Jind kisan mahapanchayat kejriwal : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੱਲ੍ਹ ਹਰਿਆਣਾ ਦੇ ਜੀਂਦ ਵਿੱਚ ਇੱਕ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕੀਤਾ ਸੀ। ਇਸ ਦੌਰਾਨ ਸੀਐਮ ਕੇਜਰੀਵਾਲ ਨੇ ਕਿਸਾਨੀ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮਹਾਪੰਚਾਇਤ ਵਿੱਚ ਕੇਜਰੀਵਾਲ ਨੇ ਕੇਂਦਰ ਸਰਕਾਰ ‘ਤੇ ਵੀ ਜ਼ੋਰਦਾਰ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੈਂ ਉਦੋਂ ਤੱਕ ਨਹੀਂ ਮਰਾਂਗਾ ਜਦੋਂ ਤੱਕ ਮੈਂ ਭਾਰਤ ਨੂੰ ਵਿਕਸਤ ਦੇਸ਼ ਨਹੀਂ ਬਣਾ ਦਿੰਦਾ।
ਕੇਜਰੀਵਾਲ ਨੇ ਕਿਹਾ ਕਿ ਭਾਰਤ ਨੂੰ ਨੰਬਰ ਇੱਕ ਬਣਾਉਣਾ ਹੈ ਅਤੇ ਪ੍ਰਮਾਤਮਾ ਨਾਲ ਮੈਂ ਸੈਟਿੰਗ ਕਰ ਲਈ ਹੈ ਕਿ ਜਦੋਂ ਤੱਕ ਮੈਂ ਆਪਣੇ ਦੇਸ਼ ਨੂੰ ਵਿਕਸਤ ਦੇਸ਼ ਨਹੀਂ ਬਣਾਵਾਂਗਾ ਉਦੋਂ ਤੱਕ ਮੌਤ ਨਹੀਂ ਆਵੇਗੀ। ਇਸ ਦੇ ਨਾਲ ਹੀ ਕੇਜਰੀਵਾਲ ਨੇ ਕਿਸਾਨਾਂ ਦੇ ਨਾਲ ਖੜੇ ਹੋਣ ਦੀ ਗੱਲ ਕਰਦਿਆਂ ਇਹ ਵੀ ਕਿਹਾ ਕਿ ਦਿੱਲੀ ਸਰਕਾਰ ਦੀਆਂ ਸ਼ਕਤੀਆਂ ਘੱਟ ਹੋ ਗਈਆਂ ਹਨ, ਇਸ ਦਾ ਕਾਰਨ ਇਹ ਹੈ ਕਿ ਅਰਵਿੰਦ ਕੇਜਰੀਵਾਲ ਕਿਸਾਨਾਂ ਦੇ ਨਾਲ ਹਨ। ਕੇਜਰੀਵਾਲ ਨੇ ਇੱਕ ਟਵੀਟ ਕਰ ਕਿਹਾ, “ਹਰਿਆਣੇ ਦੇ ਜੀਂਦ ਵਿੱਚ ਹੋਈ ਕਿਸਾਨ ਮਹਾਪੰਚਾਇਤ ਵਿੱਚ ਸ਼ਾਮਿਲ ਹੋਇਆ। ਕਿਸਾਨ ਭਰਾਵਾਂ ਦੀ ਖੇਤੀ ਨੂੰ ਬਰਬਾਦ ਕਰਨ ਵਾਲੇ ਕੇਂਦਰ ਦੇ ਕਾਲੇ ਕਾਨੂੰਨਾਂ ਖਿਲਾਫ ਜਿਨ੍ਹਾਂ ਗੁੱਸਾ ਪੰਜਾਬ ਅਤੇ ਦੇਸ਼ ਦੇ ਹੋਰ ਰਾਜਾਂ ਵਿੱਚ ਹੈ ਉਨ੍ਹਾਂ ਹੀ ਗੁੱਸਾ ਹਰਿਆਣੇ ਵਿੱਚ ਵੀ ਦੇਖਣ ਨੂੰ ਮਿਲਿਆ।”
ਇਹ ਵੀ ਦੇਖੋ : Punjab ਲਈ ਕਿੰਨੀ ਤਿਆਰ AAP, ਸੁਣੋ Arvind Kejriwal ਦਾ ਬਿਆਨ