Discount received during : ਜਿਲ੍ਹਾ ਜਲੰਧਰ ‘ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਦਾ ਐਲਾਨ ਕੀਤਾ ਗਿਆ ਹੈ ਪਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਇਸ ‘ਚ ਕੁਝ ਢਿੱਲ ਦੇਣ ਦਾ ਫੈਸਲਾ ਲਿਆ ਗਿਆ ਹੈ। ਇਸੇ ਤਹਿਤ ਜਲੰਧਰ ਜਿਲ੍ਹੇ ‘ਚ ਆਉਣ ਵਾਲੇ ਸਾਰੇ ਪੈਟਰੋਲ ਪੰਪਾਂ ਨੂੰ ਖੋਲ੍ਹੇ ਰੱਖਣ ਦਾ ਫੈਸਲਾ ਲਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਇਸ ਸਬੰਧੀ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ। ਜਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ ਰਾਤ ਦੌਰਾਨ ਐਮਰਜੈਂਸੀ ਸੇਵਾਵਾਂ ਤਾਂ ਜਾਰੀ ਰਹਿੰਦੀਆਂ ਹਨ ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਤਹਿਤ ਪੈਟਰੋਲ ਪੰਪਾਂ ਨੂੰ ਖੋਲ੍ਹੇ ਰੱਖਣ ਦਾ ਫੈਸਲਾ ਲਿਆ ਗਿਆ ਹੈ।
ਮੰਗਲਵਾਰ ਨੂੰ ਜ਼ਿਲ੍ਹੇ ‘ਚ ਕੋਰੋਨਾ ਨਾਲ ਛੇ ਮਰੀਜ਼ਾਂ ਦੀ ਮੌਤ ਹੋ ਗਈ, ਜਦਕਿ 307 ਲੋਕਾਂ ਦੀ ਰਿਪੋਰਟ ਸਕਾਰਾਤਮਕ ਆਈ ਹੈ। ਮਰਨ ਵਾਲਿਆਂ ‘ਚ ਇੱਕ 40 ਸਾਲਾ ਔਰਤ ਵੀ ਸ਼ਾਮਲ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਜ਼ਿਲ੍ਹੇ ਵਿੱਚ 370 ਵਿਅਕਤੀ ਕੋਰੋਨਾ ਨਾਲ ਪ੍ਰਭਾਵਿਤ ਹੋਏ ਸਨ ਅਤੇ ਕੋਰੋਨਾ ਦੇ ਸੱਤ ਮਰੀਜ਼ਾਂ ਦੀ ਮੌਤ ਹੋ ਗਈ ਸੀ। ਸਿਹਤ ਵਿਭਾਗ ਦੇ ਅਨੁਸਾਰ ਐਨਆਈਟੀ ਦੇ ਦੋ, ਪਤਰਾ ਥਾਣੇ ਦੇ ਤਿੰਨ ਅਤੇ ਨਕੋਦਰ ਦੇ ਚਾਰ, ਜਲੰਧਰ ਛਾਉਣੀ ਦੇ ਸਰਕਾਰੀ ਦਫਤਰ ਵਿੱਚੋਂ ਚਾਰ ਵਿਅਕਤੀ ਕੋਰੋਨਾ ਪਾਜੀਟਿਵ ਪਾਏ ਗਏ। ਜੇਕਰ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ ਦੀ ਪਾਲਣਾ ਨਾ ਕੀਤੀ ਗਈ ਤਾਂ ਪ੍ਰਸ਼ਾਸਨ ਵੱਲੋਂ ਹੋਰ ਸਖਤੀ ਵਰਤੀ ਜਾ ਸਕਦੀ ਹੈ।