Punjabi Singer Karan Aujla : ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਕਰਨ ਔਜਲਾ ਕਿਸੇ ਨਾ ਕਿਸੇ ਕਾਰਨ ਚਰਚਾ ‘ਚ ਬਣੇ ਰਹਿੰਦੇ ਹਨ। ਇਕ ਵਾਰ ਫਿਰ ਕਰਨ ਔਜਲਾ ਵਿਵਾਦਾਂ ਵਿਚ ਘਿਰ ਚੁੱਕੇ ਹਨ। ਦਰਅਸਲ ਹਾਲ ਹੀ ਵਿੱਚ ਕਰਨ ਔਜਲਾ ਲੁਧਿਆਣਾ ਦੀ ਜੇਲ੍ਹ ਵਿੱਚ ਪਹੁੰਚੇ ਸਨ। ਕਿਹਾ ਜਾ ਰਿਹਾ ਹੈ ਕਰਨ ਔਜਲਾ ਨੂੰ ਬਿਨਾਂ ਕਿਸੇ ਚੈਕਿੰਗ ਦੇ ਜੇਲ੍ਹ ਦੇ ਅੰਦਰ ਦਾਖ਼ਲ ਹੋਣ ਦਿੱਤਾ ਗਿਆ। ਉਨ੍ਹਾਂ ਦਾ ਫੋਨ ਵੀ ਜਮ੍ਹਾ ਨਹੀਂ ਕੀਤਾ ਗਿਆ ਸੀ ਜਿਸ ਨੂੰ ਲੈ ਕੇ ਇਕ ਵਾਰ ਫਿਰ ਵਿਵਾਦ ਗਰਮ ਹੋ ਚੁੱਕਿਆ ਹੈ। ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮਾਮਲੇ ਦਾ ਸਖ਼ਤ ਨੋਟਿਸ ਲੈਂਦੇ ਇਸ ਦੀ ਜਾਂਚ ਏ. ਡੀ.ਜੀ.ਪੀ ਜੇਲ੍ਹ ਪ੍ਰਵੀਨ ਕੁਮਾਰ ਸਿਨਹਾ ਨੂੰ ਸੌਂਪੀ। ਉਹਨਾਂ ਨੇ ਕਿਹਾ ਕਿ ਜਿੱਥੇ ਬਾਕੀ ਕੈਦੀਆਂ ਦੇ ਪਰਿਵਾਰਿਕ ਮੈਬਰਾਂ ਨੂੰ ਮਿਲਣ ਲਾਇ ਲੰਬੀ ਪ੍ਰਕਿਰਿਆ ਤੋਂ ਗੁਜਰਨਾ ਪੈਂਦਾ ਹੈ ਉੱਥੇ ਹੀ। ਗਾਇਕ ਲਈ ਇਸ ਤਰਾਂ ਦੇ ਨਿਯਮਾਂ ਨੂੰ ਨਹੀਂ ਲਾਗੂ ਕੀਤਾ ਗਿਆ। ਲੁਧਿਆਣਾ ਜੇਲ੍ਹ ਵਿਚ ਕਰਨ ਔਜਲਾ ਆਪਣੀਆਂ ਗੱਡੀਆਂ ਦੇ ਕਾਫ਼ਲੇ ਨਾਲ ਪਹੁੰਚਿਆ ਸੀ। ਇਸ ਦੌਰਾਨ ਉਹ ਜੇਲ੍ਹਾਂ ਦੇ ਸੁਪਰਡੈਂਟ ਦੇ ਕਮਰੇ ‘ਚ ਬੈਠੇ ਸਨ।
ਜੇਲ੍ਹ ਸੁਪਰਡੈਂਟ ਦਾ ਕਹਿਣਾ ਹੈ ਕਿ ਕਰਨ ਔਜਲਾ ਉਸਦੇ ਪੁੱਤਰ ਦਾ ਚੰਗਾ ਕਰੀਬੀ ਹੈ। ਸੂਤਰਾਂ ਦੀ ਮੰਨੀਏ ਤਾਂ ਕਰਨ ਔਜਲਾ ਨੂੰ ਬਿਨਾਂ ਕਿਸੇ ਤਰ੍ਹਾਂ ਦੀ ਚੈਕਿੰਗ ਕੀਤੇ ਜੇਲ੍ਹ ਦੇ ਅੰਦਰ ਲਿਜਾਇਆ ਗਿਆ ਅਤੇ ਅੰਦਰ ਦੇ ਦਰਵਾਜ਼ੇ ਬੰਦ ਕਰ ਦਿੱਤੇ ਗਏ। ਜਿਸ ਨੂੰ ਲੈ ਕੇ ਪੁਲਸ ਦਾ ਸ਼ੱਕ ਗਹਿਰਾਉਂਦਾ ਜਾ ਰਿਹਾ ਹੈ ਅਤੇ ਇਸ ਮਾਮਲੇ ਦੀ ਜਾਂਚ ਕਰਨ ਦੇ ਵੀ ਆਦੇਸ਼ ਦੇ ਦਿੱਤੇ ਗਏ ਹਨ। ਸੂਤਰਾਂ ਦੇ ਮੁਤਾਬਕ ਦੱਸਿਆ ਜਾ ਰਹੇ ਲੁਧਿਆਣਾ ਜੇਲ ‘ਚ ਨਸ਼ਾ ਤਸਕਰ ਗੁਰਦੀਪ ਰਾਣੋ ਬੰਦ ਹੈ। ਕਰਨ ਔਜਲਾ ਇਸ ਨਸ਼ਾ ਤਸਕਰ ਦੀ ਕੋਠੀ ਆਪਣੇ ਕਿਸੇ ਆਉਣ ਵਾਲੇ ਨਵੇਂ ਪ੍ਰੋਜੈਕਟ ਦੀ ਸ਼ੂਟਿੰਗ ਵੀ ਕਰ ਚੁੱਕਿਆ ਹੈ। ਇਸ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ADGP ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਵੀ ਜਾਰੀ ਕਰ ਦਿੱਤੇ ਹਨ। ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਕਰਨ ਔਜਲਾ ਤੇ ਪੁਲਸ ਕੀ ਕਾਰਵਾਈ ਕਰਦੀ ਹੈ। ਦੱਸਣਯੋਗ ਹੈ ਕਿ ਕਰਨ ਔਜਲਾ ਕਿਸੇ ਨਾ ਕਿਸੇ ਵਿਵਾਦਾਂ ਕਾਰਨ ਸੁਰਖੀਆਂ ਵਿੱਚ ਬਣੇ ਰਹਿੰਦੇ ਹਨ ਅਤੇ ਉਨ੍ਹਾਂ ਦਾ ਵਿਵਾਦਾਂ ਨਾਲ ਪੁਰਾਣਾ ਨਾਤਾ ਰਿਹਾ ਹੈ