦੇ ਬੈਂਕ ਖਾਤੇ ਵਿੱਚ 18,000 ਰੁਪਏ ਮਿਲਣਗੇ।