Punjab School Education : ਪੰਜਾਬ ਸਰਕਾਰ ਵੱਲੋਂ ਦੂਜੇ ਗੇੜ ਦੀਆਂ ਬਦਲੀਆਂ ਲਈ ਸਮੂਹ ਅਧਿਆਪਕਾਂ ਤੋਂ ਅਰਜੀਆਂ ਮੰਗੀਆਂ ਗਈਆਂ ਹਨ ਜਿਨ੍ਹਾਂ ਦੀ ਬਦਲੀ ਪਹਿਲੇ ਗੇੜੇ ਵਿੱਚ ਨਹੀਂ ਹੋਈ ਜਾਂ ਜਿਨ੍ਹਾਂ ਨੇ ਬਦਲੀ ਹੋਣ ਤੋਂ ਬਾਅਦ ਆਪਣਾ ਤਬਾਦਲਾ ਰੱਦ ਕਰਵਾ ਲਿਆ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਦਲੀਆਂ ਕਰਵਾਉਣ ਦੇ ਚਾਹਵਾਨ ਅਧਿਆਪਕਾਂ ਨੂੰ ਦੂਜੇ ਗੇੜ ਵਿੱਚ ਬਦਲੀਆਂ ਵਾਸਤੇ ਆਪਣੇ ਬੇਨਤੀ ਪੱਤਰ ਭੇਜਣ ਦਾ ਸੱਦਾ ਦਿੱਤਾ ਹੈ। ਇਹ ਬੇਨਤੀ 7 ਅਪ੍ਰੈਲ ਤੱਕ ’ਤੇ ਇੰਪਲਾਈ ਲੋਗਇੰਨ ਆਈ ਡੀ ’ਤੇ ਲੋਗਇੰਨ ਕਰਕੇ ਕੀਤੀ ਜਾ ਸਕਦੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪਹਿਲੇ ਗੇੜ ਦੀਆਂ ਬਦਲੀਆਂ ਦੇ ਨਤੀਜੇ ਵਜੋਂ ਕਈ ਸਕੂਲਾਂ ਵਿੱਚ ਅਧਿਆਪਕਾਂ ਦੇ ਵੱਖ-ਵੱਖ ਕਾਡਰਾਂ ਦੀਆਂ ਅਸਾਮੀਆਂ ਖਾਲੀ ਹੋਈਆਂ ਹਨ, ਇਸੇ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਦੂਜੇ ਗੇੜ ਦੀਆਂ ਬਦਲੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਜਿਨ੍ਹਾਂ ਅਧਿਆਪਕਾਂ ਨੇ ਪਹਿਲੇ ਗੇੜ ਦੀਆਂ ਬਦਲੀਆਂ ਅਧੀਨ ਸਟੇਸ਼ਨ ਦੀ ਚੋਣ ਪ੍ਰਕਿਰਿਆ ਵਿੱਚ ਹਿੱਸਾ ਨਹੀਂ ਲਿਆ, ਨੂੰ ਬਦਲੀਆਂ ਲਈ ਖਾਲੀ ਅਸਾਮੀਆਂ ਵਿਰੁੱਧ ਅਪਲਾਈ ਕਰਨ ਦਾ ਸੱਦਾ ਦਿੱਤਾ ਗਿਆ ਹੈ। ਜਿਹੜੇ ਅਧਿਆਪਕ ਆਪਸੀ ਬਦਲੀ ਕਰਵਾਉਣਾ ਚਾਹੁੰਦੇ ਹਨ, ਉਹ ਵੀ ਇਸ ਦੂਜੇ ਗੇੜ ਦੌਰਾਨ ਆਪਣੀ ਦਰਖਾਸਤ ਆਨ ਲਾਈਨ ਦੇ ਸਕਦੇ ਹਨ। ਤਬਾਦਲੇ ਲਈ ਬੇਨਤੀ ਕੇਵਲ ਆਨ ਲਾਈਨ ਹੀ ਸਵੀਕਾਰ ਕੀਤੀ ਜਾਵੇਗੀ ਅਤੇ ਕੇਵਲ ਵਿਭਾਗ ਦੀ ਵੈਬਸਾਈਟ ’ਤੇ ਪ੍ਰਕਾਸ਼ਿਤ ਅਸਾਮੀਆਂ ਦੀ ਸੂਚੀ ਮੁਤਾਬਕ ਹੀ ਅਪਲਾਈ ਕੀਤਾ ਜਾ ਸਕੇਗਾ।