After the Captain’s : ਅੱਜ ਲੁਧਿਆਣਾ ਵਿਖੇ ਆੜ੍ਹਤੀਏ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਿਚ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਜਾ ਰਹੀ ਸੀ।ਮੀਟਿੰਗ ਵਿੱਚ ਪੰਜਾਬ ਦੇ ਖ਼ੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਮੀਟਿੰਗ ਵਿਚ ਮੌਜੂਦ ਹਨ। ਸਵੇਰ ਤੋਂ ਹੀ ਲੁਧਿਆਣਾ ਦੇ ਬੱਚਤ ਭਵਨ ਵਿਖੇ ਆੜ੍ਹਤੀਏ ਦੀ ਮੀਟਿੰਗ ਚੱਲ ਰਹੀ ਸੀ। ਆੜ੍ਹਤੀਆਂ ਵਲੋਂ ਆਪਣੀ ਹੜਤਾਲ ਵਾਪਿਸ ਲੈ ਲਈ ਗਈ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਜਲਦ ਹੀ 131 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰ ਦਿੱਤੀ ਜਾਵੇਗੀ। ਆੜ੍ਹਤੀਆਂ ਵੱਲੋਂ ਕਣਕ ਦੀ ਖ਼ਰੀਦ ਅੱਜ ਤੋਂ ਸ਼ੁਰੂ ਹੋ ਜਾਵੇਗੀ ਤੇ ਸ਼ਾਮ 6 ਵਜੇ ਤੱਕ ਬੋਲੀ ਚੱਲੇਗੀ।
ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨੀਂ ਕੇਂਦਰੀ ਮੰਤਰੀ ਪੀਯੂਸ਼ ਗੋਇਲ ਨਾਲ ਵੀ ਆੜ੍ਹਤੀਆਂ ਦੀ ਮੀਟਿੰਗ ਹੋਈ ਸੀ ਜੋ ਕਿ ਬੇਸਿੱਟਾ ਰਹੀ ਸੀ, ਜਿਸ ਕਾਰਨ ਆੜ੍ਹਤੀਆਂ ਵਿਚ ਰੋਸ ਪਾਇਆ ਜਾ ਰਿਹਾ ਸੀ। ਉਨ੍ਹਾਂ ਦੀ ਮੰਗ ਹੈ ਕਿ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਹੀ ਸਿੱਧੀ ਪੇਮੈਂਟ ਹੋਣੀ ਚਾਹੀਦੀ ਹੈ।
ਪੰਜਾਬ ਸਰਕਾਰ ਨੇ ਵੀ ਆੜ੍ਹਤੀ ਐਸੋਸੀਏਸ਼ਨ ਨੂੰ ਭਰੋਸਾ ਦਿਵਇਆ ਹੈ ਕਿ ਅਨਾਜ ਦੀ ਖਰੀਦ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿਚ ਪਾਉਣ ਦੇ ਮੁੱਦੇ ਉਤੇ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ। ਮੰਡੀਆਂ ਵਿੱਚ ਕਣਕ ਦੀ ਖਰੀਦ ਸਮੇਂ ਕੋਰੋਨਾ ਪ੍ਰੋਟੋਕਾਲ ਦਾ ਵੀ ਪੂਰਾ ਧਿਆਨ ਰੱਖਿਆ ਜਾਵੇਗਾ ਤੇ ਹਰੇਕ 45 ਸਾਲ ਤੋਂ ਵੱਧ ਉਮਰ ਵਾਲੇ ਵਿਅਕਤੀ ਨੂੰ ਕੋਰੋਨਾ ਟੀਕਾ ਵੀ ਲਗਾਇਆ ਜਾਵੇਗਾ।