Captain announces Rs : ਅੱਜ ਲੁਧਿਆਣਾ ‘ਚ ਇੱਕ ਨਿਰਮਾਣ ਅਧੀਨ ਫੈਕਟਰੀ ਦੀ ਛੱਤ ਢਹਿ ਗਈ ਜਿਸ ‘ਚ 40 ਲੋਕ ਫਸ ਗਏ। ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ (ਐਨ.ਡੀ.ਆਰ.ਐਫ), ਸਟੇਟ ਡਿਜਾਸਟਰ ਰਿਸਪਾਂਸ ਫੰਡ (ਐਸ.ਡੀ.ਆਰ.ਐਫ), ਫਾਇਰ ਬ੍ਰਿਗੇਡ, ਸਥਾਨਕ ਪੁਲਿਸ ਅਤੇ ਹੋਰ ਟੀਮਾਂ ਵੱਲੋਂ ਮਜ਼ਦੂਰਾਂ ਨੂੰ ਬਚਾਉਣ ਦੀ ਅਣਥੱਕ ਕੋਸ਼ਿਸ਼ ਕੀਤੀ ਜਾ ਰਹੀ ਹੈ। 36 ਲੋਕਾਂ ਨੂੰ ਬਚਾਇਆ ਗਿਆ ਹੈ, ਅਫ਼ਸੋਸ ਦੀ ਗੱਲ ਹੈ ਕਿ 3 ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁਖੀ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ ਤੇ ਨਾਲ ਹੀ ਜ਼ਿਲਾ ਪ੍ਰਸ਼ਾਸਨ ਨੂੰ ਜ਼ਖ਼ਮੀਆਂ ਦਾ ਮੁਫਤ ਅਤੇ ਤੁਰੰਤ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਦੇ ਅਧਿਕਾਰੀ ਦੇ ਬੁਲਾਰੇ ਅਨੁਸਾਰ ਮੈਜਿਸਟਰੇਟ ਜਾਂਚ ਡਵੀਜ਼ਨਲ ਕਮਿਸ਼ਨਰ ਪਟਿਆਲਾ ਕਰਨਗੇ ਅਤੇ ਉਨ੍ਹਾਂ ਨੂੰ ਦੋ ਹਫ਼ਤਿਆਂ ਦੇ ਅੰਦਰ ਆਪਣੀ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਲਾਪਰਵਾਹੀ ਲਈ ਦੋਸ਼ੀ ਪਾਏ ਜਾਣ ਵਾਲੇ ਵਿਅਕਤੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ, ਜਿਸ ਕਰਕੇ 4 ਕੀਮਤੀ ਜਾਨਾਂ ਗਈਆਂ ਹਨ। ਦੱਸ ਦੇਈਏ ਕਿ ਸਵੇਰੇ 09:50 ਵਜੇ ਵਾਪਰੀ ਘਟਨਾ ਮੌਕੇ 40 ਮਜ਼ਦੂਰ ਫੈਕਟਰੀ ਵਿੱਚ ਕੰਮ ਕਰ ਰਹੇ ਸਨ ਅਤੇ ਟੀਮਾਂ ਵੱਲੋਂ 37 ਵਿਅਕਤੀਆਂ ਨੂੰ ਬਾਹਰ ਕੱਢ ਕੇ ਵੱਖ-ਵੱਖ ਹਸਪਤਾਲਾਂ ਵਿੱਚ ਭੇਜਿਆ ਗਿਆ । ਉਨ੍ਹਾਂ ਦੱਸਿਆ ਕਿ ਇਕ ਮਜ਼ਦੂਰ ਨੂੰ ਮ੍ਰਿਤਕ ਘੋਸ਼ਿਤ ਕੀਤਾ ਗਿਆ ਹੈ, ਇਕ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਗਿਆ, ਜਦੋਂ ਕਿ ਮਲਬੇ ਵਿਚੋਂ ਇੱਕ ਲਾਸ਼ ਬਰਾਮਦ ਕੀਤੀ ਗਈ ਹੈ ਅਤੇ 7 ਵਿਅਕਤੀਆਂ ਦੇ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਫੈਕਟਰੀ ਮਾਲਕ ਕਥਿਤ ਤੌਰ ‘ਤੇ ਲੈਂਟਰ ਦੀ ਉਚਾਈ ਨੂੰ ਚੁੱਕਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਛੱਤ ਡਿੱਗ ਗਈ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਇਸ ਦੀ ਵਿਸਥਾਰਤ ਜਾਂਚ ਬਾਅਦ ਵਿੱਚ ਕੀਤੀ ਜਾਵੇਗੀ, ਪਰ ਇਸ ਵੇਲੇ ਮਜ਼ਦੂਰਾਂ ਦੀ ਜਾਨ ਬਚਾਉਣੀ ਵੱਡੀ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਨਿਰਮਾਣ ਕਾਰਜ ਦੀ ਆਗਿਆ ਨਹੀਂ ਲਈ ਗਈ ਸੀ। ਪੁਲਿਸ ਕਮਿਸ਼ਨਰ ਸ਼੍ਰੀ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਮਾਲਕ ਅਤੇ ਠੇਕੇਦਾਰ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ ਮੁਸਤਕੀਨ ਅਤੇ ਸਾਗਰ ਕੁਮਾਰ, ਦੋਵੇਂ ਬਿਹਾਰ ਦੇ ਵਸਨੀਕ, ਅਤੇ ਪੀਚੂ ਅਤੇ ਇਮਤਿਆਜ਼ ਵਜੋਂ ਹੋਈ ਹੈ।