Centres failed policies led : ਦੇਸ਼ ਵਿੱਚ ਕੋਰੋਨਾਵਾਇਰਸ ਦੇ ਮਾਮਲਿਆਂ ਵਿੱਚ ਇੱਕ ਵਾਰ ਫਿਰ ਲਗਾਤਾਰ ਵਾਧਾ ਹੋ ਰਿਹਾ ਹੈ। ਪਿੱਛਲੇ ਚਾਰ ਦਿਨਾਂ ਤੋਂ ਹਰ ਦਿਨ ਵਿੱਚ ਇੱਕ ਲੱਖ ਤੋਂ ਵੱਧ ਨਵੇਂ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਮਾਮਲਿਆਂ ਵਿੱਚ ਹੋ ਰਹੇ ਵਾਧੇ ਨੂੰ ਲਾਗ ਦੀ ਦੂਜੀ ਲਹਿਰ ਮੰਨਿਆ ਜਾ ਰਿਹਾ ਹੈ। ਕੇਂਦਰ ਅਤੇ ਰਾਜ ਸਰਕਾਰਾਂ ਮਹਾਂਮਾਰੀ ਨੂੰ ਕੰਟਰੋਲ ਕਰਨ ਲਈ ਪੂਰੀ ਕੋਸ਼ਿਸ਼ ਕਰ ਰਹੀਆਂ ਹਨ। ਇਸ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਕੋਰੋਨਾ ਦੀ ਦੂਜੀ ਲਹਿਰ ਦਾ ਕਾਰਨ ਦੱਸਿਆ ਹੈ। ਗਾਂਧੀ ਨੇ ਟੀਕਾਕਰਨ ਵਧਾਉਣ ਦੇ ਨਾਲ-ਨਾਲ ਪ੍ਰਵਾਸੀ ਮਜ਼ਦੂਰਾਂ ਦੇ ਹੱਥਾਂ ਵਿੱਚ ਨਕਦ ਪੈਸੇ ਦੇਣ ਦਾ ਸੁਝਾਅ ਦਿੱਤਾ ਹੈ।
ਰਾਹੁਲ ਗਾਂਧੀ ਨੇ ਐਤਵਾਰ ਨੂੰ ਆਪਣੇ ਟਵੀਟ ਵਿੱਚ ਲਿਖਿਆ, “ਕੇਂਦਰ ਸਰਕਾਰ ਦੀਆਂ ਅਸਫਲ ਨੀਤੀਆਂ ਦੇਸ਼ ਵਿੱਚ ਕੋਰੋਨਾ ਦੀ ਭਿਆਨਕ ਦੂਜੀ ਲਹਿਰ ਦਾ ਕਾਰਨ ਬਣ ਰਹੀਆਂ ਹਨ ਅਤੇ ਪ੍ਰਵਾਸੀ ਮਜ਼ਦੂਰ ਮੁੜ ਵਾਪਿਸ ਜਾਣ ਲਈ ਮਜਬੂਰ ਹਨ। ਟੀਕਾਕਰਨ ਨੂੰ ਵਧਾਉਣ ਤੋਂ ਇਲਾਵਾ, ਆਮ ਆਦਮੀ ਦੀ ਜ਼ਿੰਦਗੀ ਅਤੇ ਦੇਸ਼ ਦੀ ਆਰਥਿਕਤਾ ਦੋਵਾਂ ਲਈ ਉਨ੍ਹਾਂ ਦੇ ਹੱਥਾਂ ਵਿੱਚ ਪੈਸਾ ਦੇਣਾ ਜ਼ਰੂਰੀ ਹੈ। ਹਾਲਾਂਕਿ, ਹਉਮੈਵਾਦੀ (ਹੰਕਾਰੀ) ਸਰਕਾਰ ਨੂੰ ਚੰਗੇ ਸੁਝਾਵਾਂ ਤੋਂ ਐਲਰਜੀ ਹੈ!”
ਇਹ ਵੀ ਦੇਖੋ : ਭਾਜਪਾ ‘ਚ ਪਈ ਫੁੱਟ! ਆਪਣੇ ਹੀ ਲੀਡਰਾਂ ਨੂੰ ਕੀਤਾ ਓਪਨ ਚੈਲੰਜ