Rahul gandhi on rafale deal : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਰਾਫੇਲ ਡੀਲ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਵਾਰ ਫਿਰ ਘੇਰਨ ਦੀ ਕੋਸ਼ਿਸ਼ ਕੀਤੀ ਹੈ। ਆਪਣੇ ਟਵੀਟ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਬਿਨਾਂ ਕਿਸੇ ਡਰ ਅਤੇ ਘਬਰਾਹਟ ਦੇ ਪ੍ਰਸ਼ਨਾਂ ਦੇ ਜਵਾਬ ਦੇਣ ਲਈ ਕਹਿੰਦੇ ਹਨ। ਕਿਰਪਾ ਕਰਕੇ ਉਨ੍ਹਾਂ ਨੂੰ ਵੀ ਅਜਿਹਾ ਕਰਨ ਲਈ ਕਹੋ। ਰਾਹੁਲ ਨੇ ਆਪਣੇ ਟਵੀਟ ਵਿੱਚ ਪ੍ਰਧਾਨ ਮੰਤਰੀ ਨੂੰ ਤਿੰਨ ਸਵਾਲ ਪੁੱਛੇ ਹਨ।
ਰਾਹੁਲ ਗਾਂਧੀ ਨੇ ਟਵੀਟ ਕੀਤਾ, “ਪਿਆਰੇ ਵਿਦਿਆਰਥੀਉ, ਪ੍ਰਧਾਨ ਮੰਤਰੀ ਨੇ ਬਿਨਾਂ ਕਿਸੇ ਡਰ ਅਤੇ ਘਬਰਾਹਟ ਦੇ ਪ੍ਰਸ਼ਨਾਂ ਦੇ ਜਵਾਬ ਦੇਣ ਲਈ ਕਿਹਾ। ਕਿਰਪਾ ਕਰਕੇ ਉਨ੍ਹਾਂ ਨੂੰ ਵੀ ਅਜਿਹਾ ਕਰਨ ਲਈ ਕਹੋ। 1. ਰਾਫੇਲ ਭ੍ਰਿਸ਼ਟਾਚਾਰ ਦੇ ਘੁਟਾਲੇ ਵਿੱਚ ਕਿਸਨੇ ਪੈਸੇ ਲਏ ? 2. ਇਕਰਾਰਨਾਮੇ ਤੋਂ ਐਂਟੀ ਕੁਰੱਪਸ਼ਨ ਕਲਾਜ਼ ਨੂੰ ਕਿਸਨੇ ਖ਼ਤਮ ਕੀਤਾ ? 3. ਰੱਖਿਆ ਮੰਤਰਾਲੇ ਦੇ ਪ੍ਰਮੁੱਖ ਦਸਤਾਵੇਜ਼ਾਂ ਵਿੱਚ ਵਿਚੋਲਿਆਂ ਦੀ ਪਹੁੰਚ ਕਿਸ ਨੇ ਬਣਾਈ?”