Fci bachao divas : ਸੰਯੁਕਤ ਕਿਸਾਨ ਮੋਰਚੇ ਨੇ ਐਤਵਾਰ ਨੂੰ ਐਲਾਨ ਕੀਤਾ ਸੀ ਕਿ ਅੱਜ ਯਾਨੀ ਕੇ 5 ਅਪ੍ਰੈਲ ਨੂੰ ਦੇਸ਼ ਭਰ ਦੇ ਫੂਡ ਕਾਰਪੋਰੇਸ਼ਨ ਆਫ ਇੰਡੀਆ (ਐਫਸੀਆਈ) ਦੇ ਦਫ਼ਤਰਾਂ ਦੇ ਬਾਹਰ ਕਿਸਾਨ ਵਿਰੋਧ ਪ੍ਰਦਰਸ਼ਨ ਕਰਨਗੇ। ਸੰਯੁਕਤ ਕਿਸਾਨ ਮੋਰਚੇ ਨੇ ਇਸ ਵਿਰੋਧ ਪ੍ਰਦਰਸ਼ਨ ਨੂੰ ‘FCI ਬਚਾਓ ਦਿਵਸ’ ਦਾ ਨਾਮ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਹੈ ਕਿ 5 ਅਪ੍ਰੈਲ ਨੂੰ ਕਿਸਾਨ ਘੇਰਾਬੰਦੀ ਕਰਕੇ ਦੇਸ਼ ਭਰ ਦੇ ਐਫਸੀਆਈ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਨਗੇ। ਇਸ ਦਿਨ ਨੂੰ ‘ਐਫਸੀਆਈ ਬਚਾਓ ਦਿਵਸ’ ਵਜੋਂ ਮਨਾਇਆ ਜਾਵੇਗਾ। ਇਸ ਸਮੇਂ ਦੌਰਾਨ ਖਪਤਕਾਰ ਮਾਮਲੇ ਦੇ ਮੰਤਰੀ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਜਾਵੇਗਾ।
ਦੱਸ ਦੇਈਏ ਕਿ 11 ਮਾਰਚ ਨੂੰ ਐਫਸੀਆਈ ਨੇ ਕੇਂਦਰ ਸਰਕਾਰ ਨੂੰ ਇੱਕ ਪ੍ਰਸਤਾਵ ਭੇਜਿਆ ਸੀ, ਜਿਸ ਵਿੱਚ ਕਣਕ ਅਤੇ ਝੋਨੇ ਦੀ ਖਰੀਦ ਲਈ ਸਖਤ ਗੁਣਵੱਤਾ ਨਿਯੰਤਰਣ ਦੀ ਸਿਫਾਰਸ਼ ਕੀਤੀ ਗਈ ਸੀ। ਕਣਕ ਲਈ ਨਮੀ ਦੇ ਪੱਧਰ ਵਿੱਚ 14 ਫੀਸਦੀ ਤੋਂ 12 ਫੀਸਦੀ ਦੀ ਕਮੀ ਦੀ ਤਜਵੀਜ਼ ਹੈ। ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਪ੍ਰਸਤਾਵ ਸਰਕਾਰ ਨੂੰ ਭੇਜੇ ਗਏ ਸਨ। ਇਸ ਮੁੱਦੇ ‘ਤੇ ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਬਜਟ ਸੈਸ਼ਨ ਦੌਰਾਨ ਸੰਸਦ ਵਿੱਚ ਇਨ੍ਹਾਂ ਨਵੀਆਂ ਸਿਫਾਰਸ਼ਾਂ ਦਾ ਸਖਤ ਵਿਰੋਧ ਕੀਤਾ ਸੀ। ਮਹੱਤਵਪੂਰਣ ਗੱਲ ਇਹ ਹੈ ਕਿ ਕਿਸਾਨ ਸੰਗਠਨ ਪਹਿਲਾਂ ਹੀ ਤਿੰਨੋਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਬੀਤੇ 131 ਦਿਨਾਂ ਤੋਂ ਦਿੱਲੀ ਸਰਹੱਦ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ, ਹੁਣ ਐਫਸੀਆਈ ਦੇ ਬਾਹਰ, ਸੰਯੁਕਤ ਕਿਸਾਨ ਮੋਰਚੇ ਨੇ ਇੱਕ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।
ਇਹ ਵੀ ਦੇਖੋ : Punjab ਲਈ ਕਿੰਨੀ ਤਿਆਰ AAP, ਸੁਣੋ Arvind Kejriwal ਦਾ ਬਿਆਨ