Bangladesh Boat Accident: ਬੰਗਲਾਦੇਸ਼ ਤੋਂ ਇੱਕ ਵੱਡੇ ਹਾਦਸੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਨਾਰਾਇਣਗੰਜ ਜ਼ਿਲ੍ਹੇ ਵਿੱਚ ਸ਼ੀਤਲਾਖਾ ਨਦੀ ਵਿੱਚ ਦੋ ਜਹਾਜ਼ ਆਪਸ ਵਿੱਚ ਟਕਰਾ ਗਏ, ਜਿਸ ਵਿੱਚ 26 ਲੋਕਾਂ ਦੀ ਮੌਤ ਹੋ ਗਈ ਹੈ । ਮਿਲੀ ਜਾਣਕਾਰੀ ਅਨੁਸਾਰ ਇੱਕ ਛੋਟਾ ਸਮੁੰਦਰੀ ਜਹਾਜ਼ 100 ਦੇ ਕਰੀਬ ਯਾਤਰੀਆਂ ਨੂੰ ਲੈ ਕੇ ਜਾ ਰਿਹਾ ਸੀ ਕਿ ਉਸਦੀ ਟੱਕਰ ਇੱਕ ਵੱਡੇ ਜਹਾਜ਼ ਨਾਲ ਹੋ ਗਈ ਅਤੇ ਜਹਾਜ਼ ਪਲਟ ਜਾਣ ਕਾਰਨ ਲੋਕਾਂ ਦੀ ਪਾਣੀ ਵਿੱਚ ਡੁੱਬ ਕੇ ਮੌਤ ਹੋ ਗਈ।
ਰਿਪੋਰਟਾਂ ਅਨੁਸਾਰ ਇਹ ਹਾਦਸਾ ਰਾਜਧਾਨੀ ਢਾਕਾ ਤੋਂ ਸਿਰਫ 20 ਕਿਲੋਮੀਟਰ ਦੀ ਦੂਰੀ ‘ਤੇ ਵਾਪਰੀ । ਇਸ ਘਟਨਾ ਦੀ ਜਾਣਕਾਰੀ ਮਿਲਣ ‘ਤੇ ਰਾਹਤ ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਯਾਤਰੀਆਂ ਨੂੰ ਬਚਾਉਣ ਦਾ ਕੰਮ ਕੀਤਾ ਗਿਆ । ਅਧਿਕਾਰੀਆਂ ਦੇ ਅਨੁਸਾਰ ਇਸ ਹਾਦਸੇ ਵਿੱਚ ਬੱਚਿਆਂ ਅਤੇ ਔਰਤਾਂ ਸਣੇ 26 ਲੋਕਾਂ ਦੀ ਜਾਨ ਚਲੀ ਗਈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਡਿਫੈਂਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀ ਅਰਸ਼ਦ ਹੁਸੈਨ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਜਹਾਜ਼ ਨੂੰ ਕਿਨਾਰੇ ‘ਤੇ ਲਗਾ ਦਿੱਤਾ ਗਿਆ ਅਤੇ ਟੀਮ ਇਸ ਹਾਦਸੇ ਵਿੱਚ ਲਾਪਤਾ ਹੋਏ ਲੋਕਾਂ ਦੀ ਭਾਲ ਕਰ ਰਹੀ ਹੈ । ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਫਿਲਹਾਲ ਇਹ ਨਹੀਂ ਕਿਹਾ ਜਾ ਸਕਦਾ ਕਿ ਕਿੰਨੇ ਲੋਕ ਲਾਪਤਾ ਹਨ ਅਤੇ ਕਿੰਨੇ ਲੋਕਾਂ ਦੀ ਡੁੱਬਣ ਨਾਲ ਮੌਤ ਹੋ ਗਈ ਹੈ।
ਦੱਸ ਦੇਈਏ ਬੰਗਲਾਦੇਸ਼ ਵਿੱਚ ਇਹ ਘਟਨਾ ਪਹਿਲੀ ਵਾਰ ਨਹੀਂ ਹੋਈ ਹੈ। ਅਜਿਹੇ ਹਾਦਸੇ ਅਕਸਰ ਦੇਖਣ ਨੂੰ ਮਿਲਦੇ ਹਨ। ਇਸਦਾ ਮੁੱਖ ਕਾਰਨ ਇਹ ਹੈ ਕਿ ਸਮੁੰਦਰੀ ਜਹਾਜ਼ਾਂ ਦੀ ਕਾਫ਼ੀ ਗਿਣਤੀ ਨਾ ਹੋਣ ਕਾਰਨ ਜਹਾਜ਼ ਵਿੱਚ ਵਧੇਰੇ ਯਾਤਰੀਆਂ ਨੂੰ ਬਿਠਾ ਦਿੱਤਾ ਜਾਂਦਾ ਹੈ। ਜਿਸ ਕਾਰਨ ਅਜਿਹੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ ।
ਇਹ ਵੀ ਦੇਖੋ: ਟਰੱਕ ਦੇ ਟਾਇਰ ‘ਚ ਫਸਿਆ ਹੱਟਾ- ਕੱਟਾ ਬੰਦਾ, ਟਰੱਕ ਵਾਲੇ ਦੀ ਸੂਝ-ਬੂਝ ਨੇ ਬਚਾਈ ਜਾਨ, ਦੇਖੋ ਤਸਵੀਰਾਂ