Five more farmers have been arrested : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 131 ਵਾਂ ਦਿਨ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਵੀ ਕਾਨੂੰਨ ਰੱਦ ਕਰਨ ਦਾ ਕੋਈ ਸੰਕੇਤ ਨਹੀਂ ਹੈ। ਇਸ ਅੰਦੋਲਨ ਦੇ ਦੌਰਾਨ ਹੁਣ ਭਾਜਪਾ ਅਤੇ ਇਸ ਦੇ ਸਹਿਯੋਗੀਆਂ ਦਾ ਵਿਰੋਧ ਵੀ ਲਗਾਤਾਰ ਜਾਰੀ ਹੈ। ਲਗਾਤਾਰ ਭਾਜਪਾ ਅਤੇ ਉਸ ਦੇ ਸਹਿਯੋਗੀਆਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸੇ ਤਰਾਂ ਬੀਤੇ ਕੁੱਝ ਦਿਨ ਪਹਿਲਾ ਮਲੋਟ ਤੋਂ ਅੱਜ ਵੱਡੀ ਖਬਰ ਸਾਹਮਣੇ ਆਈ ਸੀ, ਜਿੱਥੇ ਖੇਤੀ ਕਾਨੂੰਨਾਂ ਦੇ ਵਿਰੋਧ ਦੇ ਚੱਲਦਿਆਂ ਭਾਜਪਾ ਆਗੂ ਨਾਲ ਕੁੱਟਮਾਰ ਹੋਈ ਸੀ।
ਇਸ ਮਾਮਲੇ ਦੇ ਵਿੱਚ ਅੱਜ ਪੰਜ ਹੋਰ ਕਿਸਾਨਾਂ ਨੇ ਗ੍ਰਿਫਤਾਰੀ ਦਿੱਤੀ ਹੈ। ਜਿਸ ਤੋਂ ਬਾਅਦ ਗ੍ਰਿਫ਼ਤਾਰ ਕਿਸਾਨਾਂ ਦੀ ਕੁੱਲ ਗਿਣਤੀ 30 ਹੋ ਗਈ ਹੈ। ਦਰਅਸਲ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਰਾਜੇਸ਼ ਪਠੇਲਾ ਗੋਰਾ ਮਲੋਟ ਵਿਖੇ ਪ੍ਰੈੱਸ ਕਾਨਫਰੰਸ ਕਰਨ ਪਹੁੰਚੇ ਸਨ, ਜਿਥੇ ਕਿਸਾਨਾਂ ਨੇ ਉਨ੍ਹਾਂ ਦਾ ਡਟਵਾਂ ਵਿਰੋਧ ਕੀਤਾ ਸੀ। ਜਿਵੇਂ ਹੀ ਭਾਜਪਾ ਆਗੂ ਮਲੋਟ ਦੇ ਭਾਜਪਾ ਦਫ਼ਤਰ ਕੋਲ ਪਹੁੰਚੇ ਸਨ ਤਾਂ ਵੱਡੀ ਗਿਣਤੀ ਵਿੱਚ ਕਿਸਾਨ ਉਥੇ ਪਹੁੰਚ ਗਏ ਸੀ। ਕਿਸਾਨਾਂ ਨੇ ਭਾਜਪਾ ਆਗੂਆਂ ਨੂੰ ਕਾਲੀਆਂ ਝੰਡੀਆਂ ਵਿਖਾ ਕਿ ਉਨ੍ਹਾਂ ਵਿਰੁੱਧ ਨਾਅਰੇਬਾਜ਼ੀ ਕੀਤੀ ਸੀ। ਇਸ ਦੌਰਾਨ ਭਾਜਪਾ ਆਗੂ ਨਾਲ ਕੁੱਟਮਾਰ ਵੀ ਹੋਈ ਸੀ।
ਇਹ ਵੀ ਦੇਖੋ : ਨਾ ਕਰਜ਼ਾ ਦੇਣਾ, ਨਾ ਟੈਕਸ ਦੇਣਾ, ਕਰ ਲਵੇ ਸਰਕਾਰ ਜੋ ਕਰਨਾ, Ruldu Singh Mansa ਹੋ ਗਿਆ ਸਿੱਧਾ