The good news : ਕੋਰੋਨਾ ਕਰਕੇ ਪੰਜਾਬ ਸਰਕਾਰ ਵੱਲੋਂ ਹੁਣ 30 ਅਪ੍ਰੈਲ ਤੱਕ ਸਾਰੇ ਸਕੂਲ, ਕਾਲਜ ਤੇ ਵਿੱਦਿਅਕ ਸੰਸਥਾਵਾਂ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਸੇ ਨੂੰ ਧਿਆਨ ‘ਚ ਰੱਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਸਕੂਲਾਂ ਦੇ 8ਵੀਂ ਤੋਂ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਟੈਬ ਦੇਣ ਦੀ ਯੋਜਨਾ ਤਿਆਰ ਹੋ ਗਈ ਹੈ ਤਾਂ ਜੋ ਵਿਦਿਆਰਥੀ ਬਿਨਾਂ ਕਿਸੇ ਰੁਕਾਵਟ ਦੇ ਆਪਣੀ ਪੜ੍ਹਾਈ ਨੂੰ ਜਾਰੀ ਰੱਖ ਸਕਣ। ਸਿੱਖਿਆ ਵਿਭਾਗ ਵੱਲੋਂ ਇਸ ਯੋਜਨਾ ਤਹਿਤ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਅਗਲੇ ਮਹੀਨੇ ਤੱਕ ਲਗਭਗ 8 ਲੱਖ ਵਿਦਿਆਰਥੀਆਂ ਨੂੰ ਟੈਬ ਦੇ ਦਿੱਤੇ ਜਾਣਗੇ।
ਵਿਦਿਆਰਥੀਆਂ ਨੂੰ ਟੈਬ ਵੰਡਣ ਦਾ ਕੰਮ ਲਾਇਬ੍ਰੇਰੀਆਂ ਦੁਆਰਾ ਕੀਤਾ ਜਾਵੇਗਾ ਤਾਂ ਜੋ ਰਿਕਾਰਡ ਸਕੂਲ ‘ਚ ਹੀ ਉਪਲਬਧ ਹੋ ਸਕੇ। 8ਵੀਂ ਤੇ 10ਵੀਂ ਕਲਾਸ ਦੇ ਵਿਦਿਆਰਥੀਆਂ ਨੂੰ 6 ਇੰਚ ਤੇ 11 ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ 8 ਇੰਚ ਦੇ ਟੈੱਬ ਉਪਲਬਧ ਕਰਵਾਏ ਜਾਣਗੇ। ਇਨ੍ਹਾਂ ਟੈਬਸ ਨੂੰ ਖਰੀਦਣ ਲਈ ਲਗਭਗ 700 ਕਰੋੜ ਰੁਪਏ ਦੀ ਲਾਗਤ ਆਏਗੀ ਜਿਸ ਦੀ ਮਨਜ਼ੂਰੀ ਮੁੱਖ ਮੰਤਰੀ ਕੈਪਟਨ ਵੱਲੋਂ ਮਿਲ ਗਈ ਹੈ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਵੱਲੋਂ ਵਿਦਿਆਰਥੀਆਂ ਨੂੰ ਐਂਡ੍ਰਾਇਡ ਮੋਬਾਈਲ ਦਿੱਤੇ ਜਾ ਚੁੱਕੇ ਹਨ।