pm narendra modi takes his second dose: ਦੇਸ਼ ‘ਚ ਜਾਨਲੇਵਾ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਰਾਜਧਾਨੀ ਦਿੱਲੀ ਦੇ ਏਮਜ਼ ‘ਚ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਗਵਾਈ ਹੈ।ਪੀਐੱਮ ਮੋਦੀ ਨੇ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ।ਇਸ ਤੋਂ ਪਹਿਲਾਂ ਪੀਐੱਮ ਮੋਦੀ ਕੋਭਾਰਤ ਬਾਇਓਟਿਕ ਦੀ ਦੇਸ਼ ‘ਚ ਵਿਕਸਿਤ ਕੋਵੈਕਸੀਨ ਦੀ ਪਹਿਲੀ ਡੋਜ਼ ਇੱਕ ਮਾਰਚ ਨੂੰ ਲੱਗੀ ਸੀ।ਪੀਐੱਮ ਮੋਦੀ ਨੇ ਟਵੀਟ ਕਰਕੇ ਲੋਕਾਂ ਤੋਂ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ ਹੈ।ਉਨਾਂ੍ਹ ਨੇ ਟਵੀਟ ਕਰਕੇ ਕਿਹਾ ਕਿ,” ਅੱਜ ਏਮਜ਼ ‘ਚ ਮੈਨੂੰ ਕੋੋਰੋਨਾ ਵੈਕਸੀਨ ਦੀ ਦੂਜੀ ਖੁਰਾਕ ਮਿਲੀ ਹੈ।ਟੀਕਾਕਰਨ ਸਾਡੇ ਕੋਲ ਵਾਇਰਸ ਨੂੰ ਹਰਾਉਣ ਦਾ ਕੁਝ ਤਰੀਕਿਆਂ ‘ਚੋਂ ਇੱਕ ਹੈ।ਜੇਕਰ ਤੁਸੀਂ ਵੈਕਸੀਨ ਲਗਵਾਉਣ ਲਈ ਯੋਗ ਹੋ ਤਾਂ ਜਲਦ ਹੀ cowin.gov.in. ‘ਤੇ ਰਜਿਸਟ੍ਰੇਸ਼ਨ ਕਰਵਾ ਕੇ ਵੈਕਸੀਨ ਲਗਵਾਉ।ਦੱਸਣਯੋਗ ਹੈ ਕਿ ਦੇਸ਼ ‘ਚ ਵੈਕਸੀਨ ਦੀ ਹੁਣ ਤੱਕ 9 ਕਰੋੜ ਤੋਂ ਜਿਆਦਾ ਡੋਜ਼ ਦਿੱਤੀ ਜਾ ਚੁੱਕੀ ਹੈ।
ਪਿਛਲੇ ਕੁਝ ਹਫਤਿਆਂ ‘ਚ ਭਾਰਤ ‘ਚ ਫਿਰ ਤੋਂ ਕੋਰੋਨਾ ਮਾਮਲਿਆਂ ‘ਚ ਜਾਰੀ ਉਛਾਲ ਦੌਰਾਨ ਸਿਹਤ ਮੰਤਰਾਲੇ ਨੇ ਕਿਹਾ ਕਿ ਪਹਿਲਤਾ ਦੇ ਆਧਾਰ ‘ਤੇ ਟੀਕਾਕਰਨ ਕੀਤਾ ਜਾ ਰਿਹਾ ਹੈ।1 ਅਪ੍ਰੈਲ ਨੂੰ ਟੀਕਾਕਰਨ ਅਭਿਆਨ ਦਾ ਤੀਜਾ ਪੜਾਅ ਸ਼ੁਰੂ ਹੋਇਆ ਸੀ, ਜਿਸਦੇ ਤਹਿਤ 45 ਸਾਲ ਜਾਂ ਉਸ ਤੋਂ ਜਿਆਦਾ ਉਮਰ ਦੇ ਕਿਸੇ ਵੀ ਵਿਅਕਤੀ ਨੂੰ ਕੋਰੋਨਾ ਡੋਜ਼ ਲਗਾਉਣ ਦੀ ਆਗਿਆ ਹੈ।ਦੇਸ਼ ‘ਚ ਜਾਨਲੇਵਾ ਕੋਰੋਨਾ ਵਾਇਰਸ ਦੇ ਵੱਧਦੇ ਖਤਰੇ ‘ਤੇ ਪ੍ਰਧਾਨ ਮੰਤਰੀ ਮੋਦੀ ਅੱਜ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਨਾਲ ਮੀਟਿੰਗ ਕਰਨਗੇ।ਦੇਸ਼ ‘ਚ ਕੋਰੋਨਾ ਵਾਇਰਸ ਦੀ ਰਫਤਾਰ ਬੇਕਾਬੂ ਹੋ ਗਈ ਹੈ ਅਤੇ ਨਵੀ ਲਹਿਰ ਸਭ ਤੋਂ ਵੱਡੀ ੋਚੁਣੌਤੀ ਬਣ ਕੇ ਸਾਹਮਣੇ ਆਈ ਹੈ।ਦੇਸ਼ ‘ਚ ਪਹਿਲੀ ਵਾਰ 24 ਘੰਟੇ ਦੇ ਅੰਦਰ ਇੱਕ ਲੱਖ ਤੋਂ ਵੱਧ ਕੋਰੋਨਾ ਵਾਇਰਸ ਦੇ ਕੇਸ ਦਰਜ ਕੀਤੇ ਗਏ ਹਨ।ਬੈਠਕ ਅੱਜ ਸ਼ਾਮ 6:30 ਵਜੇ ਹੋਵੇਗੀ।
ਕੀ ਹੈ ਜੱਗੇ ਡਾਕੂ ਦੀ ਪ੍ਰੇਮ ਕਹਾਣੀ ਦਾ ਕੁਨੈਕਸ਼ਨ ? ਪੁਰਾਣੇ ਜੌੜੇ-ਪੁੱਲਾਂ ਦਾ ਗੀਤਾਂ ‘ਚ ਕਿਉਂ ਹੁੰਦਾ ਹੈ ਜ਼ਿਕਰ ?