Big decision of Yogi government: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਯੂਪੀ ਸਰਕਾਰ ਨੇ ਅੱਜ ਤੋਂ ਸਾਰੇ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ । ਇੱਕ ਜਗ੍ਹਾ ‘ਤੇ ਪੰਜ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਹੈ। ਪੰਚਾਇਤੀ ਚੋਣਾਂ ਵਿੱਚ ਪ੍ਰਚਾਰ ਦੌਰਾਨ ਵੀ ਕੋਵਿਡ ਪ੍ਰੋਟੋਕੋਲ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ । ਇਸ ਦੇ ਲਈ ਸਾਰੇ ਜ਼ਿਲ੍ਹਿਆਂ ਦੇ ਡੀਐਮ ਅਤੇ ਐਸਪੀ ਨੂੰ ਪੱਤਰ ਭੇਜੇ ਗਏ ਹਨ । ਕਿਸੇ ਵੀ ਪ੍ਰੋਗਰਾਮ ਵਿੱਚ 100 ਤੋਂ ਵੱਧ ਲੋਕਾਂ ਨੂੰ ਇਜਾਜ਼ਤ ਦੇ ਨਾਲ ਇਕੱਠਾ ਹੋਣ ਦੀ ਛੋਟ ਹੈ।
ਦਰਅਸਲ, ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਰਾਜ ਸਿਹਤ ਵਿਭਾਗ ਨੂੰ ਸਾਰੇ ਕੋਵਿਡ ਹਸਪਤਾਲਾਂ ਵਿੱਚ ਨੋਡਲ ਅਫ਼ਸਰ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ । ਰਾਜ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 4,164 ਮਾਮਲੇ ਸਾਹਮਣੇ ਆਏ ਹਨ । ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਰੇਕ ਗ੍ਰਾਮ ਪੰਚਾਇਤ ਅਤੇ ਨਗਰ ਪਾਲਿਕਾ ਵਾਰਡ ਦੇ ਪੱਧਰ ‘ਤੇ ਨਿਗਰਾਨੀ ਕਮੇਟੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਹਨ । ਅਜਿਹਾ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਕੀਤਾ ਜਾ ਰਿਹਾ ਹੈ । ਇਸ ਕੰਮ ਵਿੱਚ ਯੂਥ ਮੰਗਲ ਦਲ ਦੇ ਮੈਂਬਰ, ਚੌਕੀਦਾਰ, ਸਿਵਲ ਡਿਫੈਂਸ ਅਤੇ ਐਨ.ਜੀ.ਓ ਦੇ ਮੈਂਬਰ ਸ਼ਾਮਿਲ ਹੋਣਗੇ ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਲਖਨਊ, ਕਾਨਪੁਰ, ਪ੍ਰਯਾਗਰਾਜ, ਵਾਰਾਣਸੀ, ਗਾਜ਼ੀਆਬਾਦ ਅਤੇ ਗੌਤਮ ਬੁੱਧ ਨਗਰ ਜਿਲ੍ਹਿਆਂ ਵਿੱਚ ਸਖਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਐਸਜੀਪੀਜੀਆਈ, ਕਿੰਗ ਜੋਰਜ ਮੈਡੀਕਲ ਯੂਨੀਵਰਸਿਟੀ ਅਤੇ ਰਾਮ ਮਨੋਹਰ ਲੋਹੀਆ ਹਸਪਤਾਲ ਵਿਖੇ ਕੋਰੋਨਾ ਮਹਾਂਮਾਰੀ ਨਾਲ ਪੀੜਤ ਮਰੀਜ਼ਾਂ ਲਈ ਬੈੱਡਾਂ ਦੀ ਗਿਣਤੀ ਵਧਾਉਣੀ ਚਾਹੀਦੀ ਹੈ।
ਇਸ ਸਬੰਧੀ ਯੋਗੀ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਨਿਯਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ ਦਿੱਤੀ ਗਈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ । ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਮਿਤ ਮੋਹਨ ਪ੍ਰਸਾਦ ਨੇ ਕਿਹਾ ਕਿ ਸਰਕਾਰੀ ਅਤੇ ਨਿੱਜੀ ਦੋਵਾਂ ਹਸਪਤਾਲਾਂ ਲਈ ਨੋਡਲ ਅਧਿਕਾਰੀ ਨਿਯੁਕਤ ਕੀਤੇ ਜਾਣਗੇ । ਅਧਿਕਾਰੀ ਇਹ ਸੁਨਿਸ਼ਚਿਤ ਕਰਨਗੇ ਕਿ ਸੰਕਰਮਿਤ ਲੋਕਾਂ ਨੂੰ ਮਿਆਰੀ ਇਲਾਜ਼ ਮਿਲੇ ਅਤੇ ਹਸਪਤਾਲਾਂ ਵਿੱਚ ਢੁੱਕਵੇਂ ਪ੍ਰਬੰਧ ਕੀਤੇ ਜਾਣ।
ਇਹ ਵੀ ਦੇਖੋ: ਕੈਪਟਨ ਦੇ ਸ਼ਹਿਰ ਪਟਿਆਲਾ ਜਾ ਕੇ ਨਵਜੋਤ ਸਿੰਘ ਸਿੱਧੂ ਨੇ ਦੇਖੋ ਕੀ ਕਰ ਦਿੱਤਾ ਐਲਾਨ…