corona knocks marriage 87-out of 370 relatives: ਦੁਨੀਆ ਭਰ ‘ਚ ਖਤਰਨਾਕ ਕੋਰੋਨਾ ਦਾ ਕਹਿਰ ਦਿਨੋ-ਦਿਨ ਵੱਧਦਾ ਹੀ ਜਾ ਰਿਹਾ ਹੈ।ਪ੍ਰਸ਼ਾਸਨ ਲਈ ਵੀ ਇਹ ਬੇਹੱਦ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।ਕੇਂਦਰੀ ਸਿਹਤ ਮੰਤਰਾਲੇ ਅਨੁਸਾਰ, ਪਿਛਲੇ 24 ਘੰਟਿਆਂ ‘ਚ ਦੇਸ਼ ‘ਚ ਇੱਕ ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਅਤੇ 478 ਲੋਕ ਇਸ ਖਤਰਨਾਕ ਵਾਇਰਸ ਕਰਕੇ ਆਪਣੀਆਂ ਕੀਮਤਾਂ ਜਾਨਾਂ ਕੁਰਬਾਨ ਕਰ ਚੁੱਕੇ ਹਨ।ਦੱਸਣਯੋਗ ਹੈ ਕਿ ਤੇਲੰਗਾਨਾ ‘ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਇੱਕ ਵੱਡੀ ਲਾਪਰਵਾਹੀ ਵੇਖੀ ਗਈ ਹੈ।ਇੱਕ ਵਿਆਹ ਸਮਾਰੋਹ ‘ਚ ਸ਼ਾਮਲ ਹੋਣ ਵਾਲੇ 370 ਰਿਸ਼ਤੇਦਾਰਾਂ ਵਿਚੋਂ 87 ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।
ਦੱਸ ਦੇਈਏ ਕਿ ਇਹ ਮਾਮਲਾ ਨਿਜ਼ਾਮਾਬਾਦ ਜ਼ਿਲੇ ਨਾਲ ਸਬੰਧਤ ਹੈ।ਉਨਾਂ੍ਹ ਸਾਰੇ ਪਾਜ਼ੇਟਿਵ ਰਿਸ਼ਤੇਦਾਰਾਂ ਨੂੰ ਹੋਮ ਕੁਆਰੰਟਾਈਨ ਕੀਤਾ ਗਿਆ ਹੈ।ਇਨ੍ਹਾਂ ਲੋਕਾਂ ਦੇ ਸੰਪਰਕ ‘ਚ ਆਉਣ ਵਾਲੇ ਲੋਕਾਂ ਦਾ ਪਤਾ ਕੀਤਾ ਜਾ ਰਿਹਾ ਹੈ ਅਤੇ ਉਨਾਂ੍ਹ ਦਾ ਕੋਰੋਨਾ ਟੈਸਟ ਕਰਾਇਆ ਜਾ ਰਿਹਾ ਹੈ।ਵਿਆਹ ‘ਚ ਸਿਦਾਪੁਰ ਦੇ ਕੁਝ ਲੋਕ ਵੀ ਸ਼ਾਮਲ ਹੋਏ, ਉਨ੍ਹਾਂ ‘ਚ ਵੀ ਕੋਰੋਨਾ ਦੇ ਲੱਛਣ ਪਾਏ ਗਏ ਹਨ।
ਨਾ ਕਰਜ਼ਾ ਦੇਣਾ, ਨਾ ਟੈਕਸ ਦੇਣਾ, ਕਰ ਲਵੇ ਸਰਕਾਰ ਜੋ ਕਰਨਾ, Ruldu Singh Mansa ਹੋ ਗਿਆ ਸਿੱਧਾ