Today meeting was fruitless : ਨਵੇਂ ਖਰੀਦ ਸੀਜ਼ਨ ਵਿੱਚ ਪੰਜਾਬ ਦੇ ਕਿਸਾਨਾਂ ਦੀ ਫਸਲ ਦੀ ਸਰਕਾਰੀ ਖਰੀਦ ਦੀ ਸਿੱਧੀ ਆਨਲਾਈਨ ਅਦਾਇਗੀ ਦੇ ਮੁੱਦੇ ‘ਤੇ ਕੇਂਦਰੀ ਖੁਰਾਕ ਮੰਤਰੀ ਪਿਯੂਸ਼ ਗੋਇਲ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਵੀਰਵਾਰ ਨੂੰ ਮੁਲਾਕਾਤ ਹੋਈ। ਪਰ ਇਸ ਵਿੱਚ ਵੀ ਕਿਸਾਨਾਂ ਤੇ ਆੜ੍ਹਤੀਆਂ ਦੇ ਹੱਕ ਵਿੱਚ ਕੋਈ ਗੱਲ ਨਹੀਂ ਬਣੀ। ਕੇਂਦਰ ਸਰਕਾਰ ਆਪਣੇ ਫੈਸਲੇ ‘ਤੇ ਅੜੀ ਹੋਈ ਹੈ ਅਤੇ ਫ਼ਸਲ ਦੀ ਸਿੱਧੀ ਅਦਾਇਗੀ ਨੂੰ ਲੈ ਕੇ ਆਪਣੇ ਫੈਸਲੇ ਤੋਂ ਪਿੱਛੇ ਹਟਣ ਨੂੰ ਤਿਆਰ ਨਹੀਂ ਹੈ।
ਬੈਠਕ ਤੋਂ ਬਾਅਦ ਪੰਜਾਬ ਦੇ ਮੰਤਰੀਆਂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਸਾਡੇ ਕੋਲ ਇਸ ਸਮੇ ਸਿਰਫ ਸਿੱਧੀ ਅਦਾਇਗੀ ਦਾ ਹੀ ਰਸਤਾ ਹੈ। ਇਸ ਸੰਬੰਧੀ ਪਹਿਲਾਂ ਵੀ ਕੇਂਦਰ ਸਰਕਾਰ ਨਾਲ ਮੀਟਿੰਗ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਵੱਲੋਂ ਵੀ ਕੇਂਦਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ਦੀ ਦੂਜੀ ਬੈਠਕ ਵਿਚ ਵੀ ਕੇਂਦਰੀ ਮੰਤਰੀ ਨੇ ਸਾਫ ਕਰ ਦਿੱਤਾ ਹੈ ਕਿ ਫਸਲਾਂ ਦੀ ਸਿੱਧੀ ਅਦਾਇਗੀ ਹੀ ਹੋਵੇਗੀ। ਹਾਲਾਂਕਿ ਲੈਂਡ ਰਿਕਾਰਡ ਜਮ੍ਹਾ ਕਰਾਉਣ ਦਾ ਫੈਸਲਾ 6 ਮਹੀਨੇ ਲਈ ਟਾਾਲ ਦਿੱਤਾ ਗਿਆ ਗਿਆ ਹੈ । ਹੁਣ ਕੱਲ੍ਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆੜ੍ਹਤੀ ਐਸੋਸੀਏਸ਼ਨ ਨਾਲ ਮੁੜ ਬੈਠਕ ਕਰਨਗੇ।
ਸ੍ਰੀ ਆਸ਼ੂੂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਲੈਂਂਡ ਰਿਕਾਰਡ ਨੂੰ ਆਨ ਲਾਈਨ ਕਰਨ ਦਾ ਫੈਸਲਾ 6 ਮਹੀਨੇ ਲਈ ਟਾਲ ਦਿੱਤਾ ਹੈ।
ਉਨਾਂ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਦੇ ਵਫਦ ਵੱਲੋਂ ਸਿੱਧੀ ਅਦਾਇਗੀ ( ਡੀ.ਬੀ.ਟੀ.) ਲੈਂਡ ਰਿਕਾਰਡ ਨੂੰ ਆਨ ਲਾਈਨ ਕਰਨ, ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.), ਕੇਂਦਰ ਸਰਕਾਰ ਵੱਲ ਖੜੇ ਪੰਜਾਬ ਦੇ ਵੱਖ ਵੱਖ ਬਕਾਇਆ ਰਾਸੀ ਨੂੰ ਜਲਦ ਜਾਰੀ ਕਰਨ ਅਤੇ ਪੰਜਾਬ ਦੇ ਗੁਦਾਮਾਂ ਵਿੱਚੋਂ ਕੇਂਦਰ ਸਰਕਾਰ ਦੇ ਅਨਾਜ ਦੀ ਜਲਦ ਚੁਕਾਈਂ ਕਰਨ ਬਾਰੇ ਚਰਚਾ ਕੀਤੀ ਗਈ। ਸ੍ਰੀ ਆਸ਼ੂੂ ਨੇ ਦੱਸਿਆ ਕਿ ਕੇਂਦਰੀ ਮੰਤਰੀ ਸ੍ਰੀ ਗੋਇਲ ਨੇ ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.) ਦੀ ਬਕਾਇਆ ਰਾਸੀ ਜਾਰੀ ਕਰਨ ਬਾਰੇ ਕਿਹਾ ਕਿ ਸੂਬਾ ਸਰਕਾਰ ਇਸ ਫੰਡ ਵਿੱਚੋਂ ਪਹਿਲਾ ਖਰਚ ਕੀਤੀ ਗਈ ਰਾਸੀ ਦਾ ਹਿਸਾਬ ਦੇਵੇ ਜਿਸ ਤੇ ਪੰਜਾਬ ਦੇ ਵਫਦ ਨੇ ਕੇਂਦਰੀ ਮੰਤਰੀ ਨੂੰ ਕਿਹਾ ਕਿ ਉਹ ਇਸ ਸਬੰਧੀ ਆਡਿਟ ਕਰਵਾ ਸਕਦੇ ਹਨ ਕਿਉਂਕਿ ਪੰਜਾਬ ਸਰਕਾਰ ਨੇ ਦਿਹਾਤੀ ਵਿਕਾਸ ਫੰਡ ਦਾ ਇਕ ਇਕ ਪੈਸਾ ਕਾਨੂੰਨ ਅਨੁਸਾਰ ਹੀ ਖਰਚ ਕੀਤਾ ਹੈ ਇਸ ਤੇ ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਿਹਾਤੀ ਵਿਕਾਸ ਫੰਡ ਦੇ ਖਰਚ ਸਬੰਧੀ ਦੁਬਾਰਾ ਰਿਪੋਰਟ ਭੇਜ ਦੇਵੇ ਜਿਸ ਤੋਂ ਬਾਅਦ ਕੇਂਦਰ ਸਰਕਾਰ ਦਿਹਾਤੀ ਵਿਕਾਸ ਫੰਡ ਦੀ ਬਕਾਇਆ 2 ਫੀਸਦ ਰਾਸੀ ਜਾਰੀ ਕਰ ਦੇਵੇਗੀ। ਕੇਂਦਰੀ ਮੰਤਰੀ ਨੇ ਇਸ ਮੌਕੇ ਪੰਜਾਬ ਨੂੰ ਕੇਂਦਰ ਵਲੋਂ ਜਾਰੀ ਕੀਤੇ ਜਾਣ ਵਾਲੀਆਂ ਵੱਖ ਵੱਖ ਬਕਾਇਆ ਰਾਸੀ ਨੂੰ ਜਲਦ ਜਾਰੀ ਕਰਨ ਦਾ ਵੀ ਭਰੋਸਾ ਦਿੱਤਾ। ਅਖੀਰ ਵਿਚ ਸ੍ਰੀ ਆਸ਼ੂੂ ਨੇ ਕਿਹਾ ਨਵੀਂ ਸਥਿਤੀ ਦੇ ਮੱਦੇਨਜਰ ਮਿਤੀ 9 ਅਪ੍ਰੈਲ 2021 ਨੂੰ ਆੜਤੀਆਂ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਨਵਾਂ ਮਕੈਨੀਜਮ ਵੀ ਤਲਾਸ਼ਿਆ ਜਾਵੇਗਾ।